www.sabblok.blogspot.com
ਲੁਧਿਆਣਾ( ਸਤਪਾਲ ਸੋਨੀ ) ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਅਗਵਾਈ ਵਿੱਚ ਐਨ.ਡੀ.ਏ. ਸਾਰੇ ਦੇਸ਼ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ ਅਤੇ ਕੇਂਦਰ ਦੀ ਭ੍ਰਿਸ਼ਟ ਕਾਂਗਰਸ ਸਰਕਾਰ ਦਾ ਮੁਕੰਮਲ ਸਫ਼ਾਇਆ ਹੋ ਜਾਵੇਗਾ। ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਸ. ਸ਼ਰਨਜੀਤ ਸਿੰਘ ਢਿੱਲੋਂ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਅੱਜ ਆਪਣੇ ਗ੍ਰਹਿ ਵਿਖੇ ਪਿੰਡ ਸੀੜ•ਾ ਦੇ ਕਰੀਬ 300 ਪੁਰਾਣੇ ਕਾਂਗਰਸੀ ਪਰਿਵਾਰਾਂ ਨੂੰ ਸਿਰਪੋਏ ਭੇਟ ਕਰ ਕੇ ਸ੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟਾਏ। ਇਸ ਮੌਕੇ ਉਨ•ਾਂ ਨਾਲ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲੇ ਵੀ ਮੌਜੂਦ ਸਨ। ਸ. ਢਿੱਲੋਂ ਨੇ ਕਿਹਾ ਕਿ ਹਿੰਦੋਸਤਾਨ ਦੇ ਲੋਕ ਇਸ ਗੱਲ ਲਈ ਆਸਵੰਦ ਹਨ ਕਿ ਗੁਜਰਾਤ ਵਿੱਚ ਵੱਡੀ ਪੱਧਰ ’ਤੇ ਲੋਕਾਂ ਨੂੰ ਸਹੂਲਤਾਂ, ਵਿਕਾਸ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਵਾਲੇ ਸ੍ਰੀ ਨਰਿੰਦਰ ਮੋਦੀ ਦੇਸ਼ ਭਰ ਵਿੱਚ ਵੀ ਅਜਿਹੀਆਂ ਸਹੂਲਤਾਂ ਅਤੇ ਪ੍ਰਸ਼ਾਸਨ ਦੇ ਕੇ ਦੇਸ਼ ਨੂੰ ਤਰੱਕੀ ਦੀਆਂ ਸਿਖਰਾਂ ’ਤੇ ਲੈ ਜਾਣਗੇ। ਉਨ•ਾਂ ਆਖਿਆ ਕਿ ਲੋਕ ਹੁਣ ਕਾਂਗਰਸ ਦੀ ਅਗਵਾਈ ਵਾਲੀ ਭ੍ਰਿਸ਼ਟ ਸਰਕਾਰ ਤੋਂ ਨਿਜਾਤ ਚਾਹੁੰਦੇ ਹਨ। ਸ. ਢਿੱਲੋਂ ਨੇ ਦੱਸਿਆ ਕਿ ਪਿੰਡ ਸੀੜਾ ਦੇ ਬਹੁਤ ਪੁਰਾਣੇ ਕਾਂਗਰਸੀ ਅਹੁਦੇਦਾਰ ਅਤੇ ਵਰਕਰ ਸਾਬਕਾ ਸਰਪੰਚ ਸ. ਮਨਜੀਤ ਸਿੰਘ ਦੀ ਪ੍ਰੇਰਨਾ ਸਦਕਾ ਅਤੇ ਕਾਂਗਰਸ ਦੀ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਉਨ•ਾਂ ਕਿਹਾ ਕਿ ਕਾਂਗਰਸ ਵਿੱਚ ਵਰਕਰਾਂ ਦੀ ਕੋਈ ਪੁੱਛ ਨਾ ਹੋਣ ਕਰ ਕੇ ਹੋਰ ਵੀ ਕਾਂਗਰਸੀ ਅਹੁਦੇਦਾਰ ਤੇ ਵਰਕਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ਨੂੰ ਤਰਜੀਹ ਦੇ ਰਹੇ ਹਨ। ਉਨ•ਾਂ ਕਿਹਾ ਕਿ ਅੱਜ ਸ਼ਾਮਲ ਹੋਏ ਸਮੂਹ ਵਰਕਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ•ਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਹਮੇਸ਼ਾ ਤੋਂ ਇਹ ਸੋਚ ਰਹੀ ਹੈ ਕਿ ਆਪਣੇ ਵਰਕਰਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਏ ਕਿਉਂਕਿ ਵਰਕਰ ਹੀ ਪਾਰਟੀ ਦੀ ਰੀੜ• ਦੀ ਹੱਡੀ ਹੁੰਦੇ ਹਨ। ਉਨ•ਾਂ ਦੱਸਿਆ ਕਿ ਪਿਛਲੀਆਂ ਚੋਣਾਂਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਵਿਕਾਸ ਦੇ ਨਾਂ ’ਤੇ ਹੀ ਜਿੱਤ ਪ੍ਰਾਪਤ ਕੀਤੀ ਹੈ ਅਤੇ ਹੁਣ ਪੰਚਾਇਤੀ ਚੋਣਾਂ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਸੂਬੇ ਵਿੱਚ 100 ਫ਼ੀਸਦੀ ਸੀਟਾਂ ’ਤੇ ਜਿੱਤ ਪ੍ਰਾਪਤ ਕਰੇਗੀ। ਸ. ਢਿੱਲੋਂ ਨੇ ਦੱਸਿਆ ਕਿ ਉਨ•ਾਂ ਦੇ ਹਲਕਾ ਸਾਹਨੇਵਾਲ ਵਿੱਚ ਹੁਣ ਤੱਕ 41 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਜਾ ਚੁੱਕੀਆਂ ਹਨ ਜਦ ਕਿ ਕਾਂਗਰਸ ਦੀ ਇਹ ਬਦਕਿਸਮਤੀ ਰਹੀ ਹੈ ਕਿ ਅੱਜ ਕੋਈ ਵੀ ਵਿਅਕਤੀ ਕਾਂਗਰਸ ਵੱਲੋਂ ਚੋਣ ਨਹੀਂ ਲੜਨਾ ਚਾਹੁੰਦਾ। ਪੱਤਰਕਾਰਾਂ ਵੱਲੋਂ ਲੱਕੜ ਪੁਲ ਅਤੇ ਸਿੱਧਵਾਂ ਨਹਿਰ ’ਤੇ ਬਣਨ ਵਾਲੇ ਪੁਲਾਂ ਬਾਰੇ ਪੁੱਛੇ ਸਵਾਲ ਦਾ ਜੁਆਬ ਦਿੰਦਿਆ ਸ. ਢਿੱਲੋਂ ਨੇ ਦੱਸਿਆ ਕਿ ਦੋਵਾਂ ਥਾਵਾਂ ’ਤੇ ਪੰਜਾਬ ਸਰਕਾਰ ਵੱਲੋਂ ਪੁਲ ਬਣਾਉਣ ਲਈ ਆਪਣੇ ਹਿੱਸੇ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ ਕੇਂਦਰ ਦੇ ਰੇਲਵੇ ਵਿਭਾਗ ਵੱਲੋਂ ਆਪਣੇ ਹਿੱਸੇ ਦਾ ਕੰਮ ਪੂਰਾ ਨਾ ਕਰਨ ਕਰ ਕੇ ਦੇਰੀ ਹੋ ਰਹੀ ਹੈ। ਉਨ•ਾਂ ਕਿਹਾ ਕਿ ਕੇਂਦਰ ਦੀ ਯੂ.ਪੀ.ਏ ਸਰਕਾਰ ਵੱਲੋਂ ਹਮੇਸ਼ਾ ਹੀ ਪੰਜਾਬ ਰਾਜ ਨਾਲ ਮਤਰੇਆ ਸਲੂਕ ਕੀਤਾ ਜਾਂਦਾ ਹੈ। ਉਨ•ਾਂ ਦੱਸਿਆ ਕਿ ਪੰਜਾਬ ਦੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਹਮੇਸ਼ਾ ਵਿਕਾਸ ਵਿੱਚ ਯਕੀਨ ਕੀਤਾ ਜਾਂਦਾ ਹੈ। ਉਨ•ਾਂ ਦੱਸਿਆ ਕਿ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਬਿਨਾਂ ਕਿਸੇ ਭੇਦ-ਭਾਵ ਤੋਂ ਲਿੰਕ ਸੜਕਾਂ ਦੀ ਮੁੜ ਮੁਰੰਮਤ ਲਈ ਟੈਂਡਰ ਲੱਗ ਚੁੱਕੇ ਹਨ ਅਤੇ ਹਰੇਕ ਹਲਕੇ ਵਿੱਚ ਕਰੀਬ 150-150 ਕਿਲੋਮੀਟਰ ਸੜਕਾਂ ’ਤੇ ਪ੍ਰੀਮਿਕਸ ਪਾਈ ਜਾਵੇਗੀ। ਉਨ•ਾਂ ਦੱਸਿਆ ਕਿ ਸਾਹਨੇਵਾਲ ਦੇ ਹਵਾਈ ਅੱਡੇ ਦੇ ਵਿਸਥਾਰ ਲਈ ਸਰਕਾਰ ਵੱਲੋਂ 350 ਏਕੜ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਲੁਧਿਆਣਾ ਵਿੱਚ ਅੰਤਰਰਾਸ਼ਟਰੀ ਹਵਾਈ ਅੱਡਾ ਬਣਨ ਨਾਲ ਪੰਜਾਬ ਦੇ ਲੋਕਾਂ ਸਮੇਤ ਵਪਾਰੀਆਂ, ਉਦਯੋਗਪਤੀਆਂ ਅਤੇ ਪ੍ਰਵਾਸੀ ਭਾਰਤੀਆਂ ਨੂੰ ਬਹੁਤ ਲਾਭ ਹੋਵੇਗਾ ਇਸ ਮੌਕੇ ਜਥੇਦਾਰ ਗੁਰਚਰਨ ਸਿੰਘ ਮੇਹਰਬਾਨ ਸਰਕਲ ਪ੍ਰਧਾਨ, ਸ. ਰਛਪਾਲ ਸਿੰਘ ਅਤੇ ਪਿੰਡ ਸੀੜਾ ਦੇ ਵੱਡੀ ਗਿਣਤੀ ਵਿੱਚ ਪਤਵੰਤੇ ਵਿਅਕਤੀ ਹਾਜ਼ਰ ਸਨ।

No comments:
Post a Comment