jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday 18 July 2013

ਮੰਤਰੀਆਂ ਦੇ ਆਲ੍ਹਣੇ ਵੀ ਨਾਜਾਇਜ਼ ਕਾਲੋਨੀਆਂ 'ਚ

www.sabblok.blogspot.com
 
ਰੋਪੜ : ਪੰਜਾਬ ਸਰਕਾਰ ਅਣ-ਅਧਿਕਾਰਤ ਕਾਲੋਨੀਆਂ ਨੂੰ ਅਧਿਕਾਰਤ ਕਰਨ 'ਤੇ ਨਾਂ 'ਤੇ ਕਰੋੜਾਂ ਰੁਪਏ ਦਾ ਟੈਕਸ ਇਕੱਠਾ ਕਰਨਾ ਚਾਹੁੰਦੀ ਹੈ। ਦੇਰ-ਸਵੇਰ ਸਰਕਾਰ ਨੂੰ ਇਸ ਫੈਸਲੇ ਬਾਰੇ ਮੁੜ ਤੋਂ ਵਿਚਾਰ ਕਰਨਾ ਪਵੇਗਾ। ਇਹ ਪ੍ਰਗਟਾਵਾ
ਪੰਜਾਬ ਪੀਪਲਜ਼ ਪਾਰਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨੇ ਬੁੱਧਵਾਰ ਨੂੰ ਰੋਪੜ 'ਚ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਅਣ-ਅਧਿਕਾਰਤ ਕਾਲੋਨੀਆਂ ਨੂੰ ਅਧਿਕਾਰਤ ਕਰਨ ਦੀਆਂ ਗੱਲਾਂ ਕਰ ਰਹੀ ਹੈ, ਉਸ ਦੇ ਮੰਤਰੀ ਅਤੇ ਵਿਧਾਇਕ ਖੁਦ ਅਜਿਹੀਆਂ ਅਣ-ਅਧਿਕਾਰਤ ਕਾਲੋਨੀਆਂ 'ਚ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਮੰਤਰੀ ਆਪ ਵੀ ਪ੍ਰਾਪਰਟੀ ਦੇ ਕੰਮਾਂ 'ਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕਾਲੋਨੀਆਂ ਬਣਾਉਣ ਵਾਲੇ ਲੋਕ ਆਪ
ਤਾਂ ਪਾਸੇ ਹੋ ਗਏ ਹਨ ਪਰ ਹੁਣ ਟੈਕਸਾਂ ਦਾ ਬੋਝ ਉੱਥੇ ਰਹਿਣ ਵਾਲੇ ਆਮ ਲੋਕਾਂ 'ਤੇ ਹੋਵੇਗਾ। ਇਹ ਸਿਰਫ ਪੈਸਾ ਇਕੱਠਾ ਕਰਨ ਦੀ ਇਕ ਚਾਲ ਹੈ। ਪੰਜਾਬ 'ਚ ਹੋਣ ਵਾਲੀਆਂ ਨਗਰ ਕੌਂਸਲ ਦੀਆਂ ਚੋਣਾਂ 'ਚ ਕਾਂਗਰਸ ਨਾਲ ਮਿਲ ਕੇ ਲੜਨ ਸੰਬੰਧੀ ਪੁੱਛੇ ਗਏ ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਹਾਲ ਦੀ ਘੜੀ ਕੁੱਝ ਨਹੀਂ ਕਿਹਾ ਜਾ ਸਕਦਾ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਾਰੀ ਵਿਰੋਧੀ ਧਿਰ ਪੰਜਾਬ 'ਚ ਇਕਜੁੱਟ ਹੋ ਜਾਵੇ ਤਾਂ ਸਰਕਾਰ ਦਾ ਤਖਤਾ ਪਲਟਿਆ ਜਾ ਸਕਦਾ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਕੌਂਸਲ ਚੋਣਾਂ 'ਚ ਪੀਪਲਜ਼ ਪਾਰਟੀ ਦਾ ਸਾਥ ਦੇਣ।

No comments: