jd1

NES

www.sabblok.blogspot.com

LPU

RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 9 July 2013

ਪੰਚਾਇਤੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਹੂੰਝਾ ਫੇਰ ਜਿੱਤ

www.sabblok.blogspot.com

Photo: ਪੰਚਾਇਤੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਹੂੰਝਾ ਫੇਰ ਜਿੱਤ 
ਧਰਮਕੋਟ, 7 ਜੁਲਾਈ (ਪਰਮਜੀਤ ਸਿੰਘ, ਹਰਮਨਦੀਪ)-ਹਲਕਾ ਧਰਮਕੋਟ ਅੰਦਰ ਹੋਈ ਸਰਪੰਚੀ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹੋਈ ਹੂੰਝਾ ਫੇਰ ਜਿੱਤ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਜਥੇਦਾਰ ਤੋਤਾ ਸਿੰਘ ਅਤੇ ਸਮੁੱਚੀ ਅਕਾਲੀ ਲੀਡਰਸ਼ਿਪ ਵੱਲੋਂ ਸ੍ਰੀ ਅਖੰਡ ਪਾਠਾਂ ਦੇ ਭੋਗ ਗੁਰਦੁਆਰਾ ਪਾਤਸ਼ਾਹੀ ਪਹਿਲੀ ਵਿਖੇ ਪਾਏ ਗਏ | ਇਸ ਮੌਕੇ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੇ ਵਿਕਾਸ ਪੱਖੀ ਨੀਤੀਆਂ ਨੂੰ ਦੇਖਦਿਆਂ ਜਿਥੇ ਪੰਜਾਬ ਦੇ ਲੋਕਾਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਨਕਾਰਿਆ ਹੈ | ਹਲਕਾ ਧਰਮਕੋਟ ਅੰਦਰ 95% ਪੰਚਾਇਤਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਪ੍ਰਸਤੀ ਹੇਠ ਚੋਣਾਂ ਜਿੱਤੀਆਂ ਹਨ ਜਿੰਨਾਂ ਵਿਚ 45 ਪੰਚਾਇਤਾਂ ਸਰਬ ਸੰਮਤੀ ਨਾਲ ਚੁਣੀਆਂ ਗਈਆਂ | ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਜਥੇਦਾਰ ਗੁਰਬਖਸ਼ ਸਿੰਘ ਕਪੂਰੇ, ਗੁਰਮਿੰਦਰ ਸਿੰਘ ਬਬਲੂ, ਰਜਿੰਦਰ ਸਿੰਘ ਡੱਲਾ, ਪਰਮਜੀਤ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਕਸ਼ਮੀਰ ਸਿੰਘ ਬਾਜੇਕੇ ਡਾਇਰੈਕਟਰ, ਅਵਤਾਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਨਛੱਤਰ ਸਿੰਘ ਸੰਮਤੀ ਮੈਂਬਰ, ਹਰਬੰਸ ਸਿੰਘ, ਸੁਖਵਿੰਦਰ ਸਿੰਘ, ਗੁਰਚਰਨ ਸਿੰਘ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਜਸਵਿੰਦਰ ਸਿੰਘ ਸਿੱਧੂ ਪ੍ਰਧਾਨ ਈ.ਟੀ.ਟੀ. ਪੰਜਾਬ, ਜਗਤਾਰ ਸਿੰਘ ਮੰਝਰ ਪ੍ਰਧਾਨ ਨਗਰ ਕੌਸਲ, ਜਰਨੈਲ ਸਿੰਘ ਸਰਪੰਚ, ਸੂਬਾ ਸਿੰਘ ਕੜਿਆਲ ਹਾਜ਼ਰ ਸਨ | 

No comments: