www.sabblok.blogspot.com
ਸਾਕਾ ਨੀਲਾ ਤਾਰਾ ਦੇ ਦੌਰਾਨ ਜੋ ਸਿੱਖ ਗੋਲਡਨ ਟੈਂਪਲ ਵਿਚੋਂ ਫੌਜੀ ਹਮਲੇ ਦਾ ਹਥਿਆਰਬੰਦ ਮੁਕਾਬਲਾ ਕਰ ਰਹੇ ਸਨ, ਉਹ ਆਪਣੇ ਧਰਮ ਦੀ ਰੱਖਿਆ ਲਈ ਆਪਣੇ ਜਾਇਜ਼ ਅਧਿਕਾਰ ਦੇ ਅਧੀਨ ਲੜ ਰਹੇ ਸਨ। ਇਸ ਗੱਲ ਦਾ ਪ੍ਰਗਟਾਵਾ ਰਿਟਾਇਰਡ ਲੈਫਟੀਨੈਂਟ ਜਨਰਲ ਐਸ. ਕੇ. ਸਿਨਹਾ ਨੇ ਕੀਤਾ। ਇਹ ਲੈ. ਜਨਰਲ ਐਸ. ਕੇ. ਸਿਨਹਾ ਉਹੀ ਹਨ ਜਿਨ੍ਹਾਂ ਨੇ ਦਰਬਾਰ ਸਾਹਿਬ ‘ਤੇ ਹਮਲਾ ਕਰਨ ਤੋਂ ਨਾਂਹ ਕਰ ਦਿੱਤੀ ਸੀ। ਇਸ ਲਈ ਇਹਨਾਂ ਨੂੰ ਆਰਮੀ ਦਾ ਚੀਫ਼ ਨਹੀਂ ਬਣਾਇਆ ਗਿਆ ਸੀ। ਇਹਨਾਂ ਦੀ ਥਾਂ ‘ਤੇ ਫਿਰ ਜਨਰਲ ਵੈਦਿਆ ਨੂੰ ਫੌਜ ਦਾ ਚੀਫ਼ ਬਣਾਇਆ ਗਿਆ ਸੀ।
”ਫੌਜੀ ਕਾਰਵਾਈ ਕੋਈ ਆਖਰੀ ਰਸਤਾ ਨਹੀਂ ਸੀ, ਜਿਵੇਂ ਕਿ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸਾਨੂੰ ਮੰਨਵਾਉਣਾ ਚਾਹੁੰਦੀ ਹੈ। ਇਸ ਫੌਜੀ ਹਮਲੇ ਦਾ ਫਤੂਰ ਇੰਦਰਾ ਗਾਂਧੀ ਦੇ ਦਿਮਾਗ ਵਿਚ 18 ਮਹੀਨੇ ਤੋਂ ਘੁੰਮ ਰਿਹਾ ਸੀ।” ਜਨਰਲ ਸਿਨਹਾ ਨੇ ਦੱਸਿਆ ਕਿ ਜਦੋਂ ਉਹ ਪੱਛਮੀ ਕਮਾਂਡ ਦੇ ਮੁਖੀ ਸਨ ਤਾਂ ਉਹਨਾਂ ਨੂੰ ਕੋਈ ਰਾਤ ਦੇ 10 ਵਜੇ ਟੈਲੀਫੋਨ ‘ਤੇ ਇਹ ਦੱਸਿਆ ਗਿਆ ਕਿ ਸਰਕਾਰ ਨੇ ਇਹ ਉੱਚ ਪੱਧਰ ‘ਤੇ ਫੈਸਲਾ ਕਰ ਲਿਆ ਹੈ ਕਿ ਫੌਜ ਨੂੰ ਸੰਤ ਜਰਨੈਲ ਸਿੰਘ ਭਿੰਡਰਾਂ ਵਾਲੇ ਦੀ ਗ੍ਰਿਫਤਾਰੀ ਦਾ ਕੰਮ ਸੌਂਪ ਦਿੱਤਾ ਜਾਏ। ਪਰ ਜਦੋਂ ਜਨਰਲ ਸਿਨਹਾ ਨੇ ਉਸ ਟੈਲੀਫੋਨ ਕਰਨ ਵਾਲੇ ਨੂੰ ਇਹ ਕਿਹਾ ਕਿ ਜਦ ਤੱਕ ਉਹਨਾਂ ਨੂੰ ਫੌਜ ਦੇ ਮੁਖੀ ਜਾਂ ਰੱਖਿਆ ਮੰਤਰੀ ਵੱਲੋਂ ਆਦੇਸ਼ ਪ੍ਰਾਪਤ ਨਹੀਂ ਹੁੰਦੇ ਉਹ ਕੋਈ ਕਾਰਵਾਈ ਨਹੀਂ ਕਰਨਗੇ ਤਾਂ ਇਸ ਤੋਂ ਬਾਅਦ ਇਹੋ ਜਿਹੇ ਕੋਈ ਆਦੇਸ਼ ਨਹੀਂ ਮਿਲੇ। ਇਹ 1981 ਦੇ ਅਖੀਰ ਦੀ ਗੱਲ ਹੈ ਜਦੋਂ ਦਰਬਾਰਾ ਸਿੰਘ ਪੰਜਾਬ ਦਾ ਮੁੱਖ ਮੰਤਰੀ ਸੀ। ਸੋ ਇਹ ਗੱਲ ਤਹਿ ਹੈ ਕਿ ਤਕਰੀਬਨ 30 ਮਹੀਨੇ ਪਹਿਲਾਂ ਫੌਜੀ ਕਾਰਵਾਈ ਦਾ ਫੈਸਲਾ ਲਿਆ ਜਾ ਚੁੱਕਾ ਸੀ, ਜਿਸ ਨੂੰ ਅਮਲੀ ਜਾਮਾ ਜੂਨ, 1984 ਵਿਚ ਪਹਿਨਾਇਆ ਗਿਆ।”
”ਫੇਰ ਜਦੋਂ ਸੰਤ ਜਰਨੈਲ ਸਿੰਘ ਚੌਂਕ ਮਹਿਤਾ ਗਏ ਤਾਂ ਇਕ ਵਾਰ ਫੇਰ ਫੌਜ ਤੋਂ Armoured Personnel Carriers (PAC) ਦੀ ਮੰਗ ਕੀਤੀ ਗਈ ਤਾਂ ਜੋ ਪੁਲਿਸ ਨੂੰ ਇਹ ਸੰਤ ਭਿੰਡਰਾਵਾਲਿਆਂ ਦੀ ਗ੍ਰਿਫਤਾਰੀ ਵਿਚ ਸਹਾਈ ਹੋ ਸਕਣ। ਇਹ ਗੱਲ ਅਕਾਲੀਆਂ ਦੇ ਧਰਮ-ਯੁੱਧ ਮੋਰਚੇ ਦੇ ਸ਼ੁਰੂ ਹੋਣ ਤੋਂ (ਅਗਸਤ 1982) ਕਈ ਚਿਰ ਪਹਿਲਾਂ ਦੀ ਹੈ। ਮੋਰਚਾ ਲੱਗਣ ਤੋਂ ਥੋੜਾ ਚਿਰ ਬਾਅਦ ਹੀ ਦੂਨ ਵਾਦੀ ਨੇੜੇ ਚਕਰਾਤਾ ਛਾਉਣੀ ਵਿਚ ਫੌਜ ਨੇ ਕਮਾਂਡੋ ਐਕਸ਼ਨ ਦੀ ਵਿਉਂਤਬੰਦੀ ਤੇ ਰਿਹਰਸਲ ਸ਼ੁਰੂ ਕਰ ਦਿੱਤੀ ਸੀ ਅਤੇ ਇਸ ਕੰਮ ਲਈ ਗੋਲਡਨ ਟੈਂਪਲ ਕੰਪਲੈਕਸ ਦਾ ਇਕ ਮਾਡਲ ਵੀ ਤਿਆਰ ਕਰ ਲਿਆ ਸੀ।

No comments:
Post a Comment