jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 20 July 2013

ਗੈਰ ਸਹਾਇਤਾ ਪ੍ਰਪਾਤ ਸਕੂਲਾਂ ਵੱਲੋਂ ਵਸੂਲੇ ਜਾਂਦੇ ਫੰਡਾਂ ਸਬੰਧੀ ਜਾਂਚ ਸ਼ੁਰੂ


www.sabblok.blogspot.com
ਮੁਹਾਲੀ, 20 ਜੁਲਾਈ
ਪੰਜਾਬ ਭਰ ਦੇ ਅਣਏਡਿਡ ਪਬਲਿਕ ਸਕੂਲਾਂ ਵੱਲੋਂ ਨਿਯਮਾਂ ਨੂੰ ਛਿੱਕੇ ਟੰਗ ਕੇ ਮਨਮਰਜ਼ੀ ਨਾਲ ਵਿਦਿਆਰਥੀਆਂ ਕੋਲੋਂ ਵਾਧੂ ਫੀਸਾਂ ਤੇ ਬੇਲੋੜੇ ਫੰਡ ਵਸੂਲੇ ਜਾਣ ਦੇ ਮਾਮਲੇ ਦੀ ਜਾਂਚ ਅੱਗੇ ਵਧਣ ਕਾਰਨ ਪ੍ਰਬੰਧਕਾਂ ਦੀ ਨੀਂਦ ਉੱਡ ਗਈ ਹੈ।
ਜ਼ਿਲ੍ਹਾ ਅੰਮ੍ਰਿਤਸਰ ਦੇ ਕਰੀਬ 150 ਸਕੂਲਾਂ ਦੇ ਪ੍ਰਬੰਧਕਾਂ ਵੱਲੋਂ ਅੱਜ ਆਪਣਾ ਪੱਖ ਪੇਸ਼ ਕੀਤਾ ਗਿਆ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜਸਟਿਸ ਅਤੇ ਜਾਂਚ ਅਧਿਕਾਰੀ ਰਣਜੀਤ ਸਿੰਘ ਦੀ ਅਗਵਾਈ ਹੇਠ ਅੱਜ ਇਸ ਕੇਸ ਦੀ ਪਹਿਲੀ ਸੁਣਵਾਈ ਹੋਈ। ਪੜਤਾਲੀਆ ਕਮੇਟੀ ਟੀਮ ਨੇ ਸਬੰਧਤ ਸਕੂਲਾਂ ਦਾ ਰਿਕਾਰਡ ਤਲਬ ਕੀਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਪਹਿਲੀ ਅਗਸਤ ਨੂੰ ਹੋਵੇਗੀ।


ਜਨਤਕ ਸੁਣਵਾਈ ਮੌਕੇ ਵਿਦਿਆਰਥੀਆਂ ਦੇ ਮਾਪੇ ਜਾਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਖੁੱਲ੍ਹ ਕੇ ਸਾਹਮਣੇ ਆਉਣ ਤੋਂ ਕਤਰਾ ਰਹੇ ਹਨ। ਭਾਵੇਂ ਜੂਨ ਵਿੱਚ ਇਸ ਕਮੇਟੀ ਨੇ ਵੱਖ-ਵੱਖ ਅਖ਼ਬਾਰਾਂ ਵਿੱਚ ਜਨਤਕ ਸੂਚਨਾ ਜਾਰੀ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਅਣਏਡਿਡ ਸਕੂਲਾਂ ਵੱਲੋਂ ਵਸੂਲੀਆਂ ਜਾਂਦੀਆਂ ਵਾਧੂ ਫੀਸਾਂ ਅਤੇ ਬੇਲੋੜੇ ਫੰਡਾਂ ਬਾਰੇ ਸ਼ਿਕਾਇਤ ਬਿਨਾਂ ਝਿਜਕ ਦਰਜ ਕਰਵਾਈ ਜਾ ਸਕਦੀ ਹੈ ਇਸ ਦੇ ਬਾਵਜੂਦ ਲੋਕਾਂ ਵੱਲੋਂ ਬਹੁਤੀ ਦਿਲਚਸਪੀ ਨਹੀਂ ਦਿਖਾਈ ਜਾ ਰਹੀ ਹੈ। ਅੱਜ ਕੁਰਾਲੀ ਦੇ ਤਿੰਨ ਪ੍ਰਾਈਵੇਟ ਸਕੂਲਾਂ, ਫਰੀਦਕੋਟ ਜ਼ਿਲ੍ਹੇ ਦੇ ਇੱਕ ਸਕੂਲ ਸਮੇਤ ਗੁਰਦਾਸਪੁਰ ਦੇ ਕੁਝ ਸਕੂਲਾਂ ਦੀਆਂ ਸ਼ਿਕਾਇਤਾਂ ਲੈ ਕੇ ਮੁਸ਼ਕਲ ਨਾਲ ਮੁੱਠੀ ਭਰ ਲੋਕ ਪਹੁੰਚੇ ਸਨ। ਇਹ ਵੀ ਪਤਾ ਲੱਗਿਆ ਕਿ ਹਾਈ ਕੋਰਟ ਦੇ ਸਾਬਕਾ ਜੱਜ ਰਣਜੀਤ ਸਿੰਘ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਕਰੀਬ 300 ਸਕੂਲਾਂ ਨੂੰ ਆਪਣਾ ਪੱਖ ਪੇਸ਼ ਕਰਨ ਲਈ ਆਖਿਆ ਗਿਆ ਸੀ। ਇਨ੍ਹਾਂ ’ਚੋਂ ਅੱਜ 150 ਸਕੂਲਾਂ ਦੇ ਪ੍ਰਬੰਧਕਾਂ ਅਤੇ ਨੁਮਾਇੰਦਿਆਂ ਵੱਲੋਂ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣੇ ਸਕੂਲਾਂ ਦੀਆਂ ਫੀਸਾਂ ਅਤੇ ਫੰਡਾਂ ਨਾਲ ਸਬੰਧਤ ਲੋੜੀਂਦਾ ਰਿਕਾਰਡ ਪੇਸ਼ ਕੀਤਾ ਗਿਆ ਹੈ।
ਹਾਈ ਕੋਰਟ ਦੇ ਚੀਫ਼ ਜਸਟਿਸ ਏ.ਕੇ. ਸੀਕਰੀ ਵੱਲੋਂ ਗਠਿਤ ਇਸ ਕਮੇਟੀ ਵਿੱਚ ਜਸਟਿਸ ਰਣਜੀਤ ਸਿੰਘ ਤੋਂ ਇਲਾਵਾ ਸਿੱਖਿਆ ਸ਼ਾਸਤਰੀ ਡਾ. ਪਿਆਰੇ ਲਾਲ ਗਰਗ, ਜਸਪਾਲ ਕੌਰ ਅਤੇ ਸੀ.ਏ. ਅਜੇ ਸ਼ਰਮਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ਨੇ ਮੁੱਢਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਮੁਹਾਲੀ ਸਥਿਤ ਡੀ.ਜੀ.ਐਸ.ਈ. ਦਫ਼ਤਰ ਵਿੱਚ ਦੂਜੀ ਮੰਜ਼ਿਲ ’ਤੇ ਪੜਤਾਲੀਆਂ ਕਮੇਟੀ ਦਾ ਵੱਖਰੇ ਤੌਰ ’ਤੇ ਵਿਸ਼ੇਸ਼ ਕੈਂਪਸ ਆਫ਼ਿਸ ਬਣਾਇਆ ਗਿਆ ਹੈ। ਇਥੇ ਕਮੇਟੀ ਨੇ ਸ਼ਿਕਾਇਤ ਕਰਤਾਵਾਂ ਅਤੇ ਅਣ ਏਡਿਡ ਪਬਲਿਕ ਸਕੂਲਾਂ ਦੇ ਪ੍ਰਬੰਧਕਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਦਾ ਪੱਖ ਸੁਣਿਆ। ਇਸ ਮੌਕੇ ਜਿਥੇ ਪੀੜਤ ਮਾਪਿਆਂ ਨੇ ਸਕੂਲ ਪ੍ਰਬੰਧਕਾਂ ’ਤੇ ਕਈ ਗੁਣਾਂ ਵਾਧੂ ਫੀਸਾਂ ਅਤੇ ਬੇਲੋੜੇ ਫੰਡ ਵਸੂਲਣ ਦੇ ਦੋਸ਼ ਲਾਏ ਉਥੇ ਸਕੂਲਾਂ ਦੇ ਪ੍ਰਬੰਧਕਾਂ ਨੇ ਆਪਣਾ ਪੱਖ ਰੱਖਦਿਆਂ ਸਾਰਾ ਕੁਝ ਨਿਯਮਾਂ ਅਨੁਸਾਰ ਕਰਨ ਦੀ ਦੁਹਾਈ ਦਿੱਤੀ। ਇਸ ਤੋਂ ਪਹਿਲਾਂ ਪੇਰੈਂਟਸ ਸਟੂਡੈਂਟ ਐਂਡ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਰੂਪਨਗਰ ਦੇ ਪ੍ਰਧਾਨ ਸੁਦੀਪ ਵਿੱਜ ਅਤੇ ਜਨਰਲ ਸਕੱਤਰ ਵਿਕਾਸ ਬਾਲੀ ਨੇ ਵੀ ਨਿੱਜੀ ਤੌਰ ’ਤੇ ਜਾਂਚ ਕਮੇਟੀ ਅੱਗੇ ਪੇਸ਼ ਹੋ ਕੇ ਰੂਪਨਗਰ ਜ਼ਿਲ੍ਹੇ ਦੇ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਵੱਲੋਂ ਨਿਯਮਾਂ ਨੂੰ ਛਿੱਕੇ ’ਤੇ ਟੰਗ ਕੇ ਮਾਪਿਆਂ ਦੀ ਲੁੱਟ ਕਰਨ ਦਾ ਦੋਸ਼ ਲਾਇਆ ਸੀ। ਇੰਝ ਹੀ ਕੁਰਾਲੀ ਖੇਤਰ ਦੇ ਮਾਪਿਆਂ ਨੇ ਸਥਾਨਕ ਨੈਸ਼ਨਲ ਪਬਲਿਕ ਸਕੂਲ ਪ੍ਰਬੰਧਕਾਂ ਖ਼ਿਲਾਫ਼ ਵਾਧੂ ਫੰਡ ਵਸੂਲਣ ਦੀ ਸ਼ਿਕਾਇਤ ਕੀਤੀ ਹੈ।
ਜਸਟਿਸ ਰਣਜੀਤ ਸਿੰਘ ਨੇ ਕਮੇਟੀ ਅੱਗੇ ਪੇਸ਼ ਹੋਏ ਸਕੂਲ ਮੁਖੀਆਂ ਨੂੰ ਕਰੀਬ 43 ਸਵਾਲਾਂ ਦੀ ਸੂਚੀ ਸੌਂਪਦਿਆਂ ਕਿਹਾ ਗਿਆ ਕਿ ਇਨ੍ਹਾਂ ਸਾਰੇ ਪ੍ਰਸ਼ਨਾਂ ਦਾ ਠੋਸ ਜਵਾਬ ਅਗਲੀ ਸੁਣਵਾਈ ’ਤੇ ਪੇਸ਼ ਕੀਤਾ ਜਾਵੇ ।

No comments: