jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Monday 22 July 2013

ਪੇਂਡੂ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਢਾਂਚਾ ਉਸਾਰਿਆ ਜਾਵੇ: ਬਾਦਲ

www.sabblok.blogspot.com
 ਚੰਡੀਗੜ੍ਹ, 22 ਜੁਲਾਈ
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਗਰੀਬ ਤੇ ਹੋਣਹਾਰ ਪੇਂਡੂ ਵਿਦਿਆਰਥੀਆਂ ਦੀ ਪਹੁੰਚ ਵਿੱਚ ਮਿਆਰੀ ਸਿੱਖਿਆ ਲਿਆਉਣ ਲਈ ਸੂਬੇ ਵਿੱਚ ਸਕੂਲ ਸਿੱਖਿਆ ਦਾ ਪੱਧਰ ਹੋਰ ਉਚਾ ਚੁੱਕਣ ਦਾ ਸੱਦਾ ਦਿੱਤਾ ਹੈ। ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ, ਚੰਡੀਗੜ੍ਹ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੋਰ ਸਿੱਖਿਆ ਮਾਹਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਬਾਦਲ ਨੇ ਸੂਬੇ ਵਿੱਚ ਸਕੂਲ ਸਿੱਖਿਆ ’ਚ ਪਰਿਵਰਤਣ ਲਿਆਉਣ ਲਈ ਸਰਗਰਮ ਰੋਲ ਅਦਾ ਕਰਨ ਲਈ ਆਖਿਆ। ਪੇਂਡੂ ਇਲਾਕਿਆਂ ਦੇ ਸਰਕਾਰੀ ਸਕੂਲਾਂ ਵਿਚੋਂ 80 ਫ਼ੀਸਦੀ ਤੋਂ ਵੱਧ ਅੰਕ ਲੈ ਕੇ ਦਸਵੀਂ ਜਮਾਤ ਪਾਸ ਕਰਨ ਵਾਲੇ ਗਰੀਬ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਯੂਨੀਵਰਸਿਟੀਆਂ ਨੂੰ ਅਜਿਹਾ ਢਾਂਚਾ ਕਾਇਮ ਕਰਨ ਲਈ ਆਖਿਆ ਜਿਸ ਰਾਹੀਂ ਅਜਿਹੇ ਹੁਸ਼ਿਆਰ ਵਿਦਿਆਰਥੀਆਂ ਨੂੰ ਪੇਸ਼ੇਵਰ ਕੋਰਸਾਂ ਵਿੱਚ 11ਵੀਂ ਤੇ 12ਵੀਂ ਦੀ ਮਿਆਰੀ ਸਿੱਖਿਆ ਤੇ ਵਜ਼ੀਫਾ ਮੁਹੱਈਆ ਕਰਵਾਇਆ ਜਾ ਸਕੇ।


ਉਨ੍ਹਾਂ ਆਖਿਆ ਕਿ ਯੂਨੀਵਰਸਿਟੀਆਂ ਵੱਲੋਂ ‘ਯੂਨੀਵਰਸਿਟੀ ਕਾਲਜਿਜ਼ ਆਫ਼ ਪ੍ਰੋਫ਼ੈਸ਼ਨਲ ਸਟੱਡੀਜ਼ ਫਾਰ ਰੂਰਲ ਸਟੂਡੈਂਟਸ’ ਤਹਿਤ ਇੱਕ ਪ੍ਰੋਗਰਾਮ ਵਿੱਢਿਆ ਜਾਵੇ। ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਨੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਕਿ ਸਾਲ 2012-13 ਦੇ ਵਿੱਦਿਅਕ ਸੈਸ਼ਨ ਦੌਰਾਨ ਪੇਂਡੂ ਸਕੂਲਾਂ ਵਿੱਚ ਦਸਵੀਂ ਵਿਚੋਂ 80 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਅਜਿਹੇ 3200 ਹੋਣਹਾਰ ਵਿਦਿਆਰਥੀਆਂ ਦੀ ਸ਼ਨਾਖਤ ਕੀਤੀ ਗਈ ਹੈ। ਸ੍ਰੀ ਬਾਦਲ ਨੇ ਆਖਿਆ ਕਿ ਇਸ ਸੰਕਲਪ ਨਾਲ ਇਨ੍ਹਾਂ ਸਕੂਲਾਂ ਵਿੱਚ ਸਿਰਫ਼ 80 ਫ਼ੀਸਦੀ ਤੋਂ ਵੱਧ ਵਿਦਿਆਰਥੀਆਂ ਦਾ ਦਾਖਲਾ ਹੋਣ ਕਰਕੇ ਹੋਰ ਵਧੀਆ ਉਸਾਰੂ ਨਤੀਜੇ ਨਿਕਲਣਗੇ। ਅਧਿਕਾਰੀਆਂ ਨੂੰ ਚੰਡੀਗੜ੍ਹ ਦੇ ਸੈਕਟਰ 16 ਦੇ ਸਕੂਲ ਦਾ ਦੌਰਾ ਕਰਨ ਲਈ ਵੀ ਕਿਹਾ ਗਿਆ।
ਉਨ੍ਹਾਂ ਸਿੱਖਿਆ ਵਿਭਾਗ ਨੂੰ ਆਖਿਆ ਕਿ ਅਗਲੇ ਵਿਦਿਅਕ ਸੈਸ਼ਨ ਤੋਂ ਮੁਹਾਲੀ, ਜਲੰਧਰ, ਲੁਧਿਆਣਾ, ਪਟਿਆਲਾ, ਅੰਮ੍ਰਿਤਸਰ ਤੇ ਬਠਿੰਡਾ ਸਮੇਤ ਵੱਡੇ ਸ਼ਹਿਰਾਂ ਵਿੱਚ ਚੰਡੀਗੜ੍ਹ ਵਰਗੇ ਮਾਡਲ ਸਕੂਲਾਂ ਦੀ ਤਰਜ਼ ’ਤੇ ਸਕੂਲ ਖੋਲ੍ਹਣ ਲਈ ਇੱਕ ਐਕਸ਼ਨ ਪਲਾਨ ਤਿਆਰ ਕੀਤਾ ਜਾਵੇ। ਮੁੱਖ ਮੰਤਰੀ ਨੇ ਉਪ ਕੁਲਪਤੀਆਂ ਅਤੇ ਸਿੱਖਿਆ ਮਾਹਿਰਾਂ ਦੀ ਇੱਕ ਕਮੇਟੀ ਦਾ ਵੀ ਗਠਨ ਕੀਤਾ ਜੋ ਖੋਜ ਸਬੰਧੀ ਤਜਵੀਜ਼ਾਂ ਨੂੰ ਅੰਤਮ ਰੂਪ ਦੇਵੇਗੀ।

No comments: