jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday 13 June 2013

ਸ਼੍ਰੋਮਣੀ ਕਮੇਟੀ ਤੇ ਪਾਕਿਸਤਾਨ ਗੁਰਦਵਾਰਾ ਕਮੇਟੀ 'ਚ ਤਣਾਅ

www.sabblok.blogspot.com
ਅੰਮ੍ਰਿਤਸਰ, 12 ਜੂਨ ( ਪੀ .ਟੀ.ਆਈ.) : ਗੁਰੂ ਅਰਜਨ ਸਾਹਿਬ ਦੇ ਸ਼ਹੀਦੀ ਦਿਵਸ ਮੌਕੇ ਪਾਕਿਸਤਾਨ 'ਚ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਜਿਥੇ ਇਕ ਪਾਸੇ ਸ਼੍ਰੋਮਣੀ ਕਮੇਟੀ ਵਲੋਂ ਗਏ ਜਥੇ ਵਲੋਂ ਤਿਆਰੀਆਂ ਅਰੰਭੀਆਂ ਹੋਈਆਂ ਸਨ, ਉਥੇ ਦੂਜੇ ਪਾਸੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮਰਥਕ ਇਸ ਨੂੰ ਤਾਰਪੀਡੋ ਕਰਨ ਵਿਚ ਲੱਗੇ ਹੋਏ ਸਨ। ਜਿਵੇਂ ਹੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਪਾਏ ਜਾ ਰਹੇ ਸਨ ਤਾਂ ਉਥੋਂ ਦੀ ਸੰਗਤ ਇਸ ਵਿਚ ਹਿੱਸਾ ਲੈਣ ਲਈ ਪੁੱਜਣੀ ਸ਼ੁਰੂ ਹੋ ਗਈ ਸੀ। ਗੁਰਦੁਆਰਾ ਡੇਹਰਾ ਸਾਹਿਬ ਵਿਖੇ ਪੁੱਜ ਰਹੀ ਸੰਗਤ ਨੂੰ ਰੋਕੇ ਜਾਣ ਦੀ ਖ਼ਬਰ ਜਦ ਹੀ ਜਥੇ ਦੀ ਅਗਵਾਈ ਕਰ ਰਹੇ ਮੈਂਬਰ ਰਾਮਪਾਲ ਸਿੰਘ ਬਹਿਣੀਵਾਲ ਕੋਲ ਪੁੱਜੀ ਤਾਂ ਉਨ੍ਹਾਂ ਨੇ ਰੁਕਾਵਟਾਂ ਪਾ ਰਹੇ ਆਗੂਆਂ ਨੂੰ ਰੋਕਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਾਮ ਸਿੰਘ ਨੂੰ ਇਹ ਵੀ ਦਸਿਆ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ 12 ਜੂਨ ਨੂੰ ਹੀ ਗੁਰੂ ਅਰਜਨ ਸਾਹਿਬ ਦਾ ਸ਼ਹੀਦੀ ਗੁਰਪੁਰਬ ਮਨਾਉਣ ਦਾ ਫ਼ੈਸਲਾ ਹੋਇਆ ਹੈ।
ਇਸ ਸਬੰਧੀ ਉਨ੍ਹਾਂ ਨੇ ਵੱਖ ਵੱਖ ਹੋਈਆਂ ਉਨ੍ਹਾਂ ਮੀਟਿੰਗਾਂ ਦਾ ਵੀ ਵੇਰਵਾ ਦਿਤਾ ਜਿਨ੍ਹਾਂ ਵਿਚ ਸਹਿਮਤੀ ਹੋਈ ਹੈ। ਉਨ੍ਹਾਂ ਪਾਕਿਸਤਾਨ ਪ੍ਰਬੰਧਕ ਕਮੇਟੀ ਦੇ ਆਗੂਆਂ ਨੂੰ ਇਹ ਵੀ ਕਿਹਾ ਕਿ ਉਹ ਅਕਾਲ ਤਖ਼ਤ ਸਾਹਿਬ ਤੋਂ ਬਾਹਰੀ ਹੋ ਕੇ 16 ਜੂਨ ਨੂੰ ਗੁਰੂ ਅਰਜਨ ਸਾਹਿਬ ਦਾ ਸ਼ਹੀਦੀ ਗੁਰਪੁਰਬ ਮਨਾਉਣ ਦੀ ਥਾਂ ਸਮੁੱਚੀ ਕੌਮ ਵਲੋਂ ਅੱਜ ਦੇ ਦਿਨ ਮਨਾਏ ਜਾ ਰਹੇ ਗੁਰਪੁਰਬ ਵਿਚ ਸ਼ਾਮਲ ਹੋਣ। ਉਨ੍ਹਾਂ ਸਖ਼ਤ ਸ਼ਬਦਾਂ ਵਿਚ ਇਸ ਗੱਲ 'ਤੇ ਇਤਰਾਜ਼ ਪ੍ਰਗਟਾਇਆ ਕਿ ਸੰਗਤ ਨੂੰ ਗੁਰਦੁਆਰਾ ਸਾਹਿਬ ਆਉਣ ਤੋਂ ਰੋਕਿਆ ਜਾਣਾ ਬਹੁਤ ਹੀ ਮੰਦਭਾਗਾ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 16 ਜੂਨ ਨੂੰ ਗੁਰੂ ਅਰਜਨ ਸਾਹਿਬ ਦਾ ਸ਼ਹੀਦੀ ਗੁਰਪੁਰਬ ਮਨਾਉਣÎ ਜਾ ਰਹੀ ਹੈ।
ਉਸ ਵਲੋਂ ਅੱਜ ਦੇ ਦਿਹਾੜੇ ਨੂੰ ਲੈ ਕੇ ਕੋਈ ਵੀ ਪ੍ਰਬੰਧ ਨਹੀਂ ਕੀਤਾ ਗਿਆ ਸੀ ਜਿਸ ਕਰ ਕੇ ਸ੍ਰੋਮਣੀ ਕਮੇਟੀ ਵਲੋਂ ਗਏ ਜਥੇ ਨੇ ਗੁਰਦੁਆਰਾ ਡੇਹਰਾ ਸਾਹਿਬ ਵਿਖੇ 10 ਜੂਨ ਦੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਹਜ਼ੂਰੀ ਰਾਗੀ ਸੋਹਨ ਸਿੰਘ ਵਲੋਂ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਥੇ 'ਚ ਗਏ 156 ਯਾਤਰੀਆਂ ਤੋਂ ਇਲਾਵਾ ਹੋਰ ਵੀ ਸੰਗਤਾਂ ਵੱਡੀ ਗਿਣਤੀ ਵਿਚ ਪੁੱਜੀਆਂ ਹੋਈਆਂ ਸਨ। ਸੰਗਤਾਂ ਨੂੰ ਗੁਰਦੁਆਰਾ ਡੇਹਰਾ ਸਾਹਿਬ ਆਉਣ ਤੋਂ ਰੋਕੇ ਜਾਣ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਾਮ ਸਿੰਘ ਨੂੰ ਕਿਹਾ ਕਿ ਉਹ ਸਿੱਖ ਸੰਗਤਾਂ ਵਿਚ ਦੁਫੇੜ ਨਾ ਪਾਉਣ। ਉਨ੍ਹਾਂ ਕਿਹਾ ਕਿ ਸਮੁੱਚੀ ਕੌਮ ਅਕਾਲ ਤਖ਼ਤ ਸਾਹਿਬ ਨੂੰ ਸਮਰਪਤ ਹੈ ਤੇ ਅਕਾਲ ਤਖ਼ਤ ਸਾਹਿਬ ਦੇ ਹਰ ਆਦੇਸ਼ ਦਾ ਪਾਲਣ ਕਰਦੀ ਹੈ। ਉਨ੍ਹਾਂ ਕਿਹਾ ਕਿ ਉਹ ਵੀ ਅਕਾਲ ਤਖ਼ਤ ਸਾਹਿਬ ਤੋਂ ਬਾਗ਼ੀ ਨਾ ਹੋਣ ਅਤੇ ਨਾ ਹੀ ਸੰਗਤਾਂ ਵਲੋਂ ਅਕਾਲ ਤਖ਼ਤ ਸਾਹਿਬ ਦੀ ਕੀਤੀ ਜਾ ਰਹੀ ਪਾਲਣਾ ਵਿਚ ਅੜਚਨਾ ਪੈਦਾ ਕਰਨ। ਸ. ਮੱਕੜ ਨੇ ਕਿਹਾ ਕਿ ਉਹ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਇਸ ਸਬੰਧੀ ਚਿੱਠੀ ਲਿਖ ਕੇ ਮੰਗ ਕਰ ਰਹੇ ਹਨ ਕਿ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਆਉਣ ਤੋਂ ਰੋਕਣ ਵਾਲਿਆਂ ਵਿਰੁਧ ਕਾਰਵਾਈ ਕਰੇ।

No comments: