jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 5 July 2013

ਦਿਓਰ ਨੇ ਕੀਤਾ ਭਰਜਾਈ ‘ਤੇ ਹਮਲਾ

www.sabblok.blogspot.com
 
ਜਲੰਧਰ- ਜਲੰਧਰ ਦੇ ਕਰਤਾਰ ਨਗਰ ਮਾਡਲ ਹਾਊਸ ਵਿਖੇ ਘਰੇਲੂ ਵਿਵਾਦ ਦੇ ਚੱਲਦੇ ਇਕ ਭਰਾ ਨੇ ਆਪਣੀ ਭਰਜਾਈ ‘ਤੇ ਹਮਲਾ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ ਜਦੋਂ ਕਿ ਉਸ ਦੇ ਭਰਾ ਨੇ ਭੱਜ ਕੇ ਆਪਣੀ ਜਾਨ ਬਚਾਈ। ਮਹਿਲਾ ਨੂੰ ਹਸਪਤਾਲ ‘ਚ ਭਰਤੀ ਕਰਾਇਆ ਗਿਆ ਹੈ।
ਮਹਿਲਾ ਦੇ ਪਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੀ ਪਤਨੀ ਤਮੰਨਾ ਦੀ ਦਿਓਰ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਇਸ ‘ਤੇ ਉਸ ਨੇ ਆਪਣੀ ਭਾਬੀ ‘ਤੇ ਪਹਿਲਾਂ ਤਾਂ ਕੁਰਸੀ ਚੁੱਕ ਕੇ ਮਾਰੀ ਅਤੇ ਫਿਰ ਚਾਕੂ ਨਾਲ ਵਾਰ ਕਰ ਦਿੱਤਾ। ਮਹਿਲਾ ਦੇ ਪਤੀ ਨੇ ਦੱਸਿਆ ਕਿ ਇਸ ਦੌਰਾਨ ਉਸ ਦੇ ਭਰਾ ਨੇ ਉਸ ‘ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਆਪਣੀ ਪਤਨੀ ਨੂੰ ਖਿੱਚ ਕੇ ਬਾਹਰ ਲੈ ਆਇਆ। ਜਾਂਚ ਕਰ ਰਹੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸੰਬੰਧੀ ਦੋਹਾਂ ਧਿਰਾਂ ਵਲੋਂ ਉਨ੍ਹਾਂ ਨੂੰ ਸ਼ਿਕਾਇਤ ਮਿਲ ਗਈ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਜਾਂਚ ‘ਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਕਾਰਵਾਈ ਕੀਤੀ ਜਾਏਗੀ

No comments: