www.sabblok.blogspot.com
ਹੁਸ਼ਿਆਰਪੁਰ, 27 ਜੁਲਾਈ
ਕੰਪਿਊਟਰ ਟੀਚਰ ਯੂਨੀਅਨ ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਅਤੇ ਜਨਰਲ ਸਕੱਤਰ ਅਨਿਲ ਐਰੀ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਪਾਰਕ ਵਿਚ ਸਿੱਖਿਆ ਵਿਭਾਗ ਦਾ ਕੰਮ ਠੱਪ ਕਰਕੇ ਸਰਕਾਰ ਦੀਆਂ ਕੰਪਿਊਟਰ ਅਧਿਆਪਕਾਂ ਪ੍ਰਤੀ ਮਾਰੂ ਨੀਤੀਆਂ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਵਿਚ ਹੁਸ਼ਿਆਰਪੁਰ ਬਲਾਕ ਦੇ ਕੰਪਿਊਟਰ ਅਧਿਆਪਕਾਂ ਨੇ ਭਾਗ ਲਿਆ।
ਯੂਨੀਅਨ ਆਗੂਆਂ ਨੇ ਕਿਹਾ ਕਿ 1-7-2011 ਨੂੰ ਰੈਗੂਲਰ ਹੋਏ ਕੰਪਿਊਟਰ ਅਧਿਆਪਕਾਂ ਦੇ ਪਰਖ ਸਮਾਂ ਕਲੀਅਰ ਕਰਨ ਦੇ ਕੇਸ ਮੁੱਖ ਦਫਤਰ ਮੁਹਾਲੀ ਵੱਲੋਂ ਮੰਗੇ ਗਏ ਹਨ। ਇਸ ਲਈ ਜੋ ਵਿਭਾਗੀ ਪੱਤਰ ਅਤੇ ਪ੍ਰੋਫਾਰਮਾ ਮੁੱਖ ਦਫਤਰ ਵੱਲੋਂ ਜਾਰੀ ਕੀਤਾ ਗਿਆ ਹੈ ਉਸ ਵਿਚ ‘ਰੈਗੂਲਰ ਸੇਵਾਵਾਂ’ ਸ਼ਬਦ ਦੀ ਬਜਾਏ ‘ਰੈਗੂਲਰ ਪੇ-ਸਕੇਲ’ ਸ਼ਬਦ ਦੀ ਵਰਤੋਂ ਕੀਤੀ ਗਈ ਹੈ, ਜੋ ਨਿਯਮਾਂ ਅਤੇ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦੀ ਉਲੰਘਣਾ ਹੈ ਕਿਉਂਕਿ ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਹੋ ਚੁੱਕੀਆਂ ਹਨ। ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਅਤੇ ਅਫਸਰਸ਼ਾਹੀ ਧੱਕੇਸ਼ਾਹੀ ’ਤੇ ਉਤਰ ਆਈ ਹੈ ਜਿਸ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੇ ਫੈਸਲੇ ਅਨੁਸਾਰ 27 ਜੁਲਾਈ ਤੱਕ ਪੂਰੇ ਪੰਜਾਬ ਵਿਚ ਕੰਪਿਊਟਰ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਦੇ ਕੰਮ ਦਾ ਬਾਈਕਾਟ ਕੀਤਾ ਜਾਵੇਗਾ।¢ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਵਿਭਾਗ ਵੱਲੋਂ ਇਸੇ ਹਫਤੇ ਵਿਭਾਗੀ ਪੱਤਰ ਅਤੇ ਪ੍ਰੋਫਾਰਮੇ ਵਿਚ ਸੋਧ ਕਰਕੇ ਪੱਤਰ ਦੁਬਾਰਾ ਜਾਰੀ ਨਾ ਕੀਤਾ ਗਿਆ ਤਾਂ ਯੂਨੀਅਨ ਵੱਲੋਂ ਅਗਸਤ ਦੇ ਪਹਿਲੇ ਹਫਤੇ ਸੂਬਾ ਪੱਧਰੀ ਗੁਪਤ ਐਕਸ਼ਨ ਕੀਤਾ ਜਾਵੇਗਾ ਅਤੇ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਵਿਭਾਗ ਅਤੇ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਪਿਛਲੇ 3 ਮਹੀਨਿਆਂ ਤੋਂ ਤਨਖਾਹਾਂ ਜਾਰੀ ਨਹੀਂ ਕੀਤੀਆਂ ਗਈਆਂ, ਸੀ.ਪੀ.ਐਫ. ਲਾਗੂ ਨਹੀਂ ਕੀਤਾ ਜਾ ਰਿਹਾ ਹੈ, ਸਾਲਾਨਾ ਇਨਕਰੀਮੈਂਟ ਦਾ ਪੱਤਰ ਵਿਭਾਗ ਵੱਲੋਂ ਜਾਰੀ ਨਹੀ ਕੀਤਾ ਗਿਆ, ਸਿਵਲ ਸਰਵਿਸਿਜ਼ ਰੂਲ਼ਜ਼ ਇਨ ਬਿਨ ਲਾਗੂ ਨਹੀਂ ਕੀਤੇ ਜਾ ਰਹੇ। ਇਸ ਮੌਕੇ ਮੀਤ ਪ੍ਰਧਾਨ ਜਗਜੀਤ ਸਿੰਘ, ਮੁੱਖ ਸਲਾਹਕਾਰ ਗੌਰਵ ਕਾਲੀਆ, ਨਰਿੰਦਰਪਾਲ ਸਿੰਘ, ਸੰਦੀਪ ਸਿੰਘ ਮਾਹਿਲਪੁਰ, ਰਣਦੀਪ ਕੁਮਾਰ ਬੁੱਲੋਵਾਲ ਆਦਿ ਹਾਜ਼ਰ ਸਨ।
ਸ਼ਹੀਦ ਊਧਮ ਸਿੰਘ ਪਾਰਕ ਵਿਚ ਸਰਕਾਰ ਖਿਲਾਫ਼ ਰੋਸ ਪ੍ਰਗਟਾਵਾ ਕਰਦੇ ਹੋਏ ਕੰਪਿਊਟਰ ਅਧਿਆਪਕ |

No comments:
Post a Comment