jd1

NES

www.sabblok.blogspot.com

LPU

RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 9 July 2013

ਬਾਦਲ ਵੱਲੋਂ ਆਫ਼ਤ ਪ੍ਰਬੰਧਨ ਅਥਾਰਿਟੀ ਦੀ ਮਜ਼ਬੂਤੀ 'ਤੇ ਜ਼ੋਰ

www.sabblok.blogspot.com
Photo: ਬਾਦਲ ਵੱਲੋਂ ਆਫ਼ਤ ਪ੍ਰਬੰਧਨ ਅਥਾਰਿਟੀ ਦੀ ਮਜ਼ਬੂਤੀ 'ਤੇ ਜ਼ੋਰ

ਚੰਡੀਗੜ੍ਹ, 8 ਜੁਲਾਈ (ਅਜੀਤ ਬਿਊਰੋ)-ਪੰਜਾਬ ਸਰਕਾਰ ਭਵਿੱਖ ਵਿਚ ਕੁਦਰਤੀ ਆਫ਼ਤਾਂ ਨਾਲ ਪੈਦਾ ਹੋਣ ਵਾਲੀ ਕਿਸੇ ਵੀ ਚੁਣੌਤੀ ਨਾਲ ਨਿਪਟਣ ਲਈ ਆਪਣੀ ਆਫ਼ਤ ਪ੍ਰਬੰਧਨ ਅਥਾਰਿਟੀ (ਡਿਜ਼ਾਜਸਟਰ ਮੈਨੇਜਮੈਂਟ ਅਥਾਰਿਟੀ) ਨੂੰ ਪੂਰੀ ਤਰ੍ਹਾਂ ਲੈਸ ਕਰੇਗੀ। ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਉਤਰਾਖੰਡ ਵਿਚ ਰਾਹਤ ਕਾਰਜਾਂ ਲਈ ਤਾਇਨਾਤ ਕੀਤੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਅੱਜ ਸ਼ਾਮ ਆਪਣੇ ਨਿਵਾਸ ਸਥਾਨ ਉੱਤੇ ਹੋਈ ਮੀਟਿੰਗ ਦੌਰਾਨ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਆਫ਼ਤ ਪ੍ਰਬੰਧਨ ਵਿਭਾਗ ਹੜ੍ਹ, ਭੂਚਾਲ ਅਤੇ ਹੋਰ ਕੁਦਰਤੀ ਆਫ਼ਤਾਂ ਨਾਲ ਨਿਪਟਣ ਲਈ ਛੇਤੀ ਹੀ ਅਤਿ ਆਧੁਨਿਕ ਸਾਜ਼ੋ-ਸਾਮਾਨ ਖ਼ਰੀਦੇਗਾ ਜਿਨ੍ਹਾਂ ਵਿਚ ਉੱਚੀਆਂ ਲਿਫ਼ਟਾਂ, ਕਿਸ਼ਤੀਆਂ ਅਤੇ ਜੀਵਨ ਬਚਾਓ ਜੈਕਟਾਂ ਸ਼ਾਮਲ ਹੋਣਗੀਆਂ। ਸ. ਬਾਦਲ ਨੇ ਉਤਰਾਖੰਡ ਵਿਚ ਸੰਕਟ ਦੀ ਘੜੀ ਦੌਰਾਨ ਸਿਵਲ ਅਤੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਲ ਨਾਲ ਮੈਡੀਕਲ ਟੀਮਾਂ ਵੱਲੋਂ ਕੀਤੇ ਸਮੂਹਿਕ ਕਾਰਜਾਂ ਦੀ ਵੀ ਅਤਿ ਪ੍ਰਸੰਸਾ ਕੀਤੀ। 

No comments: