jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday, 27 July 2013

ਅਧਿਆਪਕਾਂ ਵੱਲੋਂ ਖਜ਼ਾਨਾ ਦਫਤਰਾਂ ਅੱਗੇ ਧਰਨੇ 30 ਨੂੰ

www.sabblok.blogspot.com



ਘਨੌਰ, 27 ਜੁਲਾਈ
ਰਾਜ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਦੀਆਂ ਤਨਖਾਹਾਂ, ਫੰਡ ਅਤੇ ਡਾਕਟਰੀ ਬਿੱਲਾਂ ਸਮੇਤ ਹੋਰ ਅਦਾਇਗੀਆਂ ’ਤੇ ਰੋਕ ਲਗਾਉਣ ਦੇ ਖ਼ਿਲਾਫ਼ ਮੁਲਾਜ਼ਮਾਂ ਅੰਦਰ ਤਿੱਖਾ ਰੋਸ ਪਾਇਆ ਜਾ ਰਿਹਾ ਹੈ। ਅਦਾਇਗੀਆਂ ਉਪਰ ਰੋਕ ਲਗਾਉਣ ਦੇ ਖ਼ਿਲਾਫ਼ ਗੌਰਮਿੰਟ ਟੀਚਰਜ਼ ਯੂਨੀਅਨ ਤੇ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਵੱਲੋਂ 30 ਜੁਲਾਈ ਨੂੰ ਬਾਅਦ ਦੁਪਹਿਰ ਸਾਂਝੇ ਤੌਰ ’ਤੇ ਰਾਜ ਭਰ ਦੇ ਜ਼ਿਲ੍ਹਾ ਖਜ਼ਾਨਾ ਦਫਤਰਾਂ ਮੂਹਰੇ ਰੋਸ ਧਰਨੇ ਦਿੱਤੇ ਜਾਣਗੇ।
ਅਧਿਆਪਕ ਜਥੇਬੰਦੀਆਂ ਦੀ ਇੱਥੇ ਹੋਈ ਸਾਂਝੀ ਮੀਟਿੰਗ ਤੋਂ ਬਾਅਦ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਗੁਰਨਾਮ ਸਿੰਘ ਘਨੌਰ ਨੇ ਆਖਿਆ ਕਿ ਸਰਕਾਰ ਧੜਾਧੜ ਮੁਲਾਜ਼ਮ ਵਿਰੋਧੀ ਫੈਸਲੇ ਲੈ ਰਹੀ ਹੈ। ਰਾਜ ਸਰਕਾਰ ਨੇ 6 ਮਹੀਨੇ ਪਹਿਲਾਂ ਫਰਵਰੀ ਮਹੀਨੇ ਵੀ ਮੁਲਾਜ਼ਮਾਂ ਦੀਆਂ ਅਦਾਇਗੀਆਂ ਰੋਕੀਆਂ ਸਨ ਤੇ ਹੁਣ ਫਿਰ ਅਜਿਹਾ ਕਰਕੇ ਮੁਲਾਜ਼ਮ ਵਰਗ ਨਾਲ ਘੋਰ ਅਨਿਆਂ ਕਰ ਰਹੀ ਹੈ।

No comments: