www.sabblok.blogspot.com
ਜਲੰਧਰ, 18 ਜੂਨ : ਜਲੰਧਰ ਦੇ ਲਾਲਾ ਲਾਜਪਤ ਰਾਏ ਨਰਸਿੰਗ ਕਾਲਜ ਦੀ ਇਕ ਵਿਦਿਆਰਥਣ
ਵਲੋਂ ਆਤਮਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦਾ ਨਾਂ ਹਰਕੀਰਤ ਪ੍ਰੀਤ
ਕੌਰ ਦੱਸਿਆ ਜਾ ਰਿਹਾ ਹੈ ਅਤੇ ਉਹ ਜ਼ਿਲਾ ਲੁਧਿਆਣਾ ਨਾਲ ਸੰਬੰਧ ਰੱਖਦੀ ਸੀ। ਇਹ ਲੜਕੀ ਇਸ
ਕਾਲਜ ‘ਚ ਪਹਿਲੇ ਸਾਲ ਦੀ ਵਿਦਿਆਰਥਣ ਸੀ ਅਤੇ ਇਸ ਨੇ ਹੋਸਟਲ ਦੇ ਕਮਰਾ ਨੰਬਰ 11 ‘ਚ
ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਦਿੱਤੀ। ਫਿਲਹਾਲ ਆਤਮਹੱਤਿਆ ਦੇ
ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ ਪਰ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ
ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਜਲੰਧਰ
ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਲੜਕੀ ਦੀ ਸਹੇਲੀ ਨੇ ਦੱਸਿਆ ਕਿ ਉਹ ਹਰਕੀਰਤ ਦੇ
ਕਮਰੇ ‘ਚ ਆਈ ਤਾਂ ਕਮਰਾ ਅੰਦਰੋਂ ਬੰਦ ਸੀ। ਜਦੋਂ ਉਸ ਦੇ ਵਾਰ-ਵਾਰ ਦਰਵਾਜ਼ਾ ਖੜਕਾਉਣ ‘ਤੇ
ਉਸ ਨੇ ਦਰਵਾਜ਼ਾ ਨਹੀਂ ਖੋਲ੍ਹਿਆ ਤਾਂ ਹਾਸਟਲ ਦੇ ਪ੍ਰਬੰਧਕਾਂ ਨੇ ਦਰਵਾਜ਼ਾ ਤੋੜ ਦਿੱਤਾ।
ਕਮਰੇ ਦੇ ਅੰਦਰ ਹਰਕੀਰਤ ਦੀ ਪੱਖੇ ਨਾਲ ਝੂਲਦੀ ਲਾਸ਼ ਦੇਖ ਕੇ ਸਾਰੇ ਹੈਰਾਨ ਰਹਿ ਗਏ ਅਤੇ
ਪੁਲਸ ਨੂੰ ਇਸ ਦੀ ਸੂਚਨਾ ਦਿੱਤੀ। ਪੁਲਸ ਅਨੁਸਾਰ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ
ਅਤੇ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ।
No comments:
Post a Comment