jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 13 July 2013

ਪੰਨੂ ਕੇਸ: ਬਾਬਾ ਪਨੇਸਰ ਦੇ ਸਾਥੀ ਦਾ ਪੁਲੀਸ ਰਿਮਾਂਡ ਵਧਾਇਆ

www.sabblok.blogspot.com



ਪੱਤਰ ਪ੍ਰੇਰਕ
ਮੁਹਾਲੀ, 13 ਜੁਲਾਈ
ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਅਤੇ ਸੀਨੀਅਰ ਆਈ.ਏ.ਐਸ. ਅਧਿਕਾਰੀ ਕਾਹਨ ਸਿੰਘ ਪੰਨੂ ਉੱਤੇ ਉੱਤਰਾਖੰਡ ਵਿੱਚ ਹੋਏ ਕਾਤਲਾਨਾ ਹਮਲਾ ਕਰਨ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਸਟੇਟ ਸਾਈਬਰ ਕਰਾਈਮ ਵਿੰਗ ਵੱਲੋਂ ਗ੍ਰਿਫ਼ਤਾਰ ਟੈਕਸੀ ਚਾਲਕ ਗੁਰਵਿੰਦਰ ਸਿੰਘ ਉਰਫ਼ ਬਾਬਾ ਪਨੇਸਰ ਦੇ ਸਾਥੀ ਸਰਬਜੀਤ ਸਿੰਘ ਵਾਸੀ ਪਿੰਡ ਢੇਰੀ, ਜ਼ਿਲ੍ਹਾ ਲੁਧਿਆਣਾ ਨੂੰ ਪਹਿਲਾਂ ਦਿੱਤਾ ਇਕ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਅੱਜ ਮੁਹਾਲੀ ਦੇ ਜੁਡੀਸ਼ਲ ਮੈਜਿਸਟਰੇਟ-ਕਮ-ਡਿਊਟੀ ਮੈਜਿਸਟਰੇਟ ਐਚ.ਐਸ. ਬਾਜਵਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਅਦਾਲਤ ਨੇ ਮੁਲਜ਼ਮ ਨੂੰ ਮੁੜ ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਮੁਲਜ਼ਮ ਨੂੰ 14 ਜੁਲਾਈ ਨੂੰ ਦੁਬਾਰਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਅੱਜ ਅਦਾਲਤ ਵਿੱਚ ਪੇਸ਼ ਹੋਏ ਸਰਕਾਰੀ ਵਕੀਲ ਤੇ ਸਾਈਬਰ ਕਰਾਈਮ ਵਿੰਗ ਦੇ ਇੰਸਪੈਕਟਰ ਬਹਾਦਰ ਸਿੰਘ ਨੇ ਮੁਲਜ਼ਮ ਦੇ ਤਿੰਨ ਦਿਨਾਂ ਦੇ ਪੁਲੀਸ ਰਿਮਾਂਡ ਦੀ ਮੰਗ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਉੱਤਰਾਖੰਡ ਵਿੱਚ ਸ੍ਰੀ ਪੰਨੂ ਨਾਲ ਹੋਈ ਬਦਸਲੂਕੀ ਤੇ ਕੁੱਟਮਾਰ ਦੇ ਮਾਮਲੇ ਵਿੱਚ ਸਰਬਜੀਤ ਸਿੰਘ ਦਾ ਪੂਰਾ ਹੱਥ ਹੈ। ਘਟਨਾ ਵੇਲੇ ਉਹ ਵੀ ਮੌਕੇ ’ਤੇ ਮੌਜੂਦ ਸੀ ਅਤੇ ਮੁਲਜ਼ਮ ਨੇ ਵੀ ਸ੍ਰੀ ਪੰਨੂ ਦੀ ਕੁੱਟਮਾਰ ਕਰਦਿਆਂ ਹੋਰਨਾਂ ਲੋਕਾਂ ਨੂੰ ਵੀ ਉਕਸਾਇਆ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਕੋਲੋਂ ਹੋਰ ਪੁੱਛ ਪੜਤਾਲ ਕਰਨੀ ਹੈ ਅਤੇ ਫਰਾਰ ਮੁਲਜ਼ਮਾਂ ਦਾ ਪਤਾ ਲਗਾਉਣਾ ਹੈ। ਅਦਾਲਤ ਨੇ ਸਰਕਾਰੀ ਵਕੀਲ ਦੀਆਂ ਦਲੀਲਾਂ ’ਤੇ ਗੌਰ ਕਰਦਿਆਂ ਮੁਲਜ਼ਮ ਨੂੰ ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।

No comments: