jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 18 June 2013

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਜਲ ਪ੍ਰਵਾਹ ਨਹੀਂ ਹੋਏ-ਮਦਨ ਸਿੰਘ

www.sabblok.blogspot.com
hemkunt
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਚੇਅਰਮੈਨ ਸ: ਮਦਨ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਉੱਤਰਾਖੰਡ ਵਿਚ ਹੋਈ ਭਾਰੀ ਬਾਰਿਸ਼ ਨਾਲ ਗੁਰਦੁਆਰਾ ਗੋਬਿੰਦਘਾਟ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਸਰੂਪ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਇਸ ਸਬੰਧੀ ਜਲ ਪ੍ਰਵਾਹ ਹੋਣ ਦੀਆਂ ਖ਼ਬਰਾਂ ਵਿਚ ਕੋਈ ਸਚਾਈ ਨਹੀਂ ਹੈ।
ਅੱਜ ‘ਅਜੀਤ’ ਦੇ ਇਸ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਲਗਾਤਾਰ ਹੋਈ ਬਾਰਿਸ਼ ਨਾਲ ਗੁਰਦੁਆਰਾ ਗੋਬਿੰਦਘਾਟ ਦੇ ਲੰਗਰ ਹਾਲ ਅਤੇ ਜਰਨੇਟਰ ਵਾਲੇ ਕਮਰੇ ਦਾ ਜ਼ਰੂਰ ਨੁਕਸਾਨ ਹੋਇਆ ਹੈ, ਜਦ ਕਿ ਪ੍ਰਕਾਸ਼ ਅਸਥਾਨ ਦੀ ਇਮਾਰਤ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਗੋਬਿੰਦਘਾਟ ਦੇ ਮੈਨੇਜਰ ਦਰਸ਼ਨ ਸਿੰਘ ਅਤੇ ਸੇਵਾ ਸਿੰਘ ਨੇ ਅੱਜ ਸਵੇਰੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਹੈ ਕਿ ਗੁਰਦੁਆਰਾ ਗੋਬਿੰਦਘਾਟ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪਾਂ ਨੂੰ ਪਹਿਲਾਂ ਹੀ ਸੁਰੱਖਿਅਤ ਸਥਾਨ ‘ਤੇ ਪਹੁੰਚਾ ਦਿੱਤਾ ਗਿਆ ਸੀ।
ਸ: ਮਦਨ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਗੋਬਿੰਦਘਾਟ ਤੋਂ ਗੋਬਿੰਦਧਾਮ ਨੂੰ ਜਾਂਦੇ ਰਸਤੇ ਦੇ ਪੁੱਲ ਟੁੱਟ ਜਾਣ ਕਾਰਨ ਭਾਰੀ ਗਿਣਤੀ ‘ਚ ਸੰਗਤਾਂ ਰਸਤੇ ‘ਚ ਰੁਕੀਆਂ ਹੋਈਆਂ ਹਨ, ਜਿਨ੍ਹਾਂ ਦੇ ਲੰਗਰ, ਦਵਾਈਆਂ ਅਤੇ ਹੋਰ ਸਮਾਨ ਦੀ ਸਪਲਾਈ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਫ਼ੌਜ ਦੀ ਮਦਦ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਗੋਬਿੰਦਧਾਮ ਅਤੇ ਹਰ ਥਾਵਾਂ ‘ਤੇ ਰੁਕੀਆਂ ਸੰਗਤਾਂ ਨੂੰ ਕੱਢਣ ਲਈ ਫ਼ੌਜ ਨੇ ਦੋ ਹੈਲੀਕਾਪਟਰ ਵੀ ਦਿੱਤੇ ਹਨ, ਜਿਨ੍ਹਾਂ ਰਾਹੀਂ ਸੰਗਤਾਂ ਨੂੰ ਜੋਸ਼ੀਮੱਠ ਵਿਖੇ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਉਹ ਆਪੋ ਆਪਣੇ ਟਿਕਾਣਿਆਂ ‘ਤੇ ਸੁਰੱਖਿਅਤ ਪਹੁੰਚ ਸਕਣ।
ਸ: ਮਦਨ ਸਿੰਘ ਨੇ ਦੱਸਿਆ ਕਿ ਟਰੱਸਟ ਦੇ ਹੋਰ ਮੈਂਬਰ ਬਚਾਅ ਕਾਰਵਾਈਆਂ ਨੂੰ ਸਿਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਇਸ ਸਬੰਧੀ ਪ੍ਰਸ਼ਾਸ਼ਨ ਦੀ ਮਦਦ ਲਈ ਜਾ ਰਹੀ ਹੈ। ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਸਬੰਧੀ ਫੈਲ ਰਹੀਆਂ ਅਫ਼ਵਾਹਾਂ ‘ਤੇ ਯਕੀਨ ਨਾ ਕਰਨ ਕਿਉਂਕਿ ਗੁਰਦੁਆਰਾ ਸਾਹਿਬ ਦੀ ਇਮਾਰਤ ਵੀ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਸਰੋਵਰ ਦਾ ਪਾਣੀ ਉਛਲ ਜਾਣ ਕਾਰਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦੁਆਰ ਤੱਕ ਪੁੱਜ ਗਿਆ ਸੀ, ਪਰ ਸੇਵਾਦਾਰਾਂ ਨੇ ਬੋਰੀਆਂ ਲਗਾ ਕੇ ਅਤੇ ਹੋਰ ਪ੍ਰਬੰਧ ਕਰਕੇ ਪਾਣੀ ਨੂੰ ਅੰਦਰ ਜਾਣ ਤੋਂ ਰੋਕ ਦਿੱਤਾ ਸੀ। ਉਨ੍ਹਾਂ ਕਿਹਾ ਕਿ ਲਗਾਤਾਰ ਪੈ ਰਹੀ ਬਾਰਿਸ਼ ਨਾਲ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ, ਜਦ ਕਿ ਥੋੜ੍ਹਾ ਬਹੁਤ ਮਾਲੀ ਨੁਕਸਾਨ ਜ਼ਰੂਰ ਹੋਇਆ ਹੈ, ਪਰ ਖਤਰੇ ਵਾਲੀ ਕੋਈ ਗੱਲ ਨਹੀਂ ਹੈ। ਉਨ੍ਹਾਂ ਦੱਸਿਆ ਕਿ ਬਾਰਿਸ਼ ਦੌਰਾਨ ਟੁੱਟੇ ਪੁੱਲਾਂ ਅਤੇ ਟੁੱਟੀਆਂ ਸੜਕਾਂ ਦੀ ਮੁਰੰਮਤ ਲਈ ਕੁਝ ਦਿਨ ਲੱਗਣੇ ਹਨ ਇਸ ਲਈ ਸ਼ਰਧਾਲੂ ਫਿਲਹਾਲ ਯਾਤਰਾ ‘ਤੇ ਨਾ ਆਉਣ।

No comments: