jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Wednesday 5 June 2013

ਪ੍ਰੋ. ਚੰਦੂਮਾਜਰਾ ਦੀ ਬਾਥਰੂਮ 'ਚ ਡਿੱਗ ਕੇ ਟੁੱਟੀ ਲੱਤ

www.sabblok.blogspot.com

ਮੋਹਾਲੀ, (ਪਰਦੀਪ)- ਹਲਕਾ ਸਰਹਿੰਦ ਦੇ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਅੱਜ ਰਾਤ 8:00 ਵਜੇ ਦੇ ਕਰੀਬ ਮੋਹਾਲੀ ਦੇ ਆਈ. ਵੀ. ਵਾਈ. ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਪ੍ਰੋ. ਚੰਦੂਮਾਜਰਾ ਦੇ ਆਪਣੇ ਮੋਹਾਲੀ ਦੇ ਫੇਸ 2 ਵਿਖੇ ਸਥਿਤ ਰਿਹਾਇਸ਼ ਦੇ ਬਾਥਰੂਮ ਵਿਚ ਡਿੱਗਣ ਨਾਲ ਉਨ੍ਹਾਂ ਦੀ ਸੱਜੀ ਲੱਤ ਦੀ ਹੱਡੀ ਟੁੱਟ ਗਈ। ਪ੍ਰੋ. ਚੰਦੂਮਾਜਰਾ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੌਜੂਦ ਪ੍ਰੋ. ਮਿਹਰ ਸਿੰਘ ਮੱਲ੍ਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੋ. ਚੰਦੂਮਾਜਰਾ ਆਪਣੇ ਪੁੱਤਰਾਂ ਹਰਿੰਦਰਪਾਲ ਸਿੰਘ ਚੰਦੂਮਾਜਰਾ ਐੱਮ. ਡੀ. ਕੋਆਪ੍ਰੇਟਿਵ ਬੈਂਕ ਪਟਿਆਲਾ, ਡਿਪਟੀ ਐਡਵੋਕੇਟ ਜਨਰਲ ਸਿਮਰਜੀਤ ਸਿੰਘ ਚੰਦੂਮਾਜਰਾ, ਉਨ੍ਹਾਂ ਦੇ ਸਲਾਹਕਾਰ ਹਰਦੇਵ ਸਿੰਘ ਨਾਲ ਚਾਹ ਦਾ ਕੱਪ ਸਾਂਝਾ ਕਰਨ ਤੋਂ ਬਾਅਦ ਬਾਥਰੂਮ ਗਏ, ਜਿਥੇ ਅਚਾਨਕ ਉਨ੍ਹਾਂ ਦਾ ਪੈਰ ਸਲਿੱਪ ਹੋਣ ਕਾਰਨ ਉਹ ਡਿੱਗ ਪਏ ਅਤੇ ਉਨ੍ਹਾਂ ਦੀ ਸੱਜੀ ਲੱਤ ਦੀ ਹੱਡੀ ਟੁੱਟ ਗਈ। ਜਿਉਂ ਹੀ ਪ੍ਰੋ. ਚੰਦੂਮਾਜਰਾ ਨਾਲ ਵਾਪਰੀ ਘਟਨਾ ਬਾਰੇ ਲੋਕਾਂ ਨੂੰ ਪਤਾ ਲੱਗਣਾ ਸ਼ੁਰੂ ਹੋਇਆ ਤਾਂ ਆਈ. ਵੀ. ਵਾਈ. ਹਸਪਤਾਲ ਵਿਖੇ ਉਨ੍ਹਾਂ ਦੀ ਖਬਰਸਾਰ ਲੈਣ ਵਾਲਿਆਂ ਦਾ ਤਾਂਤਾ ਲੱਗ ਗਿਆ।

No comments: