www.sabblok.blogspot.com
ਨਵੀਂ ਦਿੱਲੀ, 12 ਜੁਲਾਈ (ਪੀ. ਟੀ. ਆਈ.)-ਅੱਜ ਸੁਪਰੀਮ ਕੋਰਟ ਨੇ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਦੀ ਅਪੀਲ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਜਿਸ ਵਿਚ ਉਸ ਨੇ ਮੰਗ ਕੀਤੀ ਸੀ ਕਿ ਹੇਠਲੀ ਅਦਾਲਤ ਦੇ ਹੁਕਮ 'ਤੇ ਰੋਕ ਲਾਈ ਜਾਵੇ ਜਿਸ ਨੇ ਕੇਂਦਰੀ ਜਾਂਚ ਬਿਊਰੋ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਟਾਈਟਲਰ ਦੀ ਕਥਿਤ ਭੂਮਿਕਾ ਦੀ ਹੋਰ ਜਾਂਚ ਕਰਨ ਦੀ ਹਦਾਇਤ ਕੀਤੀ ਹੈ | ਜਸਟਿਸ ਪੀ. ਸਾਥਾਸਿਵਮ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਸੁਪਰੀਮ ਕੋਰਟ ਇਸ ਸਥਿਤੀ 'ਤੇ ਮਾਮਲੇ ਵਿਚ ਦਖਲ ਨਵੀਂ ਦੇਵੇਗਾ ਕਿਉਂਕਿ ਮਾਮਲਾ ਦਿੱਲੀ ਹਾਈ ਕੋਰਟ ਵਿਚ ਵਿਚਾਰ ਅਧੀਨ ਹੈ ਜਿਹੜੀ 18 ਸਤੰਬਰ ਨੂੰ ਸੁਣਵਾਈ ਕਰੇਗੀ | ਬੈਂਚ ਦੇ ਮੂੜ ਨੂੰ ਭਾਂਪਦੇ ਹੋਏ ਸੀਨੀਅਰ ਵਕੀਲ ਮੁਕਲ ਰਹਤੋਗੀ ਨੇ ਪਟੀਸ਼ਨ ਵਾਪਸ ਲੈ ਲਈ ਜਿਸ ਦੀ ਅਦਾਲਤ ਨੇ ਇਜਾਜ਼ਤ ਦੇ ਦਿੱਤੀ | ਜਗਦੀਸ਼ ਟਾਈਟਲਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕਰਕੇ ਹਾਈ ਕੋਰਟ ਦੇ 3 ਜੁਲਾਈ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ ਜਿਸ ਨੇ ਹੇਠਲੀ ਅਦਾਲਤ ਦੇ ਹੁਕਮ 'ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਸੀ | ਦਿੱਲੀ ਹਾਈ ਕੋਰਟ ਨੇ ਇਹ ਕਹਿੰਦੇ ਹੋਏ ਜਾਂਚ 'ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਸੀ ਕਿ ਕੇਵਲ ਜਾਂਚ ਦਾ ਹੁਕਮ ਦਿੱਤਾ ਗਿਆ ਹੈ ਅਤੇ ਇਹ ਅਦਾਲਤ ਜਾਂਚ ਨਹੀਂ ਰੋਕੇਗੀ।
ਸੁਪਰੀਮ ਕੋਰਟ ਵੱਲੋਂ ਅਪੀਲ ਸੁਣਨ ਤੋਂ ਇਨਕਾਰ

No comments:
Post a Comment