jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday 18 July 2013

ਸਿੱਖਿਆ ਮੰਤਰੀ ਦੇ ਜ਼ਿਲ੍ਹੇ ’ਚ ਵਿਦਿਆਰਥੀਆਂ ਨੂੰ ਨਹੀਂ ਮਿਲ ਰਹੇ ਦਾਖ਼ਲੇ


www.sabblok.blogspot.com
ਸੰਗਤ ਮੰਡੀ,18 ਜੁਲਾਈ
ਸਥਾਨਕ ਮੰਡੀ ਦੇ ਸ਼ਹੀਦ ਸਿਪਾਹੀ ਜੈਲਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿੱਚ ਦਾਖਲਾ ਨਾ ਮਿਲਣ ਦੇ ਰੋਸ ਵਜੋਂ ਅੱਜ ਵਿਦਿਆਰਥੀਆਂ ਵੱਲੋਂ ਸਕੂਲ ਦੇ ਗੇਟ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਵਿਦਿਆਰਥੀਆਂ ਦਾ ਕਹਿਣਾ ਸੀ ਕਿ

ਉਹ ਸਰੀਰਕ ਸਿੱਖਿਆ ਦੇ ਵਿਸ਼ੇ ਨਾਲ ਗਿਆਰਵੀਂ ਜਮਾਤ ਵਿੱਚ ਦਾਖਲਾ ਲੈਣਾ ਚਾਹੁੰਦੇ ਹਨ, ਪਰ ਸਕੂਲ ਦੀ ਇੰਚਾਰਜ ਵੱਲੋਂ ਉਨ੍ਹਾਂ ਨੂੰ ਦਾਖਲਾ ਨਹੀਂ ਦਿੱਤਾ ਜਾ ਰਿਹਾ। ਸਕੂਲ ਇੰਚਾਰਜ ਆਪਣੀ ਮਰਜ਼ੀ ਨਾਲ ਕੋਈ ਹੋਰ ਵਿਸ਼ਾ ਲੈਣ ਲਈ ਵਿਦਿਆਰਥੀਆਂ ’ਤੇ ਜ਼ੋਰ ਪਾ ਰਹੀ ਹੈ। ਸਕੂਲ ਦੇ ਵਿਦਿਆਰਥੀਆਂ ਦਾ ਕਹਿਣਾ ਸੀ
ਕਿ ਅੱਜ ਸਕੂਲ ਇੰਚਾਰਜ ਨੇ ਉਨ੍ਹਾਂ ਨੂੰ ਸਕੂਲ ਵਿੱਚੋਂ ਬਾਹਰ ਕੱਢ ਦਿੱਤਾ ਜਿਸ ਕਾਰਨ ਮਜ਼ਬੂਰ ਹੋ ਕੇ ਉਨ੍ਹਾਂ ਨੂੰ ਰੋਸ ਪ੍ਰਦਰਸ਼ਨ ਕਰਨਾ ਪਿਆ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਦੇ ਜ਼ਿਲ੍ਹੇ ਦਾ ਇਹ ਸਕੂਲ ਅਧਿਆਪਕਾਂ ਦੀ ਵੱਡੀ ਘਾਟ ਕਾਰਨ ਪਹਿਲਾਂ ਵੀ ਚਰਚਾ ਦਾ ਵਿਸ਼ਾ ਰਹਿ ਚੁੱਕਾ ਹੈ। ਇਸ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ 700 ਤੋਂ ਉੱਪਰ ਹੈ ਤੇ ਅਧਿਆਪਕਾਂ ਦੀਆਂ ਪ੍ਰਿੰਸੀਪਲ ਸਮੇਤ 41 ਅਸਾਮੀਆਂ ਹਨ, ਜਿਨ੍ਹਾਂ ਵਿੱਚੋਂ 17 ਅਸਾਮੀਆਂ ਖਾਲ੍ਹੀ ਪਈਆਂ ਹਨ। ਅੰਗਰੇਜ਼ੀ ਦੇ ਅਧਿਆਪਕ ਦੀ ਪੋਸਟ ਤਾਂ ਇਸੇ ਸਕੂਲ ਵਿੱਚ ਹੈ ਪਰ ਉਸ ਅਧਿਆਪਕ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਘੁੱਦਾ ਵਿਖੇ ਨਵੇਂ ਬਣੇ ਸਪੋਰਟਸ ਸਕੂਲ ਵਿੱਚ ਡੈਪੂਟੇਸ਼ਨ ’ਤੇ ਲਾਇਆ ਹੋਇਆ ਹੈ।
ਇਸ ਸਬੰਧੀ ਜਦੋਂ ਸਕੂਲ ਇੰਚਾਰਜ ਰੁਪਿੰਦਰ ਕੌਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਜਦੋਂ ਸਕੂਲ ਵਿੱਚ ਸਰੀਰਕ ਸਿੱਖਿਆ ਦਾ ਅਧਿਆਪਕ ਹੀ ਨਹੀਂ ਹੈ ਤਾਂ ਬੱਚਿਆਂ ਨੂੰ ਉਕਤ ਵਿਸ਼ਾ ਕਿਸ ਤਰ੍ਹਾਂ ਪੜ੍ਹਾਇਆ ਜਾ ਸਕਦਾ ਹੈ, ਇਸ ਲਈ ਉਨ੍ਹਾਂ ਬਚਿਆਂ ਨੂੰ ਕੋਈ ਹੋਰ ਵਿਸ਼ਾ ਚੁਣਨ ਲਈ ਕਿਹਾ ਸੀ। ਇਸ ਸਬੰਧੀ ਜਦੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ(ਸੈਕੰਡਰੀ) ਹਰਕਮਲ ਕੌਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਬੱਚਿਆਂ ਨੂੰ ਆਪਣੀ ਮਰਜ਼ੀ ਨਾਲ ਵਿਸ਼ਾ ਚੁਣਨ ਦਾ ਹੱਕ ਹੈ ਅਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਦੀ ਪੜਤਾਲ ਕਰਨਗੇ। ਇਸ ਸਬੰਧੀ ਜਦੋਂ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਫੋਨ ਹੀ ਨਹੀਂ ਚੱਕਿਆ।

No comments: