www.sabblok.blogspot.com
ਨਵੀਂ
ਦਿੱਲੀ- ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ 'ਚ ਤੇਜ਼ੀ ਅਤੇ ਰੁਪਏ 'ਚ ਕਮਜ਼ੋਰੀ ਨੂੰ ਆਧਾਰ
ਬਣਾ ਕੇ ਤੇਲ ਕੰਪਨੀਆਂ ਨੇ ਪੈਟਰੋਲ ਦੀਆਂ ਕੀਮਤਾਂ 'ਚ ਲਗਾਤਾਰ 6ਵੀਂ ਵਾਰ ਵਾਧਾ ਕਰਦੇ
ਹੋਏ ਇਸ ਦੀਆਂ ਕੀਮਤਾਂ 70 ਰੁਪਏ ਪ੍ਰਤੀ ਲੀਟਰ ਵਧਾ ਦਿੱਤੀਆਂ ਹਨ। ਡੀਜ਼ਲ ਦੀਆਂ ਕੀਮਤਾਂ
'ਚ 50 ਪੈਸੇ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।
ਇਹ ਵਾਧਾ ਬੁੱਧਵਾਰ ਅੱਧੀ ਰਾਤ ਤੋਂ ਬਾਅਦ ਲਾਗੂ ਹੋ ਜਾਵੇਗਾ। ਤੇਲ ਖੇਤਰ ਦੀ ਦੇਸ਼ ਦੀ ਸਭ ਤੋਂ ਵੱਡੀ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਦੱਸਿਆ ਕਿ ਪੈਟਰੋਲ ਦੀ ਕੀਮਤ 70 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ 50 ਪੈਸੇ ਪ੍ਰਤੀ ਲੀਟਰ ਵਧਾਈ ਗਈ ਹੈ ਜਿਸ 'ਚ ਸੂਬਾ ਪੱਧਰੀ ਟੈਕਸ ਸ਼ਾਮਲ ਨਹੀਂ ਹੈ।
ਤੇਲ ਕੰਪਨੀਆਂ ਨੇ ਇਸ ਸਾਲ ਜੂਨ ਦੇ ਬਾਅਦ ਪੈਟਰੋਲ ਦੀਆਂ ਕੀਮਤਾਂ 'ਚ ਲਗਾਤਾਰ 6ਵੀਂ ਵਾਰ ਵਾਧਾ ਕੀਤਾ ਹੈ। 1 ਜੂਨ ਤੋਂ ਹੁਣ ਤੱਕ ਦਿੱਲੀ 'ਚ ਇਸ ਦੀ ਕੀਮਤ 'ਚ 7.29 ਰੁਪਏ ਪ੍ਰਤੀ ਲੀਟਰ ਵਾਧਾ ਹੋ ਚੁੱਕਾ ਹੈ। ਰਾਜਧਾਨੀ ਦਿੱਲੀ 'ਚ ਇਸ ਵਾਧੇ ਤੋਂ ਬਾਅਦ ਪੈਟਰੋਲ 71.28 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 51.40 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਵੈਟ ਮਿਲਾ ਕੇ ਦਿੱਲੀ 'ਚ ਪੈਟਰੋਲ ਦੀ ਕੀਮਤਾਂ 'ਚ 84 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ 'ਚ 54 ਪੈਸਾ ਪ੍ਰਤੀ ਲੀਟਰ ਵਾਧਾ ਹੋਇਆ ਹੈ।

No comments:
Post a Comment