jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 20 July 2013

ਐਸ. ਐਸ. ਏ./ਰਮਸਾ/ਸੀ. ਐਸ. ਐਸ. ਅਧਿਆਪਕ ਯੂਨੀਅਨ ਦੀ ਮੀਟਿੰਗ

www.sabblok.blogspot.com
Photo: ਐਸ. ਐਸ. ਏ./ਰਮਸਾ/ਸੀ. ਐਸ. ਐਸ. ਅਧਿਆਪਕ ਯੂਨੀਅਨ ਦੀ ਮੀਟਿੰਗ 
 
ਹਰਿਆਣਾ, 18 ਜੁਲਾਈ (ਖੱਖ)- ਐਸ. ਐਸ. ਏ./ਰਮਸਾ/ਸੀ. ਐਸ. ਐਸ. ਅਧਿਆਪਕ ਯੂਨੀਅਨ ਦੀ ਇਕ ਵਿਸ਼ੇਸ਼ ਜਿਲ੍ਹਾ ਪੱਧਰੀ ਮੀਟਿੰਗ ਪਿ੍ਤਪਾਲ ਸਿੰਘ ਚੌਟਾਲਾ ਜ਼ਿਲ੍ਹਾ ਪ੍ਰਧਾਨ ਐਸ. ਐਸ. ਏ. ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਕਸਬਾ ਹਰਿਆਣਾ ਵਿਖੇ ਹੋਈ | ਮੀਟਿੰਗ 'ਚ ਉਚੇਚੇ ਤੌਰ 'ਤੇ ਸੂਬਾ ਪ੍ਰਧਾਨ ਚੌਧਰੀ ਰਾਮ ਭਜਨ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਮ ਭਜਨ ਤੇ ਪਿ੍ਤਪਾਲ ਸਿੰਘ ਚੌਟਾਲਾ ਨੇ ਕਿਹਾ ਕਿ ਸਰਕਾਰ ਵਲੋਂ ਸੀ. ਐਸ. ਐਸ. ਅਧਿਆਪਕਾਂ ਨੂੰ ਪਿਛਲੇ 16 ਮਹੀਨੇ ਤੋਂ ਤਨਖਾਹ ਹੀ ਨਹੀ ਦਿੱਤੀ ਤੇ ਦੂਜੇ ਪਾਸੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਅਧਿਆਪਕਾਂ 'ਤੇ ਝੂਠੇ ਕੇਸ ਦਰਜ਼ ਕਰਕੇ ਜੇਲ੍ਹਾਂ ਅੰਦਰ ਬੰਦ ਕੀਤਾ ਗਿਆ | ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਵਲੋਂ ਮਾਰਚ 2013 'ਚ ਐਸ. ਐਸ. ਏ. ਯੂਨੀਅਨ ਨਾਲ ਵਾਅਦਾ ਕੀਤਾ ਸੀ ਕਿ ਜਲਦ ਹੀ ਅਧਿਆਪਕਾਂ ਨੂੰ ਸਿੱਖਿਆ ਵਿਭਾਗ 'ਚ ਲੈ ਲਿਆ ਜਾਵੇਗਾ ਤੇ ਸਾਰੀਆਂ ਸਹੂਲਤਾਂ ਦੇ ਦਿੱਤੀਆਂ ਜਾਣਗੀਆਂ ਪਰ ਅਜੇ ਤੱਕ ਉਸ ਵਾਅਦੇ 'ਤੇ ਕੋਈ ਕੰਮ ਨਹੀ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਮੰਗਾਂ ਲਈ ਕੋਈ ਉਸਾਰੂ ਨੀਤੀ ਨਾ ਬਣਾਈ ਤਾਂ ਤਿੱਖਾ ਸੰਘਰਸ਼ ਉਲੀਕ ਦਿੱਤਾ ਜਾਏਗਾ, ਜਿਸ ਦੇ ਸੰਬੰਧ 'ਚ ਵੱਖ ਵੱਖ ਬਲਾਕਾਂ ਅੰਦਰ ਮੀਟਿੰਗਾਂ ਦਾ ਸਿਲਸਿਲ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਮੌਕੇ ਹਾਜ਼ਰ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ ਨਆਰੇਬਾਜੀ ਵੀ ਕੀਤੀ | ਇਸ ਮੌਕੇ ਪਰਮਜੀਤ ਸਿੰਘ ਸੂਬਾ ਖਜ਼ਾਨਚੀ, ਗੁਰਜੀਤ ਸਿੰਘ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਰੋਹਿਤ ਕੁਮਾਰ, ਕੁਲਵਿੰਦਰ ਸਿੰਘ ਤੇ ਹੋਰ ਹਾਜ਼ਰ ਸਨਹਰਿਆਣਾ, 18 ਜੁਲਾਈ (ਖੱਖ)- ਐਸ. ਐਸ. ਏ./ਰਮਸਾ/ਸੀ. ਐਸ. ਐਸ. ਅਧਿਆਪਕ ਯੂਨੀਅਨ ਦੀ ਇਕ ਵਿਸ਼ੇਸ਼ ਜਿਲ੍ਹਾ ਪੱਧਰੀ ਮੀਟਿੰਗ ਪਿ੍ਤਪਾਲ ਸਿੰਘ ਚੌਟਾਲਾ ਜ਼ਿਲ੍ਹਾ ਪ੍ਰਧਾਨ ਐਸ. ਐਸ. ਏ. ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਕਸਬਾ ਹਰਿਆਣਾ ਵਿਖੇ ਹੋਈ | ਮੀਟਿੰਗ 'ਚ ਉਚੇਚੇ ਤੌਰ 'ਤੇ ਸੂਬਾ ਪ੍ਰਧਾਨ ਚੌਧਰੀ ਰਾਮ ਭਜਨ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਮ ਭਜਨ ਤੇ ਪਿ੍ਤਪਾਲ ਸਿੰਘ ਚੌਟਾਲਾ ਨੇ ਕਿਹਾ ਕਿ ਸਰਕਾਰ ਵਲੋਂ ਸੀ. ਐਸ. ਐਸ. ਅਧਿਆਪਕਾਂ ਨੂੰ ਪਿਛਲੇ 16 ਮਹੀਨੇ ਤੋਂ ਤਨਖਾਹ ਹੀ ਨਹੀ ਦਿੱਤੀ ਤੇ ਦੂਜੇ ਪਾਸੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਅਧਿਆਪਕਾਂ 'ਤੇ ਝੂਠੇ ਕੇਸ ਦਰਜ਼ ਕਰਕੇ ਜੇਲ੍ਹਾਂ ਅੰਦਰ ਬੰਦ ਕੀਤਾ ਗਿਆ | ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਦੇ
ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਵਲੋਂ ਮਾਰਚ 2013 'ਚ ਐਸ. ਐਸ. ਏ. ਯੂਨੀਅਨ ਨਾਲ ਵਾਅਦਾ ਕੀਤਾ ਸੀ ਕਿ ਜਲਦ ਹੀ ਅਧਿਆਪਕਾਂ ਨੂੰ ਸਿੱਖਿਆ ਵਿਭਾਗ 'ਚ ਲੈ ਲਿਆ ਜਾਵੇਗਾ ਤੇ ਸਾਰੀਆਂ ਸਹੂਲਤਾਂ ਦੇ ਦਿੱਤੀਆਂ ਜਾਣਗੀਆਂ ਪਰ ਅਜੇ ਤੱਕ ਉਸ ਵਾਅਦੇ 'ਤੇ ਕੋਈ ਕੰਮ ਨਹੀ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਮੰਗਾਂ ਲਈ ਕੋਈ ਉਸਾਰੂ ਨੀਤੀ ਨਾ ਬਣਾਈ ਤਾਂ ਤਿੱਖਾ ਸੰਘਰਸ਼ ਉਲੀਕ ਦਿੱਤਾ ਜਾਏਗਾ, ਜਿਸ ਦੇ ਸੰਬੰਧ 'ਚ ਵੱਖ ਵੱਖ ਬਲਾਕਾਂ ਅੰਦਰ ਮੀਟਿੰਗਾਂ ਦਾ ਸਿਲਸਿਲ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਮੌਕੇ ਹਾਜ਼ਰ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ ਨਆਰੇਬਾਜੀ ਵੀ ਕੀਤੀ | ਇਸ ਮੌਕੇ ਪਰਮਜੀਤ ਸਿੰਘ ਸੂਬਾ ਖਜ਼ਾਨਚੀ, ਗੁਰਜੀਤ ਸਿੰਘ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਰੋਹਿਤ ਕੁਮਾਰ, ਕੁਲਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ

No comments: