jd1

NES

www.sabblok.blogspot.com

LPU

RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Wednesday 17 July 2013

ਮਲੂਕਾ ਦਾ ‘ਮਾਲਵੇ ਦਾ ਮਾਣ’ ਐਵਾਰਡ ਨਾਲ ਸਨਮਾਨ

www.sabblok.blogspot.com
Photo: ਮਲੂਕਾ ਦਾ ‘ਮਾਲਵੇ ਦਾ ਮਾਣ’ ਐਵਾਰਡ ਨਾਲ ਸਨਮਾਨ
Posted On July - 16 - 2013
ਪੱਤਰ ਪ੍ਰੇਰਕ
ਭਗਤਾ ਭਾਈ, 16 ਜੁਲਾਈ

ਪਿੰਡ ਭੋਡੀਪੁਰਾ ਵਿਖੇ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਸਨਮਾਨ ਕਰਦੇ ਹੋਏ ਸ਼੍ਰੋਮਣੀ ਗੱਤਕਾ ਫੈਡਰੇਸ਼ਨ ਦੇ ਆਗੂ (ਫੋਟੋ: ਮਰਾਹੜ)
ਪਿੰਡ ਭੋਡੀਪੁਰਾ ਵਿਖੇ ਸਮਾਗਮ ਦੌਰਾਨ ਸ਼੍ਰੋਮਣੀ ਗੱਤਕਾ ਫੈਡਰੇਸ਼ਨ ਆਫ ਇੰਡੀਆ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ‘ਮਾਲਵੇ ਦਾ ਮਾਣ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਅਖੰਡ ਪਾਠ ਦੇ ਭੋਗ ਪਾਏ ਅਤੇ ਰਾਗੀ ਸਿੰਘਾਂ ਨੇ ਕੀਰਤਨ ਕੀਤਾ।
ਗੱਤਕਾ ਫੈਡਰੇਸ਼ਨ ਦੇ ਆਗੂ ਮਨਮੋਹਨ ਸਿੰਘ ਭਾਗੋਵਾਲੀਆ ਅਤੇ ਮਾਲਵਾ ਜ਼ੋਨ ਦੇ ਪ੍ਰਧਾਨ ਪ੍ਰਗਟ ਸਿੰਘ ਭੋਡੀਪੁਰਾ ਨੇ ਸ੍ਰੀ ਮਲੂਕਾ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਕੀਤੇ ਗਏ ਯਤਨਾਂ ਬਾਰੇ ਸੰਗਤਾਂ ਨੂੰ ਜਾਣੂ ਕਰਾਇਆ ਅਤੇ ਸ੍ਰੀ ਮਲੂਕਾ ਨੂੰ ਵਧਾਈ ਦਿੱਤੀ। ਸ੍ਰੀ ਮਲੂਕਾ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਹੋਰ ਸੁਧਾਰ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਕੇ ਸਮੇਂ ਦਾ ਹਾਣੀ ਬਣਾਇਆ ਜਾਵੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਬਦਲੀਆਂ ਪਾਰਦਰਸ਼ੀ ਢੰਗ ਨਾਲ ਹੋਣਗੀਆਂ। ਸਟੇਜ ਸੰਚਾਲਨ ਪ੍ਰਗਟ ਸਿੰਘ ਭੋਡੀਪੁਰਾ ਨੇ ਕੀਤਾ। ਇਸ ਮੌਕੇ ਜਥੇਦਾਰ ਸਤਨਾਮ ਸਿੰਘ ਭਾਈ ਰੂਪਾ, ਡਾ. ਪਰਨੀਤ ਕੌਰ ਦਿਓਲ, ਮਨਜੀਤ ਸਿੰਘ ਧੁੰਨਾ, ਸਰਪੰਚ ਰਾਮ ਸਿੰਘ ਬਾਦਲ, ਇੰਦਰਜੀਤ ਸਿੰਘ ਭੋਡੀਪੁਰਾ, ਗੋਗੀ ਬਰਾੜ ਅਤੇ ਸੁਰਿੰਦਰ ਬਰਾੜ ਹਾਜ਼ਰ ਸਨ।

No comments: