jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday, 21 June 2013

ਮੈਜਿਸਟਰੇਟ ਵੱਲੋਂ ਜ਼ਿਲ•ੇ ਦੇ ਅਧਿਕਾਰੀਆਂ ਨੂੰ ਬਰਸਾਤ ਦੇ ਦਿਨਾਂ ਵਿੱਚ ਹੈਡਕੁਆਰਟਰ ਨਾ ਛੱਡਣ ਦੇ ਆਦੇਸ਼ ਜਾਰੀ

www.sabblok.blogspot.com


ਲੁਧਿਆਣਾ( ਸਤਪਾਲ ਸੋਨੀ ) ਜ਼ਿਲ•ਾ ਮੈਜਿਸਟਰੇਟ ਸ੍ਰੀ ਰਾਹੁਲ ਤਿਵਾੜੀ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਹੁਕਮ ਜਾਰੀ ਕਰ ਕੇ ਹਦਾਇਤਾਂ ਦਿੱਤੀਆਂ ਹਨ ਕਿ ਬਰਸਾਤ ਦੇ ਮੌਸਮ ਨੂੰ ਮੁੱਖ ਰੱਖਦਿਆਂ ਜ਼ਿਲ•ੇ ਦੇ ਸਮੂਹ ਵਿਭਾਗਾਂ ਦੇ ਮੁਖੀ ਅਤੇ ਹੋਰ ਸਬੰਧਤ ਅਧਿਕਾਰੀ ਡਿਪਟੀ ਕਮਿਸ਼ਨਰ ਦੀ ਅਗੇਤੀ ਪ੍ਰਵਾਨਗੀ ਤੋਂ ਬਿਨਾਂ ਜ਼ਿਲ•ਾ ਹੈਡਕੁਆਰਟਰ ਨਹੀਂ ਛੱਡਣਗੇ। ਉਨ•ਾਂ ਕਿਹਾ ਹੈ ਕਿ ਹੜ•ਾਂ ਜਿਹੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ•ੇ ਦੇ ਸਬੰਧਤ ਅਧਿਕਾਰੀਆਂ ਦਾ ਹੈਡਕੁਆਰਟਰ ’ਤੇ ਰਹਿਣਾ ਅਤਿ ਜ਼ਰੂਰੀ ਹੈ ਕਿਉਂਕਿ ਹੰਗਾਮੀ ਹਾਲਾਤ ਸਮੇਂ 24 ਘੰਟੇ ਵਿੱਚ ਕਿਸੇ ਵੀ ਸਮੇਂ ਕਿਸੇ ਵੀ ਅਧਿਕਾਰੀ ਦੀ ਜ਼ਰੂਰ ਪੈ ਸਕਦੀ ਹੈ। ਉਨ•ਾਂ ਕਿਹਾ ਕਿ ਜ਼ਿਲ•ੇ ਵਿੱਚ ਇਹ ਹੁਕਮ 16 ਅਗਸਤ, 2013 ਤੱਕ ਲਾਗੂ ਰਹਿਣਗੇ ਅਤੇ ਇਨ•ਾਂ ਹੁਕਮਾਂ ਦੀ ਉਲਘੰਣਾ ਕਰਨ ਵਾਲੇ ਅਧਿਕਾਰੀਆਂ ਵਿਰੁਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

No comments: