jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 16 July 2013

ਸਿੱਖਿਆ ਅਧਿਕਾਰੀ ਤੇ ਪ੍ਰਿੰਸੀਪਲ ਖ਼ਿਲਾਫ਼ ਡੀਸੀ ਨੂੰ ਮੰਗ ਪੱਤਰ

www.sabblok.blogspot.com
ਤਰਨ ਤਾਰਨ, 16 ਜੁਲਾਈ
ਸਥਾਨਕ ਸਿੱਖਿਆ ਬਚਾਓ ਮੋਰਚਾ ਵਲੋਂ ਇਥੋਂ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਅਤੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਦੀਆਂ ਕਥਿਤ ਪ੍ਰਬੰਧਕੀ ਬੇਨਿਯਮੀਆਂ ਸਬੰਧੀ ਅੱਜ ਇਥੇ ਡਿਪਟੀ ਕਮਿਸ਼ਨਰ ਨੂੰ ਇਕ ਮੈਮੋਰੰਡਮ ਦਿੱਤਾ ਗਿਆ ਅਤੇ ਦੋਵਾਂ ਅਧਿਕਾਰੀਆਂ ਨੂੰ ਇਥੋਂ ਤਬਦੀਲ ਕੀਤੇ ਜਾਣ ਦੀ ਮੰਗ ਕੀਤੀ।
ਮੋਰਚੇ ਦੇ ਪ੍ਰਧਾਨ ਬਾਬਾ ਕਸ਼ਮੀਰ ਸਿੰਘ, ਜਨਰਲ ਸਕੱਤਰ ਪਰਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਧੰਨਾ ਆਦਿ ਉਤੇ ਅਧਾਰਤ ਵਫਦ ਨੇ ਇਨ੍ਹਾਂ ਸਿੱਖਿਆ ਅਧਿਕਾਰੀਆਂ ਵਲੋਂ ਕੀਤੀਆਂ ਜਾ ਰਹੀਆਂ ਕਥਿਤ ਕੁਤਾਹੀਆਂ ਬਾਰੇ ਮੈਮੋਰੰਡਮ ਵਿਚ ਆਖਿਆ ਕਿ 9 ਜੁਲਾਈ ਨੂੰ ਸਕੂਲ ਦੇ ਪ੍ਰਿੰਸੀਪਲ ਵਲੋਂ ਸਮੇਂ ਤੋਂ ਪਹਿਲਾਂ ਹੀ ਸਕੂਲ ਵਿਚ ਪੜ੍ਹਦੇ 1200-1300 ਵਿਦਿਆਰਥੀਆਂ ਨੂੰ ਛੁੱਟੀ ਕਰ ਦਿੱਤੀ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਦਾ ਇਸ ਮੌਕੇ ਸਨਮਾਨ ਕੀਤਾ ਗਿਆ। ਮੋਰਚੇ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਕਿ ਅਜਿਹਾ ਕੁਝ ਬੱਚਿਆਂ ਦੀ ਪੜ੍ਹਾਈ ਦੀ ਕੀਮਤ ’ਤੇ ਨਹੀਂ ਕੀਤਾ ਜਾਣਾ ਚਾਹੀਦਾ ਸੀ।
ਮੋਰਚੇ ਨੇ ਸਕੂਲ ਵਿਖੇ ਕਥਿਤ ਸਾਜਿਸ਼ ਤਹਿਤ ਹਿਸਾਬ ਲੈਕਚਰਾਰ ਨੂੰ ਅੰਗਰੇਜ਼ੀ ਵਿਸ਼ਾ ਅਤੇ ਅੰਗਰੇਜ਼ੀ ਵਿਸ਼ੇ ਦੇ ਅਧਿਆਪਕ ਨੂੰ ਪੰਜਾਬੀ ਵਿਸ਼ਾ ਪੜ੍ਹਾਉਣ ਲਈ ਹੁਕਮ ਕਰਨ ਜਿਹੀਆਂ ਤਰੁੱਟੀਆਂ ਵੀ ਅਧਿਕਾਰੀ ਦੇ ਧਿਆਨ ਵਿਚ ਲਿਆਂਦੀਆਂ ਅਤੇ ਸਕੂਲ ਦੇ ਇਕ ਅਧਿਆਪਕ ਪਰਵਿੰਦਰ ਸਿੰਘ ਨੂੰ ਜਾਣ ਬੁੱਝ ਕੇ ਪ੍ਰੇਸ਼ਾਨ ਕੀਤੇ ਜਾਣ ਦਾ ਦੋਸ਼ ਲਾਇਆ।
ਡਿਪਟੀ ਕਮਿਸ਼ਨਰ ਨੇ ਸੰਪਰਕ ਕਰਨ ’ਤੇ ਮੋਰਚੇ ਵਲੋਂ ਮੈਮੋਰੰਡਮ ਦਿੱਤੇ ਜਾਣ ਦੀ ਗੱਲ ਸਵੀਕਾਰ ਕਰਦਿਆਂ ਕਿਹਾ ਕਿ ਮੋਰਚੇ ਵੱਲੋਂ ਲਾਏ ਦੋਸ਼ਾਂ ਦੀ ਜਲਦੀ ਹੀ ਜਾਂਚ ਕਰਵਾਈ ਜਾ ਰਹੀ ਹੈ। ਯਾਦ ਰੱਖਣਯੋਗ ਗੱਲ ਇਹ ਹੈ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀ ਦਾ ਦਫਤਰ ਇਸ ਸਕੂਲ ਦੀ ਇਮਾਰਤ ਤੋਂ ਹੀ ਕੰਮ ਕਰ ਰਿਹਾ ਹੈ। ਵੈਸੇ ਸਕੂਲ ਦੀ ਇਮਾਰਤ ਅੰਦਰ ਹੀ ਦਫਤਰ ਹੋਣ ਕਰਕੇ ਸਕੂਲ ਦੇ ਵਿਦਿਅਕ ਮਾਹੌਲ ਤੇ ਇਥੇ ਦਿਨ ਭਰ ਅਧਿਆਪਕਾਂ ਅਤੇ ਹੋਰ ਕੰਮਾਂ-ਕਾਜਾਂ ਵਾਲਿਆਂ ਦੇ ਆਉਣ ਜਾਣ ਨਾਲ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਮਾੜਾ ਅਸਰ ਪੈ ਰਿਹਾ ਹੈ।

No comments: