jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Sunday 16 June 2013

ਸਕੂਲ ਬੋਰਡ ਦੇ ਸੰਯੁਕਤ ਸਕੱਤਰ ਖ਼ਿਲਾਫ਼ ਕੇਸ ਦਰਜ ਕਰਵਾਉਣ ਦੇ ਹੁਕਮ

www.sabblok.blogspot.com

ਮੁਹਾਲੀ, 16 ਜੂਨ
ਪੰਜਾਬ ਦੇ ਸਕੂਲਾਂ ਨੂੰ ਅਸ਼ਲੀਲ ਕਿਤਾਬਾਂ ਭੇਜਣ ਦੇ ਘੁਟਾਲੇ ਤੇ ਹੋਰਨਾਂ ਬੇਨਿਯਮੀਆਂ ਤੋਂ ਬਾਅਦ ਸਿੱਖਿਆ ਬੋਰਡ ਦੇ ਖੇਤਰੀ ਦਫ਼ਤਰ (ਜ਼ਿਲ੍ਹਾ ਬੁੱਕ ਡਿੱਪੂ) ਪਠਾਨਕੋਟ ਦੇ ਜ਼ਿਲ੍ਹਾ ਮੈਨੇਜਰ ਤੇ ਡਿਪਟੀ ਮੈਨੇਜਰ ਵੱਲੋਂ ਕਿਤਾਬਾਂ ਦੀ ਵੰਡ ਵਿੱਚ ਘਪਲੇਬਾਜ਼ੀ ਕਰਨ ਦਾ ਮਾਮਲਾ ਹਾਲੇ ਠੰਢਾ ਵੀ ਨਹੀਂ ਸੀ ਪਿਆ ਕਿ ਪੰਜਾਬ ਬੋਰਡ ਦੇ ਇਕ ਸੰਯੁਕਤ ਸਕੱਤਰ ਵੱਲੋਂ ਆਪਣੀ ਨਿਯੁਕਤੀ ਨੂੰ ਜਾਇਜ਼ ਦੱਸਦੇ ਹੋਏ ਅਤੇ ਕਾਨੂੰਨੀ ਅੜਿੱਕੇ ਦੂਰ ਕਰਨ ਦੇ ਮੰਤਵ ਨਾਲ ਬੋਰਡ ਆਫ਼ ਡਾਇਰੈਕਟਰ ਦੇ ਮੈਂਬਰਾਂ ਦੇ ਜਾਅਲੀ ਦਸਤਖ਼ਤ ਕਰਨ ਦਾ ਸੰਗੀਨ ਮਾਮਲਾ ਸਾਹਮਣੇ ਆਇਆ ਹੈ।
ਉਧਰ ਇਸ ਸਬੰਧੀ ਪੰਜਾਬ ਸਰਕਾਰ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਿੱਖਿਆ ਬੋਰਡ ਦੇ ਸੰਯੁਕਤ ਸਕੱਤਰ ਜਨਕ ਰਾਜ ਮਹਿਰੋਕ ਵੱਲੋਂ ਆਪਣੀ ਉਪ ਸਕੱਤਰ ਦੀ ਅਸਾਮੀ ਲਈ ਵਿਦਿਅਕ ਯੋਗਤਾਵਾਂ ਨੂੰ ਯੋਗ ਬਣਾਉਣ ਲਈ ਵਿਨਿਯਮ ਕਮੇਟੀ ਅਤੇ ਬੋਰਡ ਦੇ ਮੈਂਬਰਾਂ ਦੇ ਜਾਅਲੀ ਦਸਤਖ਼ਤ ਕਰਨ ਦੇ ਦੋਸ਼ ਵਿੱਚ ਉਨ੍ਹਾਂ ਖ਼ਿਲਾਫ਼ ਪੁਲੀਸ ਕੇਸ ਦਰਜ ਕਰਵਾਉਣ ਦੇ ਲਿਖਤੀ ਹੁਕਮ ਜਾਰੀ ਕੀਤੇ ਹਨ।
ਇਸ ਸਬੰਧੀ ਸਿੱਖਿਆ ਵਿਭਾਗ ਪੰਜਾਬ ਦੇ ਸੁਪਰਡੈਂਟ ਨੇ ਪੰਜਾਬ ਬੋਰਡ ਦੇ ਸਕੱਤਰ ਨੂੰ ਲਿਖੇ ਪੱਤਰ ਰਾਹੀਂ ਵਿਸ਼ੇਸ਼ ਜਾਂਚ ਕਮੇਟੀ ਦੀ ਪੜਤਾਲੀਆ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਸਪੱਸ਼ਟ ਆਖਿਆ ਕਿ ਸਿੱਖਿਆ ਬੋਰਡ ਦੇ ਸੰਯੁਕਤ ਸਕੱਤਰ ਜਨਕ ਰਾਜ ਮਹਿਰੋਕ ਵੱਲੋਂ ਬੋਰਡ ਦੀ ਵਿਨਿਯਮ ਕਮੇਟੀ ਦੀ ਮੀਟਿੰਗ 3 ਦਸੰਬਰ 2007, ਬੋਰਡ ਦੀਆਂ 20 ਮਾਰਚ 2008 ਅਤੇ 13 ਮਈ 2008 ਅਤੇ 6 ਅਗਸਤ 2008 ਨੂੰ ਹੋਈਆਂ ਮੀਟਿੰਗਾਂ ਵਿੱਚ ਵਿਨਿਯਮ ਕਮੇਟੀ ਦੇ ਮੈਂਬਰ ਡਾ. ਕੁਰੀਅਨ ਸੀ.ਐਮ.ਪੀ.ਐਚ, ਡਾਇਰੈਕਟਰ ਪ੍ਰਿੰਸੀਪਲ, ਟ੍ਰਿਨਿਟੀ ਕਾਲਜ, ਜਲੰਧਰ ਅਤੇ 6 ਅਗਸਤ, 2008 ਦੀ ਮੀਟਿੰਗ ਵਿੱਚ ਐਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਸਾਧੂ ਸਿੰਘ ਰੰਧਾਵਾ ਮੀਟਿੰਗ ਵਿੱਚ ਹਾਜ਼ਰ ਨਹੀਂ ਸਨ। ਇਸ ਦੇ ਬਾਵਜੂਦ ਸੰਯੁਕਤ ਸਕੱਤਰ ਵੱਲੋਂ ਆਪਣੇ ਹੱਕ ਵਿੱਚ ਰਿਪੋਰਟ ਪੇਸ਼ ਕਰਨ ਹਿੱਤ ਉਕਤ ਮੈਂਬਰਾਂ ਦੇ ਜਾਅਲੀ ਦਸਤਖ਼ਤ ਕੀਤੇ ਗਏ। ਇਨ੍ਹਾਂ ਦੋਸ਼ਾਂ ਤਹਿਤ ਸ੍ਰੀ ਮਹਿਰੋਕ ਦੇ ਖ਼ਿਲਾਫ਼ ਤੁਰੰਤ ਐਫ.ਆਈ.ਆਰ. ਦਰਜ ਕਰਵਾਈ ਜਾਵੇ ਅਤੇ ਇਸ ਸਬੰਧੀ ਲੋੜੀਂਦੀ ਜਾਣਕਾਰੀ ਪੰਜਾਬ ਸਰਕਾਰ ਨੂੰ ਭੇਜੀ ਜਾਵੇ।
ਜ਼ਿਕਰਯੋਗ ਹੈ ਕਿ ਇਸ ਸਬੰਧੀ ਸਿੱਖਿਆ ਬੋਰਡ ਦੇ ਸੰਯੁਕਤ ਸਕੱਤਰ ਓਮ ਪ੍ਰਕਾਸ ਸੋਨੀ ਨੇ ਪੰਜਾਬ ਦੇ ਸਿੱਖਿਆ ਮੰਤਰੀ ਨੂੰ ਸ਼ਿਕਾਇਤ ਦੇ ਕੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਜਨਕ ਰਾਜ ਮਹਿਰੋਕ ਜੋ ਕਿ ਪਹਿਲਾਂ ਰੇਡੀਓ ਸਟੇਸ਼ਨ ਚੰਡੀਗੜ੍ਹ ਵਿਖੇ ਬਤੌਰ ਟਰਾਂਸਮਿਸ਼ਨ ਐਗਜ਼ੈਕਟਿਵ ਵਜੋਂ ਕੰਮ ਕਰਦਾ ਸੀ। ਉਸ ਨੇ ਉਸ ਸਮੇਂ ਦੇ ਪੰਜਾਬ ਦੇ ਸਿੱਖਿਆ ਮੰਤਰੀ ਦੇ ਅਸਰ ਰਸੂਖ ਨਾਲ ਸਿੱਖਿਆ ਬੋਰਡ ਵਿੱਚ ਖਾਲੀ ਪਈ ਉਪ ਸਕੱਤਰ ਦੀ ਅਸਾਮੀ ਲਈ ਖ਼ੁਦ ਨੂੰ ਯੋਗ ਬਣਾਉਣ ਲਈ ਬੋਰਡ ਦੇ ਸਾਬਕਾ ਚੇਅਰਮੈਨ ਨਾਲ ਮਿਲ ਕੇ ਵਿਨਿਯਮਾਂ ਵਿੱਚ ਵਿਦਿਅਕ ਯੋਗਤਾਵਾਂ ਅਤੇ ਤਜਰਬੇ ਦੀਆਂ ਸ਼ਰਤਾਂ ਵਿੱਚ ਆਪਣੇ ਮੁਤਾਬਕ ਸੋਧ ਕਰਵਾ ਲਈ ਸੀ। ਅਜਿਹੀਆਂ ਹੋਰ ਵੀ ਕਈ ਅਸਾਮੀਆਂ ਨੂੰ ਭਰਨ ਲਈ ਬੋਰਡ ਦੇ ਨਿਯਮਾਂ ਵਿੱਚ ਸੋਧਾਂ ਕੀਤੀਆਂ ਗਈਆਂ ਹਨ।
ਬੋਰਡ ਵੱਲੋਂ 30 ਜਨਵਰੀ 2008 ਨੂੰ ਉਪ ਸਕੱਤਰ ਦੀਆਂ ਅਸਾਮੀਆਂ ਨੂੰ ਭਰਨ ਲਈ ਅਖ਼ਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਪਹਿਲਾਂ ਤੋਂ ਨਿਰਧਾਰਿਤ ਵਿਦਿਅਕ ਯੋਗਤਾਵਾਂ ਅਤੇ ਤਜਰਬੇ ਵਿੱਚ ਸੋਧ ਕਰਕੇ ਸ੍ਰ੍ਰੀ ਮਹਿਰੋਕ ਨੂੰ ਇਸ ਅਸਾਮੀ ਲਈ ਯੋਗ ਬਣਾਇਆ ਗਿਆ ਸੀ। ਇਸ ਤਰ੍ਹਾਂ 12 ਮਾਰਚ 2008 ਨੂੰ ਐਸਟੈਬਲਿਸ਼ਮੈਂਟ ਕਮੇਟੀ ਦੀ ਮੀਟਿੰਗ ਕਰਕੇ ਜਨਕ ਰਾਜ ਮਹਿਰੋਕ ਨੂੰ ਉਪ ਸਕੱਤਰ ਨਿਯੁਕਤ ਕੀਤਾ ਗਿਆ ਅਤੇ ਉਸੇ ਦਿਨ ਉਨ੍ਹਾਂ ਨੂੰ ਨਿਯੁਕਤੀ ਪੱਤਰ ਵੀ ਦੇ ਦਿੱਤਾ ਗਿਆ ਜਦੋਂ ਕਿ ਕਮੇਟੀ ਦੀ ਕਾਰਵਾਈ ਸਿਫ਼ਾਰਸ਼ਾਂ ਸਹਿਤ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਪੇਸ਼ ਕਰਨੀ ਬਣਦੀ ਸੀ ਅਤੇ ਪ੍ਰਵਾਨਗੀ ਲੈਣ ਉਪਰੰਤ ਹੀ ਨਿਯੁਕਤੀ ਪੱਤਰ ਜਾਰੀ ਕਰਨਾ ਬਣਦਾ ਸੀ ਪਰ ਅਜਿਹਾ ਨਹੀਂ ਹੋਇਆ। ਅਧਿਕਾਰੀ ਨੂੰ ਪਹਿਲਾਂ ਉਪ ਸਕੱਤਰ ਨਿਯੁਕਤ ਕਰਕੇ ਬੋਰਡ ਆਫ਼ ਡਾਇਰੈਕਟਰ ਦੀ ਪ੍ਰਵਾਨਗੀ 13 ਮਈ 2008 ਨੂੰ ਪ੍ਰਾਪਤ ਕੀਤੀ ਗਈ।
ਇਸ ਸਬੰਧੀ ਬੋਰਡ ਦੇ ਇਕ ਸੰਯੁਕਤ ਸਕੱਤਰ ਓਮ ਪ੍ਰਕਾਸ਼ ਸੋਨੀ ਵੱਲੋਂ ਸਿੱਖਿਆ ਮੰਤਰੀ ਨੂੰ ਸ਼ਿਕਾਇਤ ਦੇ ਕੇ ਇਸ ਸਮੁੱਚੇ ਘਟਨਾ´ਮ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਸੀ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਿੱਖਿਆ ਮੰਤਰੀ ਵੱਲੋਂ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਕਾਹਨ ਸਿੰਘ ਪੰਨੂ ਇਸ ਮਾਮਲੇ ਦੀ ਜਾਂਚ ਸੌਂਪੀ ਗਈ। ਮੁਢਲੀ ਜਾਂਚ ਦੌਰਾਨ ਇਹ ਗੱਲ ਸਾਬਤ ਹੋਈ ਕਿ ਸ੍ਰੀ ਮਹਿਰੋਕ ਨੇ ਆਪਣੀ ਨਿਯੁਕਤੀ ਤੋਂ ਬਾਅਦ ਆਪਣੀ ਅਸਾਮੀ ਲਈ ਵਿਦਿਅਕ ਯੋਗਤਾਵਾਂ/ਤਜਰਬੇ ਸਬੰਧੀ ਕੀਤੀਆਂ ਸੋਧਾਂ ਬਾਰੇ ਕਾਨੂੰਨੀ ਤੌਰ ’ਤੇ ਪ੍ਰਵਾਨਗੀ ਲੈਣ ਅਤੇ ਨਿਯੁਕਤੀ ਨੂੰ ਜਾਇਜ਼ ਠਹਿਰਾਉਣ ਦੇ ਮੰਤਵ ਨਾਲ ਵਿਨਿਯਮ ਕਮੇਟੀ ਅਤੇ ਬੋਰਡ ਦੇ ਮੈਂਬਰਾਂ ਦੇ ਜਾਅਲੀ ਦਸਤਖ਼ਤ ਕਰਕੇ ਸਬੰਧਤ ਮੀਟਿੰਗਾਂ ’ਚ ਕਮੇਟੀ ਦਾ ਕੋਰਮ ਪੂਰਾ ਕੀਤਾ। ਉਧਰ ਇਸ ਸਬੰਧੀ ਉਕਤ ਬੋਰਡ ਮੈਂਬਰ ਨੇ ਇਸ ਦੀ ਪ੍ਰੋੜ੍ਹਤਾ ਕਰਦਿਆਂ ਕਿਹਾ ਕਿ ਉਹ ਉਕਤ ਮੀਟਿੰਗਾਂ ਵਿੱਚ ਹਾਜ਼ਰ ਨਹੀਂ ਹੋਏ ਸਨ ਅਤੇ ਨਾ ਹੀ ਉਨ੍ਹਾਂ ਵੱਲੋਂ ਆਪਣਾ ਕੋਈ ਅਧਿਕਾਰਤ ਨੁਮਾਇੰਦਾ ਭੇਜਿਆ ਗਿਆ ਸੀ।
ਚੇਅਰਪਰਸਨ ਵੱਲੋਂ ਚਿੱਠੀ ਮਿਲਣ ਦੀ ਪੁਸ਼ਟੀ
ਸੰਪਰਕ ਕਰਨ ’ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਦੱਸਿਆ ਕਿ ਬੀਤੀ ਦਿਨੀਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਇਸ ਸਬੰਧੀ ਉਨ੍ਹਾਂ ਨੂੰ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਜਿਨ੍ਹਾਂ ਵਿੱਚ ਬੋਰਡ ਦੇ ਸੰਯੁਕਤ ਸਕੱਤਰ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਵਾਉਣ ਦੀ ਗੱਲ ਆਖੀ ਗਈ ਹੈ, ਬਾਰੇ ਪੱਤਰ ਉਨ੍ਹਾਂ ਨੂੰ ਮਿਲ ਗਿਆ ਹੈ ਪਰ ਸਰਕਾਰ ਵੱਲੋਂ ਭੇਜੇ ਗਏ ਇਸ ਪੱਤਰ ਨਾਲ ਲੋੜੀਂਦੇ ਪੂਰੇ ਦਸਤਾਵੇਜ਼ ਪ੍ਰਾਪਤ ਨਹੀਂ ਹੋਏ ਹਨ। ਜਿਵੇਂ ਕਿ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਇਸ ਪੱਤਰ ਨਾਲ ਬੋਰਡ ਨਾਲ ਸਬੰਧਤ ਪੱਤਰਾਂ ਦੀਆਂ ਨਕਲਾਂ ਸਮੇਤ ਪੜਤਾਲੀਆਂ ਰਿਪੋਰਟ ਦੇ ਸਿੱਟੇ/ਟਿੱਪਣੀ ਦੀ ਟੂਕ ਭੇਜੇ ਗਏ ਹਨ ਪਰ ਸਰਕਾਰੀ ਪੱਤਰ ਨਾਲ ਅਜਿਹਾ ਕੋਈ ਦਸਤਾਵੇਜ਼ ਨੱਥੀ ਨਹੀਂ ਸੀ। ਡਾ. ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਇਸ ਸਬੰਧੀ ਸਕੂਲੀ ਸਿੱਖਿਆ ਵਿਭਾਗ ਦੀ ਪ੍ਰਮੁੱਖ ਸਕੱਤਰ ਅੰਜਲੀ ਭੰਵਰਾ ਨਾਲ ਗੱਲ ਕੀਤੀ ਗਈ ਹੈ। ਜਿਨ੍ਹਾਂ ਸੋਮਵਾਰ ਨੂੰ ਲੋੜੀਂਦੇ ਦਸਤਾਵੇਜ਼ ਹਾਸਲ ਕਰਨ ਲਈ ਉਨ੍ਹਾਂ ਨੂੰ ਪੱਤਰ ਲਿਖਣ ਬਾਰੇ ਆਖਿਆ ਹੈ। ਉਨ੍ਹਾਂ ਕਿਹਾ ਕਿ ਪੂਰੇ ਦਸਤਾਵੇਜ਼ ਮਿਲਣ ਉਪਰੰਤ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।
ਸੰਯੁਕਤ ਸਕੱਤਰ ਦਾ ਪੱਖ
ਸੰਪਰਕ ਕਰਨ ’ਤੇ ਸਿੱਖਿਆ ਬੋਰਡ ਦੇ ਸੰਯੁਕਤ ਸਕੱਤਰ ਜਨਕ ਰਾਜ ਮਹਿਰੋਕ ਨੇ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਿਰੋਲ ਮੈਰਿਟ ਅਤੇ ਨਿਯਮਾਂ ਮੁਤਾਬਿਕ ਕੀਤੀ ਗਈ ਸੀ ਪਰ ਕੁਝ ਵਿਅਕਤੀ ਉਸ ਨੂੰ ਬਿਨਾਂ ਵਜ੍ਹਾ ਤੰਗ ਪ੍ਰੇਸ਼ਾਨ ਕਰ ਰਹੇ ਹਨ ਅਤੇ ਝੂਠੀਆਂ ਸ਼ਿਕਾਇਤਾਂ ਕਰਕੇ ਉਸ ਨੂੰ ਬਦਨਾਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਕੀਤੀ ਗਈ ਜਾਂਚ-ਪੜਤਾਲ ਦੌਰਾਨ ਕਿਸੇ ਵੀ ਪੜਤਾਲੀਆ ਅਫ਼ਸਰ ਨੇ ਉਸ ਕੋਲੋਂ ਕੁਝ ਵੀ ਨਹੀਂ ਪੁੱਛਿਆ ਸਗੋਂ ਇਕਤਰਫ਼ਾ ਰਿਪੋਰਟ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਨਿਯੁਕਤੀ ਨੂੰ ਬੋਰਡ ਦੇ ਇਕ ਕਰਮਚਾਰੀ ਓਮ ਪ੍ਰਕਾਸ਼ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਚੁਣੌਤੀ ਦਿੱਤੀ ਗਈ ਸੀ ਜਿਸ ਵਿੱਚ ਉਕਤ ਦੋਸ਼ ਵੀ ਸ਼ਾਮਲ ਸਨ ਪਰ ਕੇਸ ਦੀ ਸੁਣਵਾਈ ਦੌਰਾਨ ਹਾਈ ਕੋਰਟ ਵੱਲੋਂ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਸ਼ਿਕਾਇਤਕਰਤਾ ਦੀ ਪਟੀਸ਼ਨ ਖਾਰਜ ਕਰਦੇ ਹੋਏ ਪਟੀਸ਼ਨਰ ਨੂੰ ਇਸ ਦਾ ਖਰਚਾ ਵੀ ਪਾਇਆ ਸੀ।

No comments: