www.sabblok.blogspot.com
ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਇਕੱਤਰ ਹੋਏ ਆਦਰਸ਼ ਸਕੂਲਾਂ ਦੇ ਅਧਿਆਪਕ ਤੇ ਪਿੰਡ ਵਾਸੀ (ਫੋਟੋ: ਜੱਸ)
ਫਰੀਦਕੋਟ, 27 ਜੁਲਾਈ
ਪਿੰਡ ਮਿੱਡੂਮਾਨ ਦੇ ਆਦਰਸ਼ ਸਕੂਲ ਵਿੱਚ 62 ਪਿੰਡਾਂ ਦੇ ਤਕਰੀਬਨ ਇਕ ਹਜ਼ਾਰ ਵਿਦਿਆਰਥੀ ਪੜ੍ਹਦੇ ਹਨ। ਇਨ੍ਹਾਂ ਦੀ ਪੜ੍ਹਾਈ ਦੀ ਪ੍ਰਸ਼ਾਸਨ ਜ਼ਿੰਮੇਵਾਰੀ ਲੈਣ ਨੂੰ ਤਿਆਰ ਨਹੀਂ ਹੈ। ਆਦਰਸ਼ ਸਕੂਲ ਦੀ ਮੈਨੇਜਮੈਂਟ ਕਮੇਟੀ ਨੇ ਹਾਲ ਦੀ ਘੜੀ ਸਕੂਲ ਪ੍ਰਬੰਧਾਂ ਨੂੰ ਆਪਣੇ ਹੱਥ ਵਿੱਚ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਮਾਮਲੇ ਬਾਰੇ ਸਕੂਲ ਦੇ ਅਧਿਆਪਕ ਅਤੇ ਪਿੰਡ ਵਾਸੀ ਅੱਜ ਡਿਪਟੀ ਕਮਿਸ਼ਨਰ ਨੂੰ ਮਿਲੇ।
ਉਨ੍ਹਾਂ ਦੱਸਿਆ ਕਿ ਪਿੰਡ ਮਿੱਡੂਮਾਨ ਦੇ ਆਦਰਸ਼ ਸਕੂਲ ਵਿੱਚ ਇਕ ਹਜ਼ਾਰ ਵਿਦਿਆਰਥੀ ਪੜ੍ਹ ਰਹੇ ਹਨ, ਜਿਨ੍ਹਾਂ ਨੂੰ ਪ੍ਰਸ਼ਾਸਨ ਜਾਂ ਸਰਕਾਰ ਵੱਲੋਂ ਕੋਈ ਵੀ ਸਹੂਲਤ ਨਹੀਂ ਦਿੱਤੀ ਜਾ ਰਹੀ। ਸਕੂਲ ਦੇ ਵਿਦਿਆਰਥੀਆਂ ਨੂੰ ਪੀਣ ਲਈ ਪਾਣੀ ਤੱਕ ਵੀ ਨਹੀਂ ਦਿੱਤਾ ਜਾ ਰਿਹਾ। ਡਿਪਟੀ ਕਮਿਸ਼ਨਰ ਰਵੀ ਭਗਤ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਇਸ ਮਾਮਲੇ ਨੂੰ ਹੱਲ ਕਰਨ ਲਈ ਕਿਹਾ ਹੈ। ਜਤਿੰਦਰ ਕੁਮਾਰ, ਕੁਲਦੀਪ ਸ਼ਰਮਾ, ਲਾਲੀ ਬਾਦਲ, ਆਤਮਾ ਸਿੰਘ, ਏਕਮ ਸਿੰਘ ਨੇ ਦੱਸਿਆ ਕਿ ਚਾਰ ਮਹੀਨਿਆਂ ਤੋਂ ਅਧਿਆਪਕਾਂ ਨੂੰ ਤਨਖਾਹਾਂ ਨਹੀਂ ਦਿੱਤੀਆਂ ਗਈਆਂ ਅਤੇ ਸਿੱਖਿਆ ਵਿਭਾਗ ਨੇ ਆਦਰਸ਼ ਸਕੂਲ ਨੂੰ ਮਾਨਤਾ ਵੀ ਨਹੀਂ ਦਿੱਤੀ ਜਿਸ ਕਾਰਨ ਇਹ ਸਮੱਸਿਆ ਹੋਰ ਵੀ ਗੰਭੀਰ ਹੁੰਦੀ ਜਾ ਰਹੀ ਹੈ।
ਅਧਿਆਪਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਦਰਸ਼ ਸਕੂਲਾਂ ਵਿੱਚ ਮਿਡ-ਡੇਅ ਮੀਲ ਸਕੀਮ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਸੀ ਪਰ ਹੁਣ ਹਰ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ। ਸਕੂਲ ਦੇ ਇਕ ਬਲਾਕ ਵਿੱਚ ਬਿਜਲੀ ਤੱਕ ਵੀ ਨਹੀਂ ਹੈ। ਇਹ ਸਕੂਲ ਆਰਜ਼ੀ ਬਿਜਲੀ ਕੁਨੈਕਸ਼ਨ ਨਾਲ ਚੱਲ ਰਿਹਾ ਹੈ, ਜਿਸ ਦਾ ਬਿੱਲ ਭਰਨ ਲਈ ਕੋਈ ਫੰਡ ਨਹੀਂ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਦਖਲ ਦੇ ਕੇ ਸਮੱਸਿਆਵਾਂ ਦਾ ਹੱਲ ਨਾ ਕੀਤਾ ਤਾਂ 9 ਅਗਸਤ ਨੂੰ ਸੁਖਬੀਰ ਬਾਦਲ ਦੀ ਫਰੀਦਕੋਟ ਫੇਰੀ ਦੌਰਾਨ ਉਨ੍ਹਾਂ ਦਾ ਘਿਰਾਓ ਕੀਤਾ ਜਾਵੇਗਾ।

No comments:
Post a Comment