jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 12 July 2013

ਬਾਦਲ 19 ਜੁਲਾਈ ਨੂੰ ਕਰੀਬ 3000 ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਉਣਗੇ

www.sabblok.blogspot.com
Photo: ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 19 ਜੁਲਾਈ ਨੂੰ ਅਨਾਜ ਮੰਡੀ ਜਲੰਧਰ ਬਾਈਪਾਸ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ 'ਚ ਪੰਜਾਬ ਤੋਂ ਜਿੱਤੇ ਕਰੀਬ 3000 ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਉਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਕੇ. ਪੀ. ਬਰਾੜ ਨੇ ਅੱਜ ਬੱਚਤ ਭਵਨ ਵਿਖੇ ਜ਼ਿਲੇ ਦੇ ਸਮੂਹ ਐੱਸ. ਡੀ. ਐਮਜ਼ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸਮਾਗਮ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਮਾਗਮ ਵਾਲੀ ਥਾਂ 'ਤੇ ਸਫਾਈ, ਅਪਰੋਚ ਰੋਡਾਂ ਦੀ ਸਫਾਈ, ਪਾਣੀ ਦਾ ਛਿੜਕਾਅ ਅਤੇ ਪੀਣ ਵਾਲੇ ਪਾਣੀ ਦੇ ਯੋਗ ਪ੍ਰਬੰਧ ਕਰਨ। ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਪੀਣ ਵਾਲੇ ਪਾਣੀ ਦੀ ਕਲੋਰੀਨੇਸ਼ਨ ਕਰਕੇ ਸ਼ੁਧ ਕੀਤਾ ਜਾਵੇ ਅਤੇ ਆਰਜ਼ੀ ਮੁੱਢਲਾ ਸਿਹਤ ਕੇਂਦਰ ਬਣਾਇਆ ਜਾਵੇ ਤਾਂ ਜੋ ਕਿਸੇ ਵਿਅਕਤੀ ਨੂੰ ਲੋੜ ਪੈਣ 'ਤੇ ਮੁੱਢਲੀ ਸਹਾਇਤਾ ਦਿੱਤੀ ਜਾ ਸਕੇ। ਉਨ੍ਹਾਂ ਪੀ. ਡਬਲਯੂ. ਡੀ. ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪੁਲਸ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਮਾਗਮ ਵਾਲੇ ਸਾਰੇ ਸਥਾਨ, ਲੰਗਰ ਵਾਲੇ ਪੰਡਾਲ ਅਤੇ ਪਾਰਕਿੰਗ ਸਥਾਨਾਂ ਦੀ ਸੁਚਾਰੂ ਢੰਗ ਨਾਲ ਬੈਰੀਕੇਡਿੰਗ ਕਰਵਾਈ ਜਾਵੇ। ਉਨ੍ਹਾਂ ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਨੂੰ ਕਿਹਾ ਕਿ ਸੀਟਾਂ ਦੀ ਵੰਡ ਉਚਿਤ ਢੰਗ ਨਾਲ ਕਰ ਲਈ ਜਾਵੇ। ਜਨ ਸਿਹਤ ਵਿਭਾਗ ਵੀ. ਵੀ. ਆਈ. ਪੀਜ਼ ਅਤੇ ਸਮਾਗਮ 'ਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਲਈ ਆਰਜ਼ੀ ਪਖਾਨਿਆਂ ਦਾ ਪ੍ਰਬੰਧ ਕਰੇਗਾ। ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਿਰਵਿਘਨ ਬਿਜਲੀ ਦੀ ਸਪਲਾਈ ਦੇ ਪ੍ਰਬੰਧ ਯਕੀਨੀ ਬਣਾਏ ਜਾਣ। ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 19 ਜੁਲਾਈ ਨੂੰ ਅਨਾਜ ਮੰਡੀ ਜਲੰਧਰ ਬਾਈਪਾਸ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ 'ਚ ਪੰਜਾਬ ਤੋਂ ਜਿੱਤੇ ਕਰੀਬ 3000 ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਉਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਕੇ. ਪੀ. ਬਰਾੜ ਨੇ ਅੱਜ ਬੱਚਤ ਭਵਨ ਵਿਖੇ ਜ਼ਿਲੇ ਦੇ ਸਮੂਹ ਐੱਸ. ਡੀ. ਐਮਜ਼ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸਮਾਗਮ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਮਾਗਮ ਵਾਲੀ ਥਾਂ 'ਤੇ ਸਫਾਈ, ਅਪਰੋਚ ਰੋਡਾਂ ਦੀ ਸਫਾਈ, ਪਾਣੀ ਦਾ ਛਿੜਕਾਅ ਅਤੇ ਪੀਣ ਵਾਲੇ ਪਾਣੀ ਦੇ ਯੋਗ ਪ੍ਰਬੰਧ ਕਰਨ। ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਪੀਣ ਵਾਲੇ ਪਾਣੀ ਦੀ ਕਲੋਰੀਨੇਸ਼ਨ ਕਰਕੇ ਸ਼ੁਧ ਕੀਤਾ ਜਾਵੇ ਅਤੇ ਆਰਜ਼ੀ ਮੁੱਢਲਾ ਸਿਹਤ ਕੇਂਦਰ ਬਣਾਇਆ ਜਾਵੇ ਤਾਂ ਜੋ ਕਿਸੇ ਵਿਅਕਤੀ ਨੂੰ ਲੋੜ ਪੈਣ 'ਤੇ ਮੁੱਢਲੀ ਸਹਾਇਤਾ ਦਿੱਤੀ ਜਾ ਸਕੇ। ਉਨ੍ਹਾਂ ਪੀ. ਡਬਲਯੂ. ਡੀ. ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪੁਲਸ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਮਾਗਮ ਵਾਲੇ ਸਾਰੇ ਸਥਾਨ, ਲੰਗਰ ਵਾਲੇ ਪੰਡਾਲ ਅਤੇ ਪਾਰਕਿੰਗ ਸਥਾਨਾਂ ਦੀ ਸੁਚਾਰੂ ਢੰਗ ਨਾਲ ਬੈਰੀਕੇਡਿੰਗ ਕਰਵਾਈ ਜਾਵੇ। ਉਨ੍ਹਾਂ ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਨੂੰ ਕਿਹਾ ਕਿ ਸੀਟਾਂ ਦੀ ਵੰਡ ਉਚਿਤ ਢੰਗ ਨਾਲ ਕਰ ਲਈ ਜਾਵੇ। ਜਨ ਸਿਹਤ ਵਿਭਾਗ ਵੀ. ਵੀ. ਆਈ. ਪੀਜ਼ ਅਤੇ ਸਮਾਗਮ 'ਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਲਈ ਆਰਜ਼ੀ ਪਖਾਨਿਆਂ ਦਾ ਪ੍ਰਬੰਧ ਕਰੇਗਾ। ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਿਰਵਿਘਨ ਬਿਜਲੀ ਦੀ ਸਪਲਾਈ ਦੇ ਪ੍ਰਬੰਧ ਯਕੀਨੀ ਬਣਾਏ ਜਾਣ।

No comments: