jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Wednesday 17 July 2013

ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਲਾਡੀ ਸਮੇਤ ਚਾਰ ਵਿਅਕਤੀਆਂ ਤੇ ਪਰਚਾ ਦਰਜ

www.sabblok.blogspot.com

►ਮਾਮਲਾ ਜਥੇ. ਸੋਢਾ ਦੇ ਸਮਰਥਕ ਨੂੰ ਘੇਰ ਕੇ ਕੁੱਟਮਾਰ ਕਰਨ ਦਾ

ਮਹਿਲ ਕਲਾਂ,
ਪੰਚਾਇਤੀ ਚੋਣਾਂ ਤੋਂ ਠੀਕ ਇਕ ਦਿਨ ਪਹਿਲਾਂ 2 ਜੁਲਾਈ ਦੀ ਰਾਤ ਨੂੰ ਮਹਿਲ ਕਲਾਂ ਸੋਢੇ ਵਿਖੇ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਹਰਭੁਪਿੰਦਰ ਜੀਤ ਸਿੰਘ ਲਾਡੀ ਸਾਬਕਾ ਸਰਪੰਚ ਵੱਲੋਂ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪ੍ਰਧਾਨ ਜਥੇ. ਕਮਿੱਕਰ ਸਿੰਘ ਸੋਢਾ ਦੇ ਸਮਰਥਕ ਹਾਕਮ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਮਹਿਲ ਕਲਾਂ ਜੋ ਸਾਥੀਆਂ ਸਮੇਤ ਗੱਡੀ 'ਚ ਸਵਾਰ ਹੋ ਕੇ ਆਪਣੇ ਘਰ ਜਾ ਰਿਹਾ ਸੀ, ਨੂੰ ਘੇਰ ਕੇ ਉਸ ਦੀ ਕੁੱਟਮਾਰ ਕਰਕੇ ਜ਼ਖਮੀ ਕਰਨ ਤੋਂ ਇਲਾਵਾ ਅੰਬੈਸਟਰ ਗੱਡੀ ਦੀ ਭੰਨ ਤੋੜ ਕੀਤੀ ਗਈ ਸੀ। ਇਸ ਘਟਨਾ ਦੌਰਾਨ ਹਾਕਮ ਸਿੰਘ ਦੀ ਇਕ ਅੱਖ 'ਚ ਗੱਡੀ ਦਾ ਟੁੱਟਿਆ ਸ਼ੀਸ਼ਾ ਵੱਜਣ ਕਾਰਨ ਬੁਰੀ ਤਰ੍ਹਾਂ ਨੁਕਸਾਨੀ ਗਈ ਸੀ ਜਿਸ ਕਾਰਨ ਉਸ ਨੂੰ ਤੁਰੰਤ ਡੀ. ਐਮ. ਸੀ. ਲੁਧਿਆਣਾ ਵਿਖੇ ਭਰਤੀ ਕਰਵਾਇਆ ਗਿਆ ਸੀ। ਇਸ ਮਾਮਲੇ ਡੂੰਘਾਈ ਨਾਲ ਜਾਂਚ ਪੜਤਾਲ ਕਰਨ ਉਪਰੰਤ ਪੁਲਿਸ ਥਾਣਾ ਮਹਿਲ ਕਲਾਂ ਨੇ ਪੀੜਤ ਵਿਅਕਤੀ ਹਾਕਮ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਮਹਿਲ ਕਲਾਂ ਦੇ ਬਿਆਨਾਂ ਦੇ ਅਧਾਰ ਤੇ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਹਰਭੁਪਿੰਦਰ ਸਿੰਘ ਲਾਡੀ ਸਮੇਤ ਉਸਦੇ ਤਿੰਨ ਸਾਥੀਆਂ ਬਿੱਲਾ ਸਿੰਘ, ਗੋਬਿੰਦਰ ਸਿੰਘ ਸਾਬਕਾ ਪੰਚ, ਗੁਰਪ੍ਰੀਤ ਸਿੰਘ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ। ਡੀ. ਐਸ. ਪੀ. ਮਹਿਲ ਕਲਾਂ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਪੜਤਾਲ ਕਰਨ ਉਪਰੰਤ ਦੋਸ਼ੀ ਪਾਏ ਗਏ ਉਕਤ ਚਾਰੇ ਵਿਅਕਤੀਆਂ ਖ਼ਿਲਾਫ਼ ਆਈ. ਪੀ. ਸੀ. ਧਾਰਾ 341, 323, 427, 34 ਦੇ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਡਾਕਟਰੀ ਰਿਪੋਰਟ ਆਉਣ ਤੋਂ ਬਾਅਦ ਉਕਤ ਧਾਰਾਵਾਂ ਵਿਚ ਫੇਰ ਬਦਲ ਵੀ ਕੀਤਾ ਜਾ ਸਕਦਾ ਹੈ। ਇਸ ਸਬੰਧੀ ਸੰਮਤੀ ਮੈਂਬਰ ਜਥੇ. ਕਮਿੱਕਰ ਸਿੰਘ ਸੋਢਾ ਹਲਕਾ ਪ੍ਰਧਾਨ ਨੇ ਕਿਹਾ ਕਿ ਸਾਬਕਾ ਸਰਪੰਚ ਲਾਡੀ ਨੇ ਪੰਚਾਇਤ ਸੰਮਤੀ ਚੋਣਾਂ ਤੋਂ ਬਾਅਦ ਪੰਚਾਇਤੀ ਚੋਣਾਂ 'ਚ ਆਪਣੀ ਹਾਰ ਹੁੰਦੀ ਦੇਖ ਬੌਖਲਾਹਟ 'ਚ ਆ ਕੇ ਵੋਟਾਂ ਤੋਂ ਇਕ ਦਿਨ ਪਹਿਲਾਂ ਦੀ ਰਾਤ ਅਜਿਹੀ ਘਟੀਆ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
 

No comments: