www.sabblok.blogspot.com
►ਜਿੱਤ ਦੀ ਖੁਸ਼ੀ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਮਹਿਲ ਕਲਾਂ,
ਆਉਂਦੀਆਂ ਪੰਚਾਇਤ ਚੋਣਾ 'ਚ ਧੜੇਬੰਦੀ ਤੋਂ ਉੱਪਰ ਉਠ ਕੇ ਸਾਫ਼ ਸੁਥਰੇ ਬੇਦਾਗ ਅਕਸ ਵਾਲੇ ਆਗੂਆਂ ਨੂੰ ਹੀ ਅੱਗੇ ਲਿਆਂਦਾ ਜਾਵੇਗਾ। ਤਾਂ ਕਿ ਪਿੰਡਾਂ ਵਿਚ ਬਿਨਾ ਵਿਤਕਰੇ ਦੇ ਵਿਕਾਸ ਕਾਰਜ ਹੋ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸ. ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਨੇ ਅੱਜ ਵਿਧਾਨ ਸਭਾ ਹਲਕਾ ਮਹਿਲ ਕਲਾ ਦੇ ਇਤਿਹਾਸਕ ਪਿੰਡ ਠੀਕਰੀਵਾਲਾ ਵਿਖੇ ਨਵੇਂ ਚੁਣੇ ਗਏ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਗੁਰਦਿਆਲ ਸਿੰਘ ਮਾਨ ਅਤੇ ਪੰਚਾਇਤ ਸੰਮਤੀ ਮੈਂਬਰ ਮਨਜੀਤ ਕੌਰ ਵੱਲੋਂ ਵਾਹਿਗੁਰੂ ਦੇ ਸ਼ੁਕਰਾਨੇ ਵਜੋਂ ਗੁਰਦੁਆਰਾ ਸਾਹਿਬ ਵਿਖੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਇਸ ਗੱਲ ਤੇ ਜ਼ੋਰ ਦਿੱਤਾ ਕਿ ਪੰਚਾਇਤਾਂ ਚੋਣ ਸਰਬਸੰਮਤੀ ਨਾਲ ਕੀਤੀ ਜਾਵੇ ਤਾਂ ਜੋ ਬੇਲੋੜੇ ਖਰਚ ਤੋਂ ਬਚਿਆ ਜਾ ਸਕੇ। ਸ. ਢੀਂਡਸਾ ਨੇ ਕਿਹਾ ਕਿ ਹਾਲ ਹੀ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾ ਵਿਚ ਹੋਈ ਹੂੰਝਾ ਫੇਰ ਜਿੱਤ ਸੂਬਾ ਸਰਕਾਰ ਦੀ ਚੰਗੀ ਕਾਰਗੁਜ਼ਾਰੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਸੋਚ ਹਮੇਸ਼ਾਂ ਹੀ ਪੰਜਾਬ ਨੂੰ ਤਰੱਕੀ ਦੀਆਂ ਮੰਜ਼ਲਾਂ ਤੱਕ ਲੈ ਕੇ ਜਾਣ ਦੀ ਰਹੀ ਹੈ। ਜਿਸ ਤਹਿਤ ਸੂਬੇ ਦੇ ਲੋਕਾਂ ਨੂੰ ਸੀਵਰੇਜ ਸਿਸਟਮ, ਵਿੱਦਿਆ, ਸ਼ੁੱਧ ਪਾਣੀ, ਸਿਹਤ ਸਹੂਲਤਾਂ ਤੋਂ ਇਲਾਵਾ ਗੰਭੀਰ ਮੁਸ਼ਕਲ ਬਿਜਲੀ ਦੀ ਘਾਟ ਨੂੰ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾ ਰਿਹਾ ਹੈ। ਵੱਖ ਵੱਖ ਥਾਂਵਾਂ ਤੇ ਜੰਗੀ ਪੱਧਰ ਤੇ ਚੱਲ ਰਹੇ ਬਿਜਲੀ ਪ੍ਰੋਜੈਕਟਾਂ ਨੂੰ ਜਲਦ ਮੁਕੰਮਲ ਕੀਤਾ ਜਾਵੇਗਾ ਜਿਸ ਦੇ ਚਾਲੂ ਹੋਣ ਨਾਲ ਬਿਜਲੀ ਦੀ ਕਮੀ ਨਹੀਂ ਰਹੇਗੀ। ਸ. ਢੀਂਡਸਾ ਨੇ ਦੱਸਿਆ ਕਿ ਪੇਂਡੂ ਖੇਤਰ ਵਿਚ ਸਿੱਖਿਆ ਦੇ ਮਿਆਰ ਨੂੰ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਲਗਭਗ 56 ਹਜ਼ਾਰ ਅਧਿਆਪਕ ਭਰਤੀ ਕੀਤੇ ਗਏ ਹਨ। ਆਉਂਦੇ ਦਿਨਾਂ 'ਚ ਹੋਰ ਸਕੂਲਾਂ ਨੂੰ ਅਪਗ੍ਰੇਡ ਕਰਕੇ ਨਵੇਂ ਅਧਿਆਪਕਾਂ ਦੀ ਭਰਤੀ ਜਲਦੀ ਕੀਤੀ ਜਾਵੇਗੀ। ਜਿਸ ਨਾਲ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲੇ। ਇਸ ਮੌਕੇ ਸ. ਢੀਂਡਸਾ ਸਮੇਤ ਵੱਖ ਵੱਖ ਸ਼ਖਸੀਅਤਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ। ਇਸ ਸਮੇਂ ਪਾਰਟੀ ਦੇ ਕੌਮੀ ਜ. ਸਕੱਤਰ ਰਾਜਿੰਦਰ ਸਿੰਘ ਕਾਂਝਲਾ, ਕੁਲਵੰਤ ਸਿੰਘ ਕੀਤੂ, ਮੈਂਬਰ ਸ਼੍ਰੋਮਣੀ ਕਮੇਟੀ ਪਰਮਜੀਤ ਸਿੰਘ ਖਾਲਸਾ ਤੇ ਸੰਤ ਦਲਬਾਰ ਸਿੰਘ, ਜਥੇ. ਅਜਮੇਰ ਸਿੰਘ ਮਹਿਲ ਕਲਾਂ, ਸੰਮਤੀ ਮੈਂਬਰ ਜਥੇ. ਕਮਿੱਕਰ ਸਿੰਘ ਸੋਢਾ ਇੰਦਰਪਾਲ ਸਿੰਘ ਚਹਿਲ, ਰੰਮੀ ਢਿੱਲੋਂ, ਸੁਰਿੰਦਰ ਸਿੰਘ ਆਹਲੂਵਾਲੀਆ, ਮਹਿੰਦਰਪਾਲ ਪੱਖੋ, ਬਾਬਾ ਹਾਕਮ ਸਿੰਘ, ਹਰਪ੍ਰੀਤ ਸਿੰਘ ਬਾਜਵਾ, ਬਚਿੱਤਰ ਸਿੰਘ ਰਾਏਸਰ, ਕਿਸਾਨ ਆਗੂ ਅਮਰ ਸਿੰਘ ਛੀਨੀਵਾਲ, ਸੁਦਾਗਰ ਸਿੰਘ ਹਮੀਦੀ, ਹਰਪਾਲਇੰਦਰ ਸਿੰਘ ਰਾਹੀ, ਜਥੇ. ਜਰਨੈਲ ਸਿੰਘ ਭੋਤਨਾ, ਰਾਜਿੰਦਰਪਾਲ ਸਿੰਘ ਬਿੱਟੂ ਚੀਮਾ ਆਦਿ ਆਗੂ ਹਾਜ਼ਰ ਸਨ।

No comments:
Post a Comment