ਜਲੰਧਰ  - ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਵਰਕਿੰਗ ਕਮੇਟੀ ਦੇ ਸਥਾਈ ਇਨਵਾਇਟੀ ਮੈਂਬਰ ਨਾਮਜ਼ਦ ਕੀਤਾ ਹੈ। ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਹਟਾਉਣ ਤੋਂ ਬਾਅਦ ਕੈਪਟਨ ਨੇ ਸੋਨੀਆ ਨਾਲ ਜਦੋਂ ਮੁਲਾਕਾਤ ਕੀਤੀ ਸੀ ਤਾਂ ਉਨ੍ਹਾਂ ਨੇ ਉਨ੍ਹਾਂ ਨੂੰ ਅਡਜੈਸਟ ਕਰਨ ਦਾ ਭਰੋਸਾ ਦਿਤਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਿਯੁਕਤੀ ਲਈ ਸੋਨੀਆ ਤੇ ਰਾਹੁਲ ਗਾਂਧੀ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਪਹਿਲੀ ਪਹਿਲ ਕਾਂਗਰਸ ਨੂੰ ਪੰਜਾਬ ਵਿਚ ਹੋਰ ਮਜ਼ਬੂਤੀ ਦੇਣ ਦੀ ਰਹੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਵਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ ਉਸ ਨੂੰ ਉਹ ਪੂਰੀ ਤਰ੍ਹਾਂ ਨਿਭਾਉਣਗੇ।