www.sabblok.blogspot.com
ਪ੍ਰਤਾਪ ਬਾਜਵਾ ਲੋਕ ਸਭਾ ਚੋਣਾਂ ਬਾਰੇ ਫਿਕਰ ਕਰੇ : ਮਜੀਠੀਆ
ਅੰਮ੍ਰਿਤਸਰ:--ਯੂਥ ਅਕਾਲੀ ਦਲ ਬਾਦਲ ਦੇ ਕੌਮੀ ਪ੍ਰਧਾਨ ਤੇ ਮਾਲ, ਮੁੜ-ਵਸੇਬਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਪੰਜਾਬ ਦੀ ਚਿੰਤਾ ਛੱਡ ਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਬਾਰੇ ਫਿਕਰ ਕਰਨ। ਅੱਜ ਇਥੋਂ ਥੋੜ੍ਹੀ ਦੂਰ ਜੰਡਿਆਲਾ ਗੁਰੂ ਵਿਖੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਰਵਿੰਦਰਪਾਲ ਕੁੱਕੂ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਬਾਜਵਾ ਨੂੰ ਭ੍ਰਿਸ਼ਟਾਚਾਰ ਵਿਚ ਡੁੱਬੀ ਕਾਂਗਰਸ ਦੇ ਭਵਿੱਖ ਬਾਰੇ ਚਿੰਤਤ ਹੋਣਾ ਚਾਹੀਦਾ ਹੈ ਕਿਉਂਕਿ ਪੂਰੇ ਦੇਸ਼ ਦੇ ਲੋਕ ਕੇਂਦਰ ਵਿਚ ਕਾਂਗਰਸ ਸਰਕਾਰ ਵਿਰੁੱਧ ਫਤਵਾ ਦੇਣ ਦਾ ਮਨ ਬਣਾ ਚੁੱਕੇ ਹਨ। ਬਾਜਵਾ ਵਲੋਂ ਪੰਜਾਬ ਦੇ ਵਿਕਾਸ ਪੱਖੋਂ 12ਵੇਂ ਸਥਾਨ 'ਤੇ ਚਲੇ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਮਜੀਠੀਆ ਨੇ ਕਿਹਾ ਕਿ ਬਾਜਵਾ ਨੂੰ ਪਹਿਲਾਂ ਪੂਰੇ ਦੇਸ਼ ਦੀ ਆਰਥਿਕ ਸਥਿਤੀ ਬਾਰੇ ਪਤਾ ਕਰ ਲੈਣਾ ਚਾਹੀਦਾ ਹੈ। ਜਦੋਂ ਕੇਂਦਰ ਵਿਚ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਵਿਚ ਭਾਜਪਾ-ਸ਼੍ਰੋਮਣੀ ਅਕਾਲੀ ਦਲ ਤੇ ਸਹਿਯੋਗੀ ਪਾਰਟੀਆਂ ਦੀ ਸਰਕਾਰ ਸੀ ਤਾਂ ਉਸ ਸਮੇਂ ਵਿਕਾਸ ਦੀ ਦਰ 9 ਫੀਸਦੀ ਸੀ ਪਰ ਹੁਣ ਕਾਂਗਰਸ ਵੇਲੇ 5 ਫੀਸਦੀ ਤੋਂ ਵੀ ਹੇਠਾਂ ਚਲੀ ਗਈ ਹੈ, ਜਿਸ ਦੇ ਜ਼ਿੰਮੇਵਾਰ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਦੇ ਗਰੀਬ ਲੋਕ ਮਹਿੰਗਾਈ ਦੀ ਚੱਕੀ ਵਿਚ ਪਿਸ ਰਹੇ ਹਨ ਪਰ ਦੂਜੇ ਪਾਸੇ ਸੋਨੀਆ ਗਾਂਧੀ ਦੀ ਸਰਪ੍ਰਸਤੀ ਵਾਲੀ ਕੇਂਦਰ ਸਰਕਾਰ ਦੇ ਮੰਤਰੀਆਂ ਦੇ ਨਿੱਤ ਨਵੇਂ ਘਪਲੇ ਸਾਹਮਣੇ ਆ ਰਹੇ ਹਨ ਤੇ ਅਜਿਹੀ ਸਰਕਾਰ ਤੋਂ ਲੋਕਾਂ ਦੀ ਭਲਾਈ ਦੀ ਉਮੀਦ ਨਹੀਂ ਰੱਖੀ ਜਾ ਸਕਦੀ। ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਲੋਕ ਭ੍ਰਿਸ਼ਟ ਕਾਂਗਰਸ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਚੁੱਕੇ ਹਨ ਤੇ 2014 ਦੀਆਂ ਲੋਕ ਸਭਾ ਚੋਣਾਂ ਵਿਚ ਕੇਂਦਰ ਵਿਚ ਪੰਜਾਬੀਆਂ ਦੇ ਹੱਕਾਂ ਦੀ ਗੱਲ ਕਰਨ ਵਾਲੀ ਸਰਕਾਰ ਬਣੇਗੀ। ਸਰਨਾ ਵਲੋਂ ਦਿੱਲੀ ਦੰਗਿਆਂ ਵਿਚ ਮਾਰੇ ਨਿਰਦੋਸ਼ ਲੋਕਾਂ ਦੀ ਬਣ ਰਹੀ ਯਾਦਗਾਰ ਨੂੰ ਲੈ ਕੇ ਕੀਤੇ ਜਾ ਰਹੇ ਵਿਰੋਧ ਬਾਰੇ ਮਜੀਠੀਆ ਨੇ ਕਿਹਾ ਕਿ ਸਰਨਾ ਤਾਂ ਕਾਂਗਰਸ ਦਾ ਏਜੰਟ ਹੈ ਤੇ ਉਹ ਸੋਨੀਆ ਗਾਂਧੀ ਦੀ ਬੋਲੀ ਬੋਲ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸੰਗਤਾਂ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਸਰਨਾ ਨੂੰ ਪੰਥ ਵਿਰੋਧੀ ਜਮਾਤ ਕਾਂਗਰਸ ਨਾਲ ਨੇੜਤਾ ਹੋਣ ਕਰਕੇ ਹੀ ਸ਼ਰਮਨਾਕ ਹਾਰ ਦਿੱਤੀ ਹੈ ਪਰ ਲੱਗਦਾ ਹੈ ਕਿ ਸਰਨਾ ਨੇ ਹਾਰ ਤੋਂ ਕੋਈ ਸਬਕ ਨਹੀਂ ਲਿਆ। ਇਸ ਮੌਕੇ ਹਲਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ, ਸਿਆਸੀ ਸਲਾਹਕਾਰ ਤਲਬੀਰ ਸਿੰਘ ਗਿੱਲ, ਓ. ਐੱਸ. ਡੀ. ਮੇਜਰ ਸ਼ਿਵਚਰਨ ਬਰਾੜ, ਗਗਨਦੀਪ ਸਿੰਘ ਜੱਜ ਯੂਥ ਆਗੂ, ਅਵਨੀਤ ਸਿੰਘ ਢੀਂਡਸਾ, ਰੇਸ਼ਮ ਸਿੰਘ ਭੁੱਲਰ ਜ਼ਿਲਾ ਪ੍ਰੀਸ਼ਦ ਮੈਂਬਰ, ਰਜਿੰਦਰ ਸਿੰਘ, ਪ੍ਰਭਦਿਆਲ ਸਿੰਘ ਨੰਗਲ ਪਨੂੰਆਂ ਤੋਂ ਇਲਾਵਾ ਹੋਰ ਵੀ ਅਕਾਲੀ ਆਗੂ ਤੇ ਇਲਾਕਾ ਕੌਂਸਲਰ ਹਾਜ਼ਰ ਸਨ।

No comments:
Post a Comment