jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 13 July 2013

ਟੀ.ਈ.ਟੀ. ਯੂਨੀਅਨ ਵੱਲੋਂ ਧਰਨਾ ਮੁਲਤਵੀ

www.sabblok.blogspot.com


ਪੱਤਰ ਪ੍ਰੇਰਕ
ਮਲੌਦ, 12 ਜੁਲਾਈ
ਟੀ.ਈ.ਟੀ. ਪਾਸ ਬੇਰੁਜ਼ਗਾਰ ਅਧਿਆਪਕਾਂ ਦਾ ਵਫ਼ਦ ਅੱਜ ਯੂਨੀਅਨ ਦੇ ਸੂਬਾ ਪ੍ਰਧਾਨ ਅਮਨਦੀਪ ਸਿੰਘ ਫੂਲ, ਪ੍ਰਿੰਸ ਅਰੋੜਾ ਅਤੇ ਹਰਮਿੰਦਰ ਕੈਂਥ ਦੀ ਅਗਵਾਈ ਹੇਠ ਪਿੰਡ ਰੱਬੋਂ ਉਚੀ ਵਿਖੇ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਨੂੰ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਮਿਲਿਆ। ਸ੍ਰੀ ਬਾਦਲ ਨੇ ਅਧਿਆਪਕਾਂ ਦੀਆਂ ਮੰਗਾਂ ਨੂੰ ਸੁਣਿਆ ਅਤੇ ਜਲਦੀ ਹੀ ਭਰਤੀ ਸ਼ੁਰੂ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਨੂੰ ਚੰਡੀਗੜ੍ਹ ਵਿਖੇ ਬੁਲਾ ਕੇ ਮੀਟਿੰਗ ਕੀਤੀ ਜਾਵੇਗੀ।
ਜਥੇਬੰਦੀ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਦੀਪ ਰਾਜਾ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਮੰਗਾਂ ਮੰਨਣ ਦਾ ਭਰੋਸਾ ਦੇਣ ਉਪਰੰਤ ਯੂਨੀਅਨ ਵੱਲੋਂ 14 ਜੁਲਾਈ ਨੂੰ ਬਠਿੰਡਾ ਵਿਖੇ ਦਿੱਤਾ ਜਾਣ ਵਾਲਾ ਧਰਨਾ ਅਤੇ ਰੈਲੀ ਮੁਲਤਵੀ ਕਰ ਦਿੱਤੀ ਗਈ ਹੈ। ਇਸ ਮੌਕੇ ਸੰਦੀਪ ਸਿੰਘ, ਪ੍ਰਿੰਸ ਅਰੋੜਾ, ਪਰਦੁਮਣ ਸਿੰਘ, ਹਰਪ੍ਰੀਤ ਸਿਘ, ਹਮਿੰਦਰ ਕੈਂਥ, ਮਨਪ੍ਰੀਤ ਸਿੰਘ ਰਾਮਗੜ੍ਹ ਸਰਦਾਰਾਂ ਆਦਿ ਅਧਿਆਪਕ ਆਗੂ ਹਾਜ਼ਰ ਸਨ।

No comments: