www.sabblok.blogspot.com
ਸ੍ਰੀ ਮੁਕਤਸਰ ਸਾਹਿਬ, 11 ਜੂਨ
ਪੰਜਾਬ ਰਾਜ ਡਿਪਟੀ ਕਮਿਸ਼ਨਰ ਦਫਤਰ ਕਰਮਚਾਰੀ ਯੂਨੀਅਨ ਵੱਲੋਂ 19 ਤੋਂ 21 ਜੂਨ ਤੱਕ ਕਲਮਛੋੜ ਹੜਤਾਲ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਜਥੇਬੰਦੀ ਦੇ ਪ੍ਰਧਾਨ ਨਛੱਤਰ ਸਿੰਘ ਮਧੀਰ ਤੇ ਜਨਰਲ ਸਕੱਤਰ ਵਰਿੰਦਰ ਢੋਸੀਵਾਲ ਨੇ ਦੱਸਿਆ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਰਾਜ ਸਿੰਘ ਸੰਧੂ ਦੀ ਅਗਵਾਈ ਹੇਠ ਇਕ ਵਫ਼ਦ ਨਾਲ ਬੈਠਕ ਕਰਦਿਆਂ ਪੰਜਾਬ ਸਰਕਾਰ ਨੇ 14 ਫਰਵਰੀ 2013 ਨੂੰ ਜਥੇਬੰਦੀ ਦੀਆਂ 5 ਮੰਗਾਂ ਮੰਨਣ ਦਾ ਵਾਅਦਾ ਕੀਤਾ ਸੀ ਪਰ ਬਾਅਦ ’ਚ ਇਨ੍ਹਾਂ ਮੰਗਾਂ ਸਬੰਧੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਹੁਣ ਯੂਨੀਅਨ ਵੱਲੋਂ ਹਰ ਹੀਲੇ 15 ਅਗਸਤ ਤੋਂ ਪਹਿਲਾਂ ਮੰਗਾਂ ਪੂਰੀਆਂ ਹਨ ਇਸ ਲਈ ਸੰਘਰਸ਼ ਦਾ ਦੌਰ ਸ਼ੁਰੂ ਕਰ ਦਿੱਤਾ ਹੈ।
ਉਨ੍ਹਾਂ ਦੱਸਿਆ ਕਿ ਕਲਮਛੋੜ ਹੜਤਾਲ ਸਮੇਂ ਰਜਿਸਟਰੀਆਂ ਸਮੇਤ ਸਮੂਹ ਕੰਮ ਬੰਦ ਰਹਿਣਗੇ। ਜੇ ਫਿਰ ਵੀ ਸਰਕਾਰ ਨੇ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ 23 ਜੂਨ ਨੂੰ ਜਥੇਬੰਦੀ ਦੀ 61ਵੀਂ ਵਰ੍ਹੇਗੰਢ ਮੌਕੇ ਸੰਗਰੂਰ ਵਿਖੇ ਹੋਣ ਵਾਲੀ ਕਨਵੈਨਸ਼ਨ ਮੌਕੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ ਜਿਸ ਸਬੰਧੀ ਸਰਕਾਰ ਨੁੰ ਅਗਾਊਂ ਨੋਟਿਸ ਦੇ ਦਿੱਤਾ ਹੈ।

No comments:
Post a Comment