jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 9 July 2013

ਜਥੇ: ਅਵਤਾਰ ਸਿੰਘ ਨੇ ਰਾਸ਼ਟਰਪਤੀ ਤੋਂ ਮਿਲਣ ਦਾ ਸਮਾਂ ਮੰਗਿਆ

www.sabblok.blogspot.com

ਅੰਮ੍ਰਿਤਸਰ, 8 ਜੁਲਾਈ (ਹਰਪ੍ਰੀਤ ਸਿੰਘ ਗਿੱਲ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਦਿੱਲੀ ਯੂਨੀਵਰਸਿਟੀ ਵੱਲੋਂ ਪੰਜਾਬੀ ਭਾਸ਼ਾ ਨੂੰ ਚਾਰ ਸਾਲਾ ਗ੍ਰੈਜੂਏਸ਼ਨ ਨੀਤੀ 'ਚ ਲਾਗੂ ਨਾ ਕਰਨ ਦਾ ਫੈਸਲਾ ਅਤਿ ਮੰਦਭਾਗਾ ਦੱਸਦਿਆਂ ਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਾਬ ਮੁਖਰਜੀ ਅਤੇ ਉਪ-ਰਾਸ਼ਟਰਪਤੀ ਹਾਮਿਦ ਅਨਸਾਰੀ ਤੋਂ ਇਸ ਮਾਮਲੇ ਨੂੰ ਜਲਦ ਤੋਂ ਜਲਦ ਹੱਲ ਕਰਨ ਲਈ ਮਿਲਣ ਵਾਸਤੇ ਸਮਾਂ ਮੰਗਿਆਂ ਹੈ ਤਾਂ ਜੋ ਪੰਜਾਬੀਆਂ ਨਾਲ ਕੀਤੇ ਗਏ ਇਸ ਕੋਝੇ ਮਜ਼ਾਕ ਅਤੇ ਮਤਰੇਈ ਮਾਂ ਵਾਲੇ ਸਲੂਕ ਤੋਂ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬੀ ਭਾਸ਼ਾ ਵਿਰੁੱਧ ਇੱਕ ਡੂੰਘੀ ਸਾਜਿਸ਼ ਹੈ। ਉਨ੍ਹਾਂ ਹਰ ਪੰਜਾਬੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਵਿਅਕਤੀ ਜੋ ਆਪਣੇ ਆਪ ਨੂੰ ਪੰਜਾਬੀ ਕਹਾਉਂਦਾ ਹੈ ਪੰਜਾਬੀ ਵਿਰੋਧੀ ਇਸ ਫੈਸਲੇ ਖਿਲਾਫ ਲਾਮਬੰਦ ਹੋਵੇ ਤੇ ਇਸ ਵਿਤਕਰੇ ਵਿਰੁੱਧ ਇਕਜੁੱਟ ਹੋ ਕੇ ਅਵਾਜ ਉਠਾਵੇ।

No comments: