jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Thursday 11 July 2013

ਦਿੱਲੀ 'ਵਰਸਿਟੀ ਵੱਲੋਂ ਪੰਜਾਬੀ ਬਾਰੇ ਲਏ ਮਾਰੂ ਫੈਸਲੇ ਸਬੰਧੀ ਪ੍ਰਧਾਨ ਮੰਤਰੀ ਦਖਲ ਦੇਣ: ਮਲੂਕਾ

www.sabblok.blogspot.com

ਚੰਡੀਗੜ੍ਹ,10 ਜੁਲਾਈ (ਗਗਨਦੀਪ ਸੋਹਲ) : ਦਿੱਲੀ ਯੂਨੀਵਰਸਿਟੀ ਵੱਲੋਂ ਪੰਜਾਬੀ ਭਾਸ਼ਾ ਬਾਰੇ ਲਏ ਮਾਰੂ ਫੈਸਲੇ ਸਬੰਧੀ ਪੰਜਾਬ ਦੇ ਭਾਸ਼ਾ ਅਤੇ ਸਿੱਖਿਆ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਦਖਲ ਦੇਣ ਦੀ ਮੰਗ ਕੀਤੀ ਹੈ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਮਲੂਕਾ ਨੇ ਕਿਹਾ ਕਿ ਦਿੱਲੀ ਯੂਨੀਵਰਸਿਟੀ ਵੱਲੋਂ ਚੁੱਕੇ ਜਾ ਰਹੇ ਭਾਸ਼ਾ ਵਿਰੋਧੀ ਫੈਸਲੇ ਨਾਲ ਦਿੱਲੀ ਯੂਨੀਵਰਸਿਟੀ ਅਤੇ ਇਸ ਦੇ ਅਧੀਨ ਕਾਲਜਾਂ ਵਿੱਚ ਪੜ઺ਾਈ ਕਰਦੇ ਪੰਜਾਬੀ ਭਾਸ਼ਾ ਦੇ ਵਿਦਿਆਰਥੀਆਂ ਦੇ ਭਵਿੱਖ 'ਤੇ ਤਲਵਾਰ ਲਟਕ ਗਈ ਹੈ। ਉਨ઺ਾਂ ਕਿਹਾ ਕਿ ਭਾਸ਼ਾ ਵਿਰੋਧੀ ਇਸ ਅਤਿ ਸੰਵੇਦਨਸ਼ੀਲ ਮਾਮਲੇ ਵਿੱਚ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਖਲ ਦੇਣ ਤਾਂ ਜੋ ਪੰਜਾਬੀ ਦੇ ਵਿਦਿਆਰਥੀਆਂ ਦਾ ਭਵਿੱਖ ਧੁੰਦਲਾ ਹੋਣ ਤੋਂ ਬਚਾਇਆ ਜਾ ਸਕੇ।
ਸ. ਮਲੂਕਾ ਨੇ ਕਿਹਾ ਕਿ ਇਸ ਸਬੰਧੀ ਉਹ ਪੰਜਾਬੀ ਭਾਸ਼ਾ ਹਿਤੈਸ਼ੀਆਂ, ਸਾਹਿਤ ਅਕੈਡਮੀਆਂ, ਸਾਹਿਤ ਸਭਾਵਾਂ ਦੇ ਅਹੁਦੇਦਾਰਾਂ ਨੂੰ ਨਾਲ ਲੈ ਕੇ ਪ੍ਰਧਾਨ ਮੰਤਰੀ ਅਤੇ ਮਨੁੱਖੀ ਵਸੀਲਿਆਂ ਬਾਰੇ ਕੇਂਦਰੀ ਮੰਤਰੀ ਨੂੰ ਮਿਲਣਗੇ। ਉਨ઺ਾਂ ਕਿਹਾ ਕਿ ਅੱਜ ਦੁਨੀਆਂ ਦੇ ਹਰ ਕੋਨੇ ਵਿੱਚ ਪੰਜਾਬੀ ਭਾਸ਼ਾ ਬੋਲੀ ਜਾਂਦੀ ਹੈ ਅਤੇ ਵਿਦੇਸ਼ੀ ਸਰਕਾਰਾਂ ਨੇ ਵੀ ਪੰਜਾਬੀ ਭਾਸ਼ਾ ਨੂੰ ਮਾਨਤਾ ਦਿੱਤੀ ਹੈ ਪਰ ਬੜੇ ਦੁੱਖ ਦੀ ਗੱਲ ਹੈ ਕਿ ਕੌਮੀ ਰਾਜਧਾਨੀ ਵਿੱਚ ਪੰਜਾਬੀ ਨੂੰ ਖਤਮ ਕਰਨ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਇਕ ਪਾਸੇ ਤਾਂ ਕੇਂਦਰ ਸਰਕਾਰ ਘੱਟ ਗਿਣਤੀਆਂ ਲਈ ਯੂਨੀਵਰਸਿਟੀ ਬਣਾਉਣ ਦੀਆਂ ਗੱਲਾਂ ਕਰ ਰਹੀ ਹੈ ਜਦੋਂ ਕਿ ਦੂਜੇ ਪਾਸੇ ਘੱਟ ਗਿਣਤੀ ਕੌਮਾਂ ਦੀਆਂ ਭਾਸ਼ਾਂ ਨੂੰ ਖਤਮ ਕਰਨ ਲਈ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ઺ਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਨੂੰ ਖਤਮ ਕਰਨ ਦੀਆਂ ਸਾਜ਼ਿਸਾਂ ਨੂੰ ਸਫਲ ਨਹੀਂ ਹੋਣ ਦੇਵੇਗੀ ਅਤੇ ਜੇਕਰ ਲੋੜ ਪਈ ਤਾਂ ਸਮੂਹ ਪੰਜਾਬੀ ਇਕੱਠੇ ਹੋ ਕੇ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਕਰਨਗੇ ਜਿਸ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੋਵੇਗੀ

No comments: