jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 17 June 2013

ਚੋਣ ਅਧਿਕਾਰੀਆਂ ਨੂੰ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ

www.sabblok.blogspot.com

ਸੰਗਰੂਰ, 17 ਜੂਨ
ਪੰਜਾਬ ਵਿੱਚ 3 ਜੁਲਾਈ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਸਫ਼ਲਤਾਪੂਰਵਕ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਆਰੰਭ ਦਿੱਤੀਆਂ ਹਨ। ਇਸ ਸਬੰਧੀ ਸਾਰੇ ਰਿਟਰਨਿੰਗ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਦੀ ਸੱਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਕੁਮਾਰ ਰਾਹੁਲ ਨੇ ਦੱਸਿਆ ਕਿ ਪੰਚਾਇਤ ਚੋਣਾਂ ਲੋਕਤੰਤਰ ਦਾ ਮੁੱਢਲਾ ਆਧਾਰ ’ਤੇ ਥੰਮ੍ਹ ਹੁੰਦੀਆਂ ਹਨ। ਇਨ੍ਹਾਂ ਚੋਣਾਂ ਰਾਹੀਂ ਹੀ ਲੋਕ ਆਪਣੇ ਸਭ ਤੋਂ ਨੇੜਲੇ ਆਗੂ ਜਾਂ ਇਲਾਕੇ ਦੇ ਮੁਖੀ ਨੂੰ ਚੁਣਦੇ ਹਨ। ਇਹ ਚੋਣਾਂ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਹੋਣੀਆਂ ਬਹੁਤ ਜ਼ਰੂਰੀ ਹਨ। ਸਿਵਲ ਅਤੇ ਪੁਲੀਸ ਪ੍ਰਸ਼ਾਸਨ ਨੂੰ ਆਪਸੀ ਤਾਲਮੇਲ ਨਾਲ ਇਨ੍ਹਾਂ ਚੋਣਾਂ ’ਚ ਅਮਨ ਸ਼ਾਂਤੀ ਅਤੇ ਸਦਭਾਵਨਾ ਦਾ ਮਾਹੌਲ ਬਰਕਰਾਰ ਰੱਖਣ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੂਰੀ ਚੋਣ ਪ੍ਰਕਿਰਿਆ ਦੌਰਾਨ ਆਪਣੇ ਸਟੇਸ਼ਨ ’ਤੇ ਹਾਜ਼ਰ ਰਹਿਣ ਅਤੇ ਚੋਣ ਡਿਊਟੀ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ। ਸਾਰੇ ਰਿਟਰਨਿੰਗ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਆਪਸੀ ਅਤੇ ਜ਼ਿਲ੍ਹਾ ਚੋਣ ਦਫ਼ਤਰ ਦੇ ਲਗਾਤਾਰ ਸੰਪਰਕ ਵਿੱਚ ਰਹਿਣਗੇ।
ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਸਿੰਘ ਤੁੰਗ ਨੇ ਸਮੂਹ ਹਾਜ਼ਰੀਨ ਨੂੰ ਪੂਰੇ ਚੋਣ ਪ੍ਰੋਗਰਾਮ ਤੋਂ ਜਾਣੂ ਕਰਾਉਂਦਿਆਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੀਆਂ 599 ਪੰਚਾਇਤਾਂ ਦੀ ਚੋਣ ਸਬੰਧੀ ਉਮੀਦਵਾਰ ਆਪਣੀਆਂ ਨਾਮਜ਼ਦਗੀਆਂ 19 ਜੂਨ ਤੋਂ ਲੈ ਕੇ 22 ਜੂਨ ਤੱਕ ਆਪਣੇ ਸਬੰਧਤ ਰਿਟਰਨਿੰਗ ਅਫ਼ਸਰ ਜਾਂ ਸਹਾਇਕ ਰਿਟਰਨਿੰਗ ਅਫ਼ਸਰ ਕੋਲ ਭਰ ਸਕਦਾ ਹੈ। ਜੂਨ 24 ਨੂੰ ਸਾਰੀਆਂ ਨਾਮਜ਼ਦਗੀਆਂ ਦੀ ਜਾਂਚ ਪੜਤਾਲ ਕੀਤੀ ਜਾਵੇਗੀ, 25 ਜੂਨ ਨੂੰ ਕਾਗਜ਼ ਵਾਪਸ ਲਏ ਜਾ ਸਕਣਗੇ, 3 ਜੁਲਾਈ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ ਅਤੇ ਉਸੇ ਦਿਨ ਨਤੀਜੇ ਐਲਾਨ ਦਿੱਤੇ ਜਾਣਗੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਪ੍ਰੀਤਮ ਸਿੰਘ ਜੌਹਲ, ਐਸ.ਡੀ.ਐਮ. ਸੰਗਰੂਰ ਗੁਰਿੰਦਰਪਾਲ ਸਿੰਘ ਸਹੋਤਾ, ਐਸ.ਡੀ.ਐਮ. ਧੂਰੀ ਸ੍ਰੀਮਤੀ ਈਸ਼ਾ ਸਿੰਗਲ, ਐਸ.ਡੀ.ਐਮ. ਮਾਲੇਰਕੋਟਲਾ ਅਮਿਤ ਬਾਂਬੀ, ਐਸ.ਡੀ.ਐਮ. ਸੁਨਾਮ ਗੁਰਤੇਜ ਸਿੰਘ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਗੁਰਪ੍ਰੀਤ ਸਿੰਘ ਥਿੰਦ, ਐਸ.ਪੀ. (ਐਚ.) ਸ਼ਰਨਜੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

No comments: