jd1

NES

www.sabblok.blogspot.com

LPU

RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 15 June 2013

ਪੰਚਾਇਤੀ ਚੋਣਾਂ: ਮੁਲਾਜ਼ਮਾਂ ਉਤੇ ਬਿਨਾਂ ਆਗਿਆ ਸਟੇਸ਼ਨ ਛੱਡਣ ’ਤੇ ਪਾਬੰਦੀ

www.sabblok.blogspot.com
Photo: ਪੰਚਾਇਤੀ ਚੋਣਾਂ: ਮੁਲਾਜ਼ਮਾਂ ਉਤੇ ਬਿਨਾਂ ਆਗਿਆ ਸਟੇਸ਼ਨ ਛੱਡਣ ’ਤੇ ਪਾਬੰਦੀ
Posted On June - 15 - 2013
ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸਿੱਧੂ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ (ਫੋਟੋ: ਸੋਢੀ)
ਪੱਤਰ ਪ੍ਰੇਰਕ
ਮੁਹਾਲੀ, 14 ਜੂਨ
ਪੰਜਾਬ ਦੇ ਚੋਣ ਕਮਿਸ਼ਨਰ ਵੱਲੋਂ ਪੰਚਾਇਤੀ ਚੋਣਾਂ ਲਈ ਬਾਕਾਇਦਾ ਚੋਣ ਪ੍ਰੋਗਰਾਮ ਐਲਾਨਣ ਤੋਂ ਬਾਅਦ ਜ਼ਿਲ੍ਹੇ ਵਿੱਚ ਚੋਣ ਸਰਗਰਮੀਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਉਧਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤੇਜਿੰਦਰਪਾਲ ਸਿੰਘ ਸਿੱਧੂ ਨੇ ਸਪੱਸ਼ਟ ਆਖਿਆ ਹੈ ਕਿ ਮੁਹਾਲੀ ਜ਼ਿਲ੍ਹੇ ਵਿੱਚ ਪੰਚਾਇਤੀ ਚੋਣਾਂ ਬਿਲਕੁਲ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ। ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਉਹ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਬਿਨਾਂ ਆਗਿਆ ਆਪਣਾ ਸਟੇਸ਼ਨ ਛੱਡ ਕੇ ਕਿਤੇ ਨਾ ਜਾਣ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਸ੍ਰੀ ਸਿੱਧੂ ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਪੰਚਾਇਤੀ ਚੋਣਾਂ ਦੀ ਤਿਆਰੀ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤਣ ਅਤੇ ਪੰਚਾਇਤੀ ਚੋਣਾਂ ਨੂੰ  ਅਮਨ ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਪੁਖਤਾ ਪ੍ਰਬੰਧ ਕਰਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਪੰਚਾਇਤੀ ਚੋਣਾਂ ਲਈ ਵੋਟਾਂ 3 ਜੁਲਾਈ ਨੂੰ ਸਵੇਰੇ 8 ਵਜੇ ਤੋਂ ਸ਼ਾਮੀ 4 ਵਜੇ ਤੱਕ ਪਾਈਆਂ ਜਾ ਸਕਣਗੀਆਂ ਅਤੇ 19 ਜੂਨ ਤੋਂ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ। ਇਹ ਕੰਮ 22 ਜੂਨ ਤੱਕ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ 24 ਜੂਨ ਨੂੰ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ ਅਤੇ 25 ਜੂਨ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਹੋਵੇਗੀ। ਚਾਰ ਜੁਲਾਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਨਤੀਜੇ ਵੀ ਇਸੇ ਦਿਨ ਐਲਾਨੇ ਜਾਣਗੇ।
ਸ੍ਰੀ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪਰਵੀਨ ਕੁਮਾਰ ਥਿੰਦ ਨੂੰ ਪੰਚਾਇਤੀ ਚੋਣਾਂ ਦੇ ਆਲ ਓਵਰ ਇੰਚਾਰਜ ਥਾਪਿਆ ਗਿਆ ਹੈ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)–ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੁਨੀਤ ਗੋਇਲ ਅਤੇ ਡੀਡੀਪੀਓ ਗੁਰਬਿੰਦਰ ਸਿੰਘ ਸਰਾਓ ਪੰਚਾਇਤੀ ਚੋਣਾਂ ਲਈ ਸਮੁੱਚੇ ਪ੍ਰਬੰਧਾਂ ਲਈ ਜ਼ਿੰਮੇਵਾਰ ਹੋਣਗੇ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਅਤੇ ਬੀ.ਡੀ.ਪੀ.ਓਜ਼ ਨੂੰ ਆਖਿਆ ਕਿ ਉਹ ਪੰਚਾਇਤੀ ਚੋਣਾਂ ਨੂੰ ਨਿਰਵਿਘਨ ਨੇਪਰੇ ਚੜ੍ਹਾਉਣ ਲਈ ਲਗਾਏ ਗਏ ਚੋਣ ਅਮਲੇ ਦੀਆਂ ਰਿਹਰਸਲਾਂ ਸਮੇਂ ਉਨ੍ਹਾਂ ਨੂੰ ਚੋਣ ਪ੍ਰਕ੍ਰਿਆ ਬਾਰੇ ਪੂਰੀ ਸਿਖਲਾਈ ਦੇਣ ਤਾਂ ਜੋ ਵੋਟਾਂ ਵਾਲੇ ਦਿਨ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।
ਉਨ੍ਹਾਂ ਦੱਸਿਆ ਕਿ ਪੰਚਾਇਤੀ ਚੋਣਾਂ ਦੀ ਪਹਿਲੀ ਚੋਣ ਰਿਹਰਸ਼ਲ 24 ਜੂਨ ਨੂੰ ਮਾਜਰੀ ਬਲਾਕ ਲਈ ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਵਿਖੇ, ਡੇਰਾਬਸੀ ਲਈ ਚੋਣ ਅਮਲੇ ਦੀ ਰਿਹਰਸਲ ਸਰਕਾਰੀ ਕਾਲਜ ਡੇਰਾਬਸੀ ਵਿਖੇ ਅਤੇ ਖਰੜ ਲਈ ਚੋਣ ਅਮਲੇ ਦੀ ਰਿਹਰਸਲ ਕਮਿਊਨਿਟੀ ਸੈਂਟਰ ਖਾਨਪੁਰ ਵਿਖੇ ਹੋਵੇਗੀ। ਦੂਜੀ ਰਿਹਰਸਲ 28 ਜੂਨ ਨੂੰ ਉਕਤ ਸਥਾਨਾਂ ’ਤੇ ਹੀ ਹੋਵੇਗੀ ਅਤੇ 2 ਜੁਲਾਈ ਨੂੰ ਚੋਣ ਸਮੱਗਰੀ ਵੰਡੀ ਜਾਵੇਗੀ।

No comments: