jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 5 July 2013

ਬਲਜਿੰਦਰ ਸਿੰਘ ਕਣਕਵਾਲ ਤੇ ਗੁਰਸੇਵਕ ਸਿੰਘ ਜਾਤੀਵਾਲ ਪਨੂੰ ਮਾਮਲੇ ਵਿਚ ਗ੍ਰਿਫਤਾਰ

www.sabblok.blogspot.com

ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਅਤੇ ਸੀਨੀਅਰ ਆਈਏਐਸ ਅਧਿਕਾਰੀ ਕਾਹਨ ਸਿੰਘ ਪੰਨੂ ਉੱਤੇ ਉੱਤਰਾਖੰਡ ਵਿੱਚ ਹੋਏ ਕਾਤਲਾਨਾ ਹਮਲੇ ਸਬੰਧੀ ਪੰਜਾਬ ਪੁਲੀਸ ਦੇ ਸਟੇਟ ਸਾਈਬਰ ਕਰਾਈਮ ਵਿੰਗ ਵੱਲੋਂ ਗ੍ਰਿਫ਼ਤਾਰ ਲੁਧਿਆਣਾ ਦੇ ਟੈਕਸੀ ਚਾਲਕ ਗੁਰਵਿੰਦਰ ਸਿੰਘ ਉਰਫ਼ ਬਾਬਾ ਪਨੇਸਰ (46 ਸਾਲ) ਵਾਸੀ ਦਸਮੇਸ਼ ਨਗਰ, ਗਿੱਲ ਰੋਡ ਲੁਧਿਆਣਾ ਦਾ ਪਹਿਲਾਂ ਦਿੱਤਾ 4 ਦਿਨਾ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਵੀਰਵਾਰ ਨੂੰ ਮੁੜ ਮੁਹਾਲੀ ਦੇ ਚੀਫ਼ ਜੁਡੀਸ਼ਲ ਮੈਜਿਸਟਰੇਟ ਸ਼ਿਵ ਮੋਹਨ ਗਰਗ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ। ਇਸੇ ਦੌਰਾਨ ਪੰਜਾਬ ਪੁਲੀਸ ਨੇ ਇਸੇ ਕੇਸ ਵਿੱਚ ਦੋ ਹਪਰ ਮੁਲਜ਼ਮਾਂ ਬਲਜਿੰਦਰ ਸਿੰਘ ਕਣਕਣਵਾਲ (ਬਠਿੰਡਾ) ਅਤੇ ਗੁਰਸੇਵਕ ਸਿੰਘ, ਪਿੰਡ ਜਾਤੀਵਾਲ (ਪਟਿਆਲਾ) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਸਾਈਬਰ ਕਰਾਈਮ ਵਿੰਗ ਦੇ ਡੀਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਲੋੜੀਂਦੇ ਬਾਕੀ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬਾਬਾ ਪਨੇਸਰ ਤੋਂ ਪੁੱਛ-ਗਿੱਛ ਦੌਰਾਨ ਘਟਨਾ ਲਈ ਜ਼ਿੰਮੇਵਾਰ ਕਈ ਹੋਰਨਾਂ ਵਿਅਕਤੀਆਂ ਬਾਰੇ ਅਹਿਮ ਸੁਰਾਗ ਮਿਲੇ ਹਨ ਪਰ ਮੀਡੀਆ ’ਚ ਉਨ੍ਹਾਂ ਦੇ ਨਾਂ ਜਨਤਕ ਨਹੀਂ ਕੀਤੇ ਜਾ ਸਕਦੇ ਕਿਉਂਕਿ ਅਜਿਹਾ ਕਰਨ ਨਾਲ ਮਾਮਲੇ ਦੀ ਜਾਂਚ ਪ੍ਰਭਾਵਿਤ ਹੋ ਸਕਦੀ ਹੈ ਅਤੇ ਮੁਲਜ਼ਮ ਵੀ ਸੁਚੇਤ ਹੋ ਜਾਣਗੇ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਦਿੱਕਤ ਆ ਸਕਦੀ ਹੈ। ਉਂਜ ਹੁਣ ਤੱਕ ਦੀ ਪੁਲੀਸ ਦੀ ਤਹਿਕੀਕਾਤ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਸ੍ਰੀ ਪੰਨੂ ’ਤੇ ਹਮਲਾ ਕਰਨ ਵਾਲਿਆਂ ਵਿੱਚ ਬਾਬਾ ਪਨੇਸਰ ਵੀ ਸ਼ਾਮਲ ਸੀ। ਉਸ ਨੇ ਖ਼ੁਦ ਵੀ ਅਧਿਕਾਰੀ ’ਤੇ ਹਮਲਾ ਕੀਤਾ ਸੀ। ਡੀਆਈਜੀ ਨੇ ਇਹ ਵੀ ਦੱਸਿਆ ਕਿ ਬਾਕੀ ਫਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਬਾਬਾ ਪਨੇਸਰ ਨੂੰ ਦੁਬਾਰਾ ਪ੍ਰੋਡਕਸ਼ਨ ਵਾਰੰਟਾਂ ’ਤੇ ਜੇਲ ’ਚੋਂ ਲਿਆਂਦਾ     ਜਾਵੇਗਾ ਅਤੇ ਅਦਾਲਤ ’ਚੋਂ ਪੁਲੀਸ ਰਿਮਾਂਡ ਹਾਸਲ ਕਰਕੇ ਪੁੱਛ-ਗਿੱਛ ਕੀਤੀ ਜਾਵੇਗੀ। ਉਧਰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਹੋਏ ਸਰਕਾਰੀ ਵਕੀਲ ਅਤੇ ਸਾਈਬਰ ਕਰਾਈਮ ਵਿੰਗ ਦੇ ਥਾਣੇਦਾਰ ਨੇ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਕੋਲੋਂ ਲੋੜੀਂਦੀ ਪੁੱਛ-ਗਿੱਛ ਕੀਤੀ ਜਾ ਚੁੱਕੀ ਹੈ। ਇਸ ਲਈ ਪੁਲੀਸ ਨੂੰ ਹੁਣ ਉਸ ਦੇ ਰਿਮਾਂਡ ਦੀ ਲੋੜ ਨਹੀਂ ਹੈ। ਲਿਹਾਜ਼ਾ ਮੁਲਜ਼ਮ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਜਾਵੇ। ਉਂਜ ਬਾਬਾ ਪਨੇਸਰ ਦੇ ਵਕੀਲ ਨੇ ਆਪਣਾ ਪੱਖ ਰੱਖਦਿਆਂ ਅਦਾਲਤ ਨੂੰ ਕਿਹਾ ਕਿ ਪਨੇਸਰ ਨੂੰ ਝੂਠੇ ਮਾਮਲੇ ਵਿੱਚ ਫਸਾਇਆ ਗਿਆ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

No comments: