www.sabblok.blogspot.com
ਸਿੱਖ ਕਤਲੇਆਮ ਯਾਦਗਾਰ ਖਿਲਾਫ਼ ਦਿੱਲੀ ਕਾਰਪੋਰੇਸ਼ਨ ਦਾ ਨੋਟਿਸ ਅਫ਼ਸੋਸਨਾਕ
ਕਪੂਰਥਲਾ ਭੰਡਾਰੀ-ਪੰਜਾਬ ਵਿੱਚ ਉਦਯੋਗੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਰੋਜਗਾਰ ਦੇ ਸਾਧਨ ਵਧਾਉਣ ਲਈ ਅੰਮ੍ਰਿਤਸਰ-ਦਿੱਲੀ-ਕੋਲਕਾਤਾ ਉਦਯੋਗਿਕ ਕਾਰੀਡੋਰ ਦੀ ਸਥਾਪਨਾ ਕਰਨਾ ਸ਼੍ਰੋਮਣੀ ਅਕਾਲੀ ਦਲ- ਭਾਜਪਾ ਗਠਜੋੜ ਸਰਕਾਰ ਦੀਆਂ ਪਿਛਲੇ ਕਈ ਸਾਲਾਂ ਤੋਂ ਚੱਲ ਰਹੀਆਂ ਕੋਸ਼ਿਸ਼ਾਂ ਦਾ ਨਤੀਜਾ ਹੈ । ਇਸ ਗੱਲ ਦਾ ਪ੍ਰਗਟਾਵਾ ਅੱਜ ਪਵਿੱਤਰ ਤੇ ਇਤਹਾਸਿਕ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ, ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਹ ਅੱਜ ਨਵੀ ਅਨਾਜ ਮੰਡੀ ਸੁਲਤਾਨਪੁਰ ਲੋ ਧੀ ਵਿਖੇ ਸਾਬਕਾ ਵਿੱਤ ਮੰਤਰੀ ਪੰਜਾਬ ਡਾ.ਉਪਿੰਦਰਜੀਤ ਕੋਰ ਵੱਲੋਂ ਆਯੋਜਿਤ ਕੀਤੇ ਗਏ ਸ਼ੁਕਰਾਨਾ ਤੇ ਸਨਮਾਨ ਸਮਾਰੋਹ ਵਿੱਚ ਸ਼ਾਮਿਲ ਹੋਣ ਲਈ ਆਏ ਸਨ । ਸ. ਬਾਦਲ ਨੇ ਕਿਹਾ ਕਿ ਪੰਜਾਬ ਦੇ ਸਮੁੱਚੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਅਤੇ ਰਾਜ ਵਿੱਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਇਸ ਪ੍ਰੋਜੈਕਟ ਦੀ ਮਹੱਤਤਾ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਇਸ ਮੁੱਦੇ ਉੱਤੇ ਵੱਖ-ਵੱਖ ਪੱਧਰ ਤੇ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਹੈ । ਉਹਨਾਂ ਖੁਸ਼ੀ ਜਾਹਰ ਕਰਦਿਆਂ ਕਿਹਾ ਕਿ ਰਾਜ ਸਰਕਾਰ ਦੀ ਮੰਗ ਤੇ ਕੇਂਦਰ ਸਰਕਾਰ ਨੇ ਇੱਕ ਇਤਹਾਸਿਕ ਸ਼ੁਰੂਆਤ ਕੀਤੀ ਹੈ ।ਉਹਨਾਂ ਨੇ ਆਪ ਕਈ ਵਾਰ ਕੇਂਦਰ ਸਰਕਾਰ ਨਾਲ ਇਸ ਮੁੱਦੇ ਉੱਤੇ ਗੱਲਬਾਤ ਕੀਤੀ ਹੈ । ਕੇਂਦਰ ਸਰਕਾਰ ਕੋਲੋਂ ਪੰਜਾਬ ਲਈ ਸਪੈਸ਼ਲ ਆਰਥਿਕ ਪੈਕਜ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ ਅਤੇ ਵੱਖ
-ਵੱਖ ਲੜਾਈਆਂ ਦੌਰਾਨ ਦੇਸ਼ ਦੀ ਆਜ਼ਾਦੀ ਦੀ ਰੱਖਿਆ ਕੀਤੀ ਹੈ। ਉਹਨਾਂ ਕਿਹਾ ਕਿ ਦੇਸ਼ ਨੂੰ ਅਨਾਜ ਦੇ ਖੇਤਰ ਵਿੱਚ ਆਤਮ ਨਿਰਭਰ ਬਣਾਉਣ ਲਈ ਪੰਜਾਬ ਦੇ ਲੋਕਾਂ ਵੱਲੋਂ ਪਾਏ ਗਏ ਯੋਗਦਾਨ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰ ਸਰਕਾਰ ਨੂੰ ਪੰਜਾਬ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣਾ ਚਾਹੀਦਾ ਹੈ ।ਉਹਨਾਂ ਨੇ ਕਿਹਾ ਕਿ ਕੇਂਦਰ ਦੀਆਂ ਕਾਂਗਰਸ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਹਮੇਸ਼ਾਂ ਹੀ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਅੱਖੋਂ-ਪਰੋਖੇ ਕਰਕੇ ਨੀਤੀਆਂ ਬਣਾਈਆਂ ਹਨ ਅਤੇ ਕੇਂਦਰ ਸਰਕਾਰ ਦੀਆਂ ਅਜਿਹੀਆਂ ਪੰਜਾਬ ਵਿਰੋਧੀ ਨੀਤੀਆਂ ਕਰਕੇ ਪੰਜਾਬ ਦੇ ਉਦਯੋਗਾਂ ਅਤੇ ਖੇਤੀਬਾੜੀ ਖੇਤਰ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਾ ਪਿਆ ਹੈ । ਉਹਨਾਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਹਮੇਸ਼ਾਂ ਹੀ ਵਿਰੋਧੀ ਪਾਰਟੀ ਦੀ ਸਰਕਾਰ ਵਾਲੇ ਰਾਜਾਂ ਨਾਲ ਕੇਂਦਰੀ ਸਕੀਮਾਂ ਤਹਿਤ ਦਿੱਤੇ ਜਾਣ ਵਾਲੇ ਫੰਡਾਂ ਵਿੱਚ ਪੱਖਪਤੀ ਰਵੱਈਆਂ ਅਪਣਾਇਆ ਹੈ ਜੋ ਕਿ ਦੇਸ਼ ਦੇ ਹਿੱਤ ਵਿੱਚ ਨਹੀਂ ਹੈ । ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਮਾਰੇ ਗਏ ਸਿੱਖਾਂ ਦੀ ਯਾਦਗਾਰ ਦੇ ਸਬੰਧ ਵਿੱਚ ਦਿੱਲੀ ਮਿਊਸਪਲ ਕਾਰਪੋਰੇਸ਼ਨ ਵੱਲੋਂ ਜਾਰੀ ਕੀਤੇ ਗਏ ਨੋਟਿਸ ਦੇ ਸਬੰਧ ਵਿਚ ਟਿੱਪਣੀ ਕਰਦਿਆਂ ਸ. ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਅਤੇ ਕਾਂਗਰਸ ਲੀਡਰਾਂ ਦੇ ਉਕਸਾਉਣ ‘ਤੇ ਭੜਕੀ ਭੀੜ੍ਹ ਦੁਆਰਾ ਮਾਰੇ ਗਏ ਮਾਸੂਮ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਯਾਦਗਾਰ ਬਣਾਉਣਾ ਕਿਸੇ ਲਈ ਕੋਈ ਨੁਕਸਾਨ ਵਾਲੀ ਗੱਲ ਨਹੀ ਹੈ। ਉਹਨਾਂ ਕਾਂਗਰਸ ਪਾਰਟੀ ਤੇ ਮਾਸੂਮ ਸਿੱਖਾ ਨੂੰ ਮਾਰਨ ਦਾ ਦੋਸ਼ ਲਾਉਦਿਆਂ ਕਿਹਾ ਲੋਕ ਕਾਂਗਰਸ ਦੇ ਇਸ ਘਿਣਾਉਣੇ ਪਾਪ ਨੂੰ ਕਦੇ ਮਾਫ ਨਹੀ ਕਰਨਗੇ । ਪੰਜਾਬ ਸਰਕਾਰ ਦੁਆਰਾ ਜਾਰੀ ਕੀਤੀ ਨਵੀਂ ਉਦਯੋਗਿਕ ਨੀਤੀ ਦੇ ਸਬੰਧ ਵਿੱਚ ਬੋਲਦਿਆ ਸ. ਬਾਦਲ ਨੇ ਕਿਹਾ ਕਿ ਇਸ ਨੀਤੀ ਨੂੰ ਖੇਤੀਬਾੜੀ ਅਤੇ ਉਦਯੋਗਿਕ ਖੇਤਰ ਦੇ ਹਿੱਤਾ ਨੂੰ ਧਿਆਨ ਵਿੱਚ ਰੱਖਦਿਆਂ ਬੜੀ ਮਿਹਨਤ ਨਾਲ ਤਿਆਰ ਕੀਤਾ ਗਿਆ ਹੈ, ਜੋ ਕਿ ਰਾਜ ਦੇ ਸਮੁੱਚੇ ਵਿਕਾਸ ਦੇ ਨਾਲ-ਨਾਲ ਉਦਯੋਗਿਕ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਲਾਹੇਵੰਦ ਸਾਬਿਤ ਹੋਵੇਗੀ । ਇਸ ਉਪਰੰਤ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਹਲਕਾ ਸੁਲਤਾਨਪੁਰ ਲੋਧੀ ਵਿੱਚ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀ ਚੋਣ ਜਿੱਤ ਕੇ ਆਏ ਮੈਂਬਰਾਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਗਏ ਵਿਸ਼ਾਲ ਸਮਾਗਮ ਮੌਕੇ ਭਾਰੀ ਇੱਕਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਗੱਲ ਹੁਣ ਸਚਾਈ ਬਣ ਚੁੱਕੀ ਹੈ ਜਿਸ ਰਾਜ ਵਿੱਚ ਕਾਂਗਰਸ ਪਾਰਟੀ ਲਗਾਤਾਰ ਦੋ ਵਾਰ ਹਾਰ ਜਾਵੇ,ਉਸ ਰਾਜ ਵਿੱਚ ਦੋਬਾਰਾ ਕਾਂਗਰਸ ਪਾਰਟੀ ਕਦੇ ਸੱਤਾ ਵਿੱਚ ਨਹੀ ਆਉਦੀ।ਉਹਨਾਂ ਕਿਹਾ ਕਿ ਰਾਜ ਦੀ ਅਕਾਲੀ ਭਾਜਪਾ ਸਰਕਾਰ ਦੀਆਂ ਲੋਕ-ਹਿੱਤੂ ਅਤੇ ਵਿਕਾਸਮੁੱਖੀ ਨੀਤੀਆਂ ਸਦਕਾ ਪੰਜਾਬ ਵਿੱਚ ਹੁਣ ਕਦੇ ਵੀ ਕਾਂਗਰਸ ਪਾਰਟੀ ਸਰਕਾਰ ਬਣਾਉਣ ਦੇ ਕਾਬਲ ਨਹੀ ਹੋਵੇਗੀ ।ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਵਿਸ਼ਾਲ ਨੀਤੀਆਂ ਬਣਾਈਆਂ ਗਈਆਂ ਹਨ । ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਪੰਜਾਬ ਵਿੱਚੋਂ ਪੂਰੀ ਤਰ੍ਹਾਂ ਖਤਮ ਕਰਨ ਦੀ ਲੋਕਾਂ ਨੂੰ ਅਪੀਲ ਕਰਦਿਆਂ ਸ. ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਗਲਤ ਨੀਤੀਆਂ ਕਰਕੇ ਹੀ ਅੱਜ ਪੰਜਾਬ ਦਾ ਕਿਸਾਨ 32 ਹਜਾਰ ਕਰੋੜ ਰੁਪਏ ਦੇ ਕਰਜ਼ੇ ਹੇਠਾਂ ਦਬਿਆ ਹੋਇਆ ਹੈ।
ਉਹਨਾਂ ਕਿਹਾ ਕਿ ਰਾਜ ਦੀ ਬੇਹਤਰੀ ਲਈ ਲੋਕਾਂ ਨੂੰ ਕੇਂਦਰ ਵਿੱਚ ਐਨ.ਡੀ.ਏ ਦੀ ਸਰਕਾਰ ਬਣਾਉਣ ਲਈ ਕਾਂਗਰਸ ਨੂੰ ਜੜੋਂ ਖਤਮ ਕਰ ਦੇਣਾ ਚਾਹੀਦਾ ਹੈ ।ਇਸ ਮੌਕੇ ਉਹਨਾਂ ਨੇ ਹਲਕਾ ਸੁਲਤਾਨਪੁਰ ਲੋਧੀ ਦੇ ਸਮੁੱਚੇ ਵਿਕਾਸ ਲਈ 167 ਕਰੋੜ ਰੁਪਏ ਦੇਣ ਦਾ ਵੀ ਐਲਾਨ ਕੀਤਾ । ਇਸ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਮਾਲ ਤੇ ਮੁੜ ਵਸੇਬਾ, ਸੂਚਨਾ ਤੇ ਲੋਕ ਸੰਪਰਕ ਮੰਤਰੀ,ਪੰਜਾਬ ਸ. ਬਿਕਰਮ ਸਿੰਘ ਮਜੀਠਿਆ ਨੇ ਕਿਹਾ ਕਿ ਅੰਮ੍ਰਿਤਸਰ-ਦਿੱਲੀ-ਕੋਲਕਾਤਾ ਉਦਯੋਗਿਕ ਕਾਰੀਡੋਰ ਦੀ ਸਥਾਪਨਾ, ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ, ਸ. ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਪੰਜਾਬ, ਲੋਕ ਸਭਾ ਮੈਂਬਰ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਮੈਂਬਰਾਂ ਦੀਆਂ ਲਗਾਤਾਰ ਅਣਥੱਕ ਕੋਸ਼ਿਸ਼ਾਂ ਦਾ ਨਤੀਜਾ ਹੈ । ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਪੈਸੇ ਦੀ ਕੀਤੀ ਜਾ ਰਹੀ ਖੁੱਲੀ ਲੁੱਟ ਨੇ ਅੰਗਰੇਜੀ ਰਾਜ ਨੂੰ ਵੀ ਮਾਤ ਪਾ ਦਿੱਤੀ ਹੈ, ਕੋਲਾ ਘੋਟਾਲਾ, 2ਜੀ ਘੋਟਾਲਾ , ਕਾਮਨਵੈਲਥ ਖੇਡਾਂ ਘੋਟਾਲਾ ਅਤੇ ਹੋਰ ਵੱਡੇ ਘੋਟਾਲੇ ਇਸ ਦਾ ਪ੍ਰਤੱਖ ਸਬੂਤ ਹਨ ।ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਹੋਈਆਂ ਜਿਮਨੀ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਹਾਰ ਇਸ ਦੀਆਂ ਲੋਕ ਮਾਰੂ ਨੀਤੀਆਂ ਦਾ ਹੀ ਸਿੱਟਾ ਹੈ ਅਤੇ ਆਉਣ ਵਾਲੀਆਂ ਆਮ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਦੇਸ਼ ਦੇ ਰਾਜਨੀਤਿਕ ਨਕਸ਼ੇ ਤੋਂ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ। ਆਪਣੇ ਸਵਾਗਤੀ ਭਾਸ਼ਣ ਦੌਰਾਨ ਸਾਬਕਾ ਕੈਬਨਿਟ ਮੰਤਰੀ ਡਾ.ਉਪਿੰਦਰਜੀਤ ਕੌਰ ਨੇ ਸ਼੍ਰੋਮਣੀ ਅਕਾਲੀ-ਭਾਜਪਾ ਸਰਕਾਰ ਦੁਆਰਾ ਇਸ ਹਲਕੇ ਦੇ ਵਿਕਾਸ ਲਈ ਕੀਤੀਆਂ ਪ੍ਰਾਪਤੀਆਂ ਦਾ ਜਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਪਰਕਾਸ਼ ਸਿੰਘ ਬਾਦਲ ਨੇ ਇਸ ਹਲਕੇ ਦੇ ਲੋਕਾਂ ਲਈ ਦਿਲ ਖੋਲ ਕੇ ਗਰਾਟਾਂ ਦਿੱਤੀਆਂ ਹਨ । ਇਸ ਮੌਕੇ ਸ਼੍ਰੀ ਸਰਵਣ ਸਿੰਘ ਫਿਲੌਰ ਕੈਬਨਿਟ ਮੰਤਰੀ,ਸ਼੍ਰੀ ਸੋਮ ਪ੍ਰਕਾਸ਼ ਮੁੱਖ ਸੰਸਦੀ ਸਕੱਤਰ, ਡਾ. ਰਤਨ ਸਿੰਘ ਅਜਨਾਲਾ ਮੈਂਬਰ ਪਾਰਲੀਮੈਂਟ, ਸ਼੍ਰੀ ਜਰਨੈਲ ਸਿੰਘ ਵਾਹਦ ਚੇਅਰਮੈਨ ਮਾਰਕਫੈੱਡ ਪੰਜਾਬ,ਸ਼੍ਰੀ ਨਰੋਤਮ ਦੇਵ ਰੱਤੀ ਭਾਜਪਾ ਲੀਡਰ,ਸ਼੍ਰੀ ਡੀ.ਐਸ.ਮਾਂਗਟ ਡਿਪਟੀ ਕਮਿਸ਼ਨਰ ਕਪੂਰਥਲਾ ਅਤੇ ਸ਼੍ਰੀ ਇੰਦਰਬੀਰ ਸਿੰਘ ਐਸ.ਐਸ.ਪੀ ਕਪੂਰਥਲਾ ਤੋਂ ਇਲਾਵਾ ਹੋਰ ਅਕਾਲੀ ਭਾਜਪਾ ਆਗੂ ਵੀ ਹਾਜਰ ਸਨ।

No comments:
Post a Comment