jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday, 27 June 2013

ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਗਰਾਂਟਾਂ ਦੇ ਖੁੱਲ੍ਹੇ ਗੱਫੇ ਦਿੱਤੇ ਜਾਣਗੇ-ਖਾਲਸਾ

www.sabblok.blogspot.com

 
ਗੁਰੂਸਰ ਸੁਧਾਰ, 27 ਜੂਨ (ਜਸਵਿੰਦਰ ਸਿੰਘ ਗਰੇਵਾਲ, ਬਲਵਿੰਦਰ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਰਾਏਕੋਟ ਅੰਦਰ ਹਲਕਾ ਇੰਚਾਰਜ ਬਿਕਰਮਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ 10 ਸਰਪੰਚ ਤੇ 50 ਪੰਚਾਂ ਨੂੰ ਸਰਬ ਸੰਮਤੀ ਨਾਲ ਸਰਪੰਚ/ਪੰਚ ਬਣਾਉਣ ਦਾ ਮਾਣ ਹਾਸਿਲ ਕੀਤਾ ਹੈ | ਅੱਜ ਗੁਰੂਸਰ ਸੁਧਾਰ 'ਚ ਨਵੇਂ ਚੁਣੇ ਪੰਚਾਂ/ਸਰਪੰਚਾਂ ਨੂੰ ਸਨਮਾਨਿਤ ਕਰਦਿਆਂ ਸ: ਖ਼ਾਲਸਾ ਨੇ ਕਿਹਾ ਕਿ ਅਕਾਲੀ ਦਲ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਚੋਣਾਂ ਜਿੱਤਣ ਦੀ ਸ਼ੁਰੂ ਕੀਤੀ ਲੜੀ ਨੂੰ ਅੱਗੇ ਵੀ ਜਾਰੀ ਰੱਖੇਗਾ | ਉਨ੍ਹਾਂ ਨਵੇਂ ਚੁਣੇ ਸਰੰਪਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਬ ਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਜਿੱਥੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਉੱਚੇਚੇ ਤੌਰ 'ਤੇ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕਰਨਗੇ, ਉੱਥੇ ਪਿੰਡ ਦੇ ਵਿਕਾਸ ਲਈ ਧੁਰੇ ਵਜੋਂ ਜਾਣੀਆਂ ਜਾਂਦੀਆਂ ਪੰਚਾਇਤਾਂ ਨੂੰ ਉਹ ਪਹਿਲ ਦੇ ਆਧਾਰ 'ਤੇ ਫੰਡ ਜਾਰੀ ਕਰਵਾਉਣਗੇ | ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਤਲਵੰਡੀ ਚੇਅਰਮੈਨ, ਮਿਹਰ ਸਿੰਘ ਸੁਧਾਰ, ਨਿਰਮਲ ਸਿੰਘ, ਜਸਵਿੰਦਰ ਸਿੰਘ, ਪਰਮਜੀਤ ਸਿੰਘ ਬੜੈਂਚ, ਇਕਬਾਲ ਸਿੰਘ ਹਿੱਸੋਵਾਲ, ਕੈਪਟਨ ਚਰਨ ਸਿੰਘ, ਚੇਅਰਮੈਨ ਜਸਵਿੰਦਰ ਸਿੰਘ ਸਿੱਧੂ ਘੁਮਾਣ, ਮਾ. ਅਵਤਾਰ ਸਿੰਘ ਹਿੱਸੋਵਾਲ ਸਮੇਤ ਹੋਰ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ |

No comments: