www.sabblok.blogspot.com
ਮੋਗਾ-
ਮੋਗਾ ਦੇ ਮੁਹੱਲਾ ਰੱਬ ਜੀ ਨਗਰ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਇਕ
ਨੌਜਵਾਨ ਵਲੋਂ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੇ ਪਰਿਵਾਰ ਵਾਲਿਆਂ ਨੇ
ਲੜਕੀ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਹੈ ਜਿੱਥੇ ਹਸਪਤਾਲ ਪ੍ਰਸ਼ਾਸਨ ਦੀ ਸੂਚਨਾ 'ਤੇ
ਪੁਲਸ ਨੇ ਲੜਕੀ ਦਾ ਬਿਆਨ ਦਰਜ ਕੀਤਾ।
ਮਾਮਲੇ ਦੀ ਜਾਂਚ ਕਰ ਰਹੇ ਜਾਂਚ ਅਧਿਕਾਰੀ ਸ਼ਿਵ ਚਰਣ ਦਾਸ ਨੇ ਦੱਸਿਆ ਕਿ ਸਿਵਲ ਹਸਪਤਾਲ ਤੋਂ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨਾਬਾਲਗ ਲੜਕੀ ਨਾਲ ਬਲਾਤਕਾਰ ਹੋਇਆ ਹੈ ਜਿਸ 'ਤੇ ਉਹ ਸਿਵਲ ਹਸਪਤਾਲ ਪਹੁੰਚੇ ਅਤੇ ਪੀੜਤ ਲੜਕੀ ਦੇ ਬਿਆਨ ਦਰਜ ਕੀਤੇ। ਲੜਕੀ ਨੇ ਦੱਸਿਆ ਕਿ ਉਸ ਦੇ ਮੁਹੱਲੇ 'ਚ ਰਹਿਣ ਵਾਲੇ ਗੋਵਿੰਦ ਨਾਮਕ ਨੌਜਵਾਨ ਨੇ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ 4-5 ਮਹੀਨਿਆਂ ਤੱਕ ਬਲਾਤਕਾਰ ਕੀਤਾ। ਉਸਨੇ ਦੱਸਿਆ ਕਿ ਜਦੋਂ ਵਿਆਹ ਲਈ ਕਹਿਣ 'ਤੇ ਉਹ ਹਮੇਸ਼ਾ ਟਾਲ-ਮਟੋਲ ਕਰਦਾ ਰਹਿੰਦਾ ਸੀ ਅਤੇ ਕਿਸੇ ਨੂੰ ਕੁਝ ਨਾ ਦੱਸਣ ਦੀਆਂ ਧਮਕੀਆਂ ਵੀ ਦਿੰਦਾ ਸੀ। ਇਹੀ ਨਹੀਂ ਉਸ ਨੇ ਆਪਣੇ ਮੋਬਾਇਲ 'ਤੇ ਉਸ ਦੀਆਂ ਅਸ਼ਲੀਲ ਤਸਵੀਰਾਂ ਵੀ ਖਿੱਚੀਆਂ ਸਨ ਜਿਸ ਨੂੰ ਲੈ ਕੇ ਉਹ ਹਮੇਸ਼ਾ ਉਸ ਨੂੰ ਬਲੈਕਮੇਲ ਵੀ ਕਰਦਾ ਸੀ। ਪੁਲਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਏਗਾ।
ਉਧਰ ਪੀੜਤ ਲੜਕੀ ਦੀ ਮਾਂ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਆਪਣੇ ਗੁਆਂਢੀਆਂ ਨਾਲ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ ਸੀ। ਉਸੇ ਨੇ ਹੀ ਮੇਰੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਲੜਕੇ ਨਾਲ ਮਿਲਵਾਇਆ। ਉਸਨੇ ਦੱਸਿਆ ਕਿ ਉਸ ਦੀ ਲੜਕੀ ਉਨ੍ਹਾਂ ਦੇ ਝਾਂਸੇ 'ਚ ਆ ਗਈ ਅਤੇ ਉਹ ਲੜਕਾ 5 ਮਹੀਨਿਆਂ ਤੱਕ ਉਨ੍ਹਾਂ ਦੀ ਲੜਕੀ ਦੀ ਇੱਜ਼ਤ ਨਾਲ ਖੇਡਦਾ ਰਿਹਾ।

No comments:
Post a Comment