jd1

NES

www.sabblok.blogspot.com

LPU

RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 12 July 2013

80 ਫੀਸਦੀ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਉੱਚ ਸਿੱਖਿਆ ਦਾ ਖਰਚਾ ਸਰਕਾਰ ਚੁੱਕੇਗੀ: ਮਲੂਕਾ

www.sabblok.blogspot.com

Photo: 80 ਫੀਸਦੀ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਉੱਚ ਸਿੱਖਿਆ ਦਾ ਖਰਚਾ ਸਰਕਾਰ ਚੁੱਕੇਗੀ: ਮਲੂਕਾ
Posted On July - 13 - 2013
ਦਰਸ਼ਨ ਸਿੰਘ ਸੋਢੀ
ਮੁਹਾਲੀ, 12 ਜੁਲਾਈ

ਪੰਜਾਬ ਦੇ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਮੀਟਿੰਗ ਉਪਰੰਤ ਗੱਲਬਾਤ ਕਰਦੇ ਹੋਏ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਉਨ੍ਹਾਂ ਸਾਰੇ ਸਰਕਾਰੀ ਸਕੂਲਾਂ ਖ਼ਿਲਾਫ਼ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਿਨ੍ਹਾਂ ਸਕੂਲਾਂ ਦਾ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਨਤੀਜਾ 20 ਫੀਸਦੀ ਤੋਂ ਘੱਟ ਰਿਹਾ ਹੈ। ਜ਼ੀਰੋ ਫੀਸਦੀ ਨਤੀਜੇ ਵਾਲੇ ਸਕੂਲਾਂ ਦੇ ਅਧਿਆਪਕਾਂ ਨੂੰ ਤਾਂ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸ ਸਬੰਧੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਤੋਂ ਸਕੂਲਾਂ ਦੀ ਕਾਰਗੁਜ਼ਾਰੀ ਦੀ ਰਿਪੋਰਟ ਤਲਬ ਕੀਤੀ ਗਈ ਹੈ। ਇਹ ਗੱਲ ਪੰਜਾਬ ਦੇ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਇੱਥੇ ਵਿਸ਼ੇਸ਼ ਗੱਲਬਾਤ ਕਰਦਿਆਂ ਆਖੀ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਟ੍ਰਿਬਿਊਨ ਸਮੂਹ ਗਰੁੱਪ ਵੱਲੋਂ ਪੰਜਾਬ ਬੋਰਡ ਵੱਲੋਂ ਐਲਾਨੇ ਨਤੀਜਿਆਂ ਨੂੰ ਆਧਾਰ ਬਣਾ ਕੇ ਜ਼ੀਰੋ ਫੀਸਦੀ ਅਤੇ 20 ਫੀਸਦੀ ਤੋਂ ਘੱਟ ਅੰਕਾਂ ਵਾਲੇ ਸਰਕਾਰੀ ਸਕੂਲਾਂ ਬਾਰੇ ਤਫ਼ਸੀਲ ਨਾਲ ਖ਼ਬਰ ਪ੍ਰਕਾਸ਼ਿਤ ਕੀਤੀ ਗਈ ਸੀ, ਜਿਸ ਦਾ ਮੰਤਰੀ ਨੇ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਸਬੰਧਤ ਸਕੂਲਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ, ਜਿਸ ਵਿੱਚ ਅਧਿਆਪਕਾਂ ਦੀ ਬਦਲੀ ਵੀ ਸ਼ਾਮਲ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ, ਜਿੱਥੇ ਪੰਜਾਬ ਬੋਰਡ ਦੇ ਮੌਜੂਦਾ ਪਾਠ´ਮ ਵਿੱਚ ਲੋੜ ਅਨੁਸਾਰ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ, ਉੱਥੇ ਅਧਿਆਪਕਾਂ ਨੂੰ ਵੀ ਨਵੀਆਂ ਤਕਨੀਕਾਂ ਰਾਹੀਂ ਪੜ੍ਹਾਉਣ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀ ਮੀਟਿੰਗ ਵੀ ਕੀਤੀ।
ਇਸ ਮੌਕੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਪ੍ਰਮੁੱਖ ਸਕੱਤਰ ਅੰਜਲੀ ਭੰਵਰਾ ਅਤੇ ਡੀਪੀਆਈ (ਸੈਕੰਡਰੀ) ਕਮਲ ਕੁਮਾਰ ਗਰਗ ਵੀ ਮੌਜੂਦ ਸਨ। ਉਨ੍ਹਾਂ ਐਲਾਨ ਕੀਤਾ ਕਿ ਦਸਵੀਂ ਸ਼੍ਰੇਣੀ ਦੇ ਐਲਾਨੇ ਨਤੀਜਿਆਂ ਵਿੱਚ ਸਰਕਾਰੀ ਸਕੂਲ ’ਚੋਂ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਸਕੂਲ ਬੋਰਡ ਦੀ ਬਾਰ੍ਹਵੀਂ ਸ਼੍ਰੇਣੀ ਪਾਸ ਕਰਨ ਵਾਲੇ 750 ਵਿਦਿਆਰਥੀਆਂ ਦਾ ਆਈਆਈਟੀ ਦੀ ਪ੍ਰੀਖਿਆ ਲਈ ਚੁਣਿਆ ਜਾਣਾ ਬੜੇ ਮਾਣ ਵਾਲੀ ਗੱਲ ਹੈ।
ਸ੍ਰੀ ਮਲੂਕਾ ਨੇ ਕਿਹਾ ਕਿ ਇਸ ਵਰ੍ਹੇ ਨਕਲ ’ਤੇ ਸ਼ਿਕੰਜਾ ਕੱਸਣ ਦੇ ਬਾਵਜੂਦ ਭਾਵੇਂ ਸਰਕਾਰੀ ਸਕੂਲਾਂ ਦਾ ਨਤੀਜਾ ਪ੍ਰਾਈਵੇਟ ਸਕੂਲਾਂ ਨਾਲੋਂ ਕਾਫੀ ਵਧੀਆ ਰਿਹਾ ਹੈ, ਪਰ ਹਾਲੇ ਵੀ ਇਸ ਦਿਸ਼ਾ ਵਿੱਚ ਹੋਰ ਠੋਸ ਕਦਮ ਚੁੱਕੇ ਜਾਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲਾਂ ’ਚੋਂ ਦਸਵੀਂ ਸ਼੍ਰੇਣੀ ਦੇ ਨਤੀਜੇ ਵਿੱਚ 80 ਫੀਸਦੀ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ, ਜਿੱਥੇ 2500 ਰੁਪਏ ਵਜ਼ੀਫਾ ਦੇਣ ਦਾ ਫੈਸਲਾ ਕੀਤਾ ਗਿਆ ਹੈ, ਉੱਥੇ ਇਨ੍ਹਾਂ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਆਪਣੇ ਖਰਚੇ ’ਤੇ ਉਚੇਰੀ ਸਿੱਖਿਆ ਪ੍ਰਦਾਨ ਕਰਵਾਏਗੀ। ਉਨ੍ਹਾਂ ਦੱਸਿਆ ਕਿ ਅਜਿਹੇ ਹੋਣਹਾਰ ਵਿਦਿਆਰਥੀਆਂ ਦੀ ਗਿਣਤੀ ਕਰੀਬ 3300 ਬਣਦੀ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਅਤੇ ਏਡਿਡ ਸਕੂਲਾਂ ਦਾ ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ 82 ਫੀਸਦੀ ਰਿਹਾ ਹੈ, ਜਦੋਂਕਿ ਪ੍ਰਾਈਵੇਟ ਸਕੂਲਾਂ ਦਾ ਨਤੀਜਾ 76 ਫੀਸਦੀ ਰਿਹਾ ਹੈ। ਉਨ੍ਹਾਂ ਆਈਆਈਟੀ ਵਿੱਚ ਕਾਮਯਾਬੀ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਵੀ ਦਿੱਤੀ। ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖ਼ਾਲੀ ਅਸਾਮੀਆਂ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਭਰਤੀ ਉੱਤੇ ਹਾਈ ਕੋਰਟ ਵੱਲੋਂ ਸਟੇਅ ਆਰਡਰ ਜਾਰੀ ਕੀਤਾ ਗਿਆ ਸੀ, ਜਿਸ ਬਾਰੇ ਹੁਣ ਫੈਸਲਾ ਹੋ ਚੁੱਕਾ ਹੈ ਅਤੇ ਛੇਤੀ ਹੀ 9500 ਅਧਿਆਪਕਾਂ ਦੀ ਨਵੀਂ ਭਰਤੀ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਦੇ ਸਕੂਲਾਂ ਵਿੱਚ ਚਾਰਦੀਵਾਰੀ, ਕਮਰਿਆਂ, ਫਰਨੀਚਰ, ਸਿੱਖਿਆ ਸਮੱਗਰੀ ਅਤੇ ਅਧਿਆਪਕਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। 

No comments: