jd1

NES

www.sabblok.blogspot.com

LPU

RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 20 July 2013

ਇੱਕ ਲੱਖ ਨੌਜਵਾਨਾਂ ਨੂੰ ਰੁਜ਼ਗਾਰ ਲਈ ਖਾਕਾ ਤਿਆਰ

www.sabblok.blogspot.com
Photo: ਇੱਕ ਲੱਖ ਨੌਜਵਾਨਾਂ ਨੂੰ ਰੁਜ਼ਗਾਰ ਲਈ ਖਾਕਾ ਤਿਆਰ

ਚੰਡੀਗੜ੍ਹ ਝ ਹਰੀਸ਼ ਚੰਦਰ ਬਾਗਾਂ ਵਾਲਾ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਖੇਤੀ ਵੰਨ-ਸੁਵੰਨਤਾ ਪ੍ਰੋਗਰਾਮ ਦੇ ਇਕ ਹਿੱਸੇ ਵਜੋਂ ਸੂਬੇ ਦੇ ਇੱਕ ਲੱਖ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਅੱਜ ਇੱਕ ਅਹਿਮ ਫ਼ੈਸਲਾ ਲੈਂਦਿਆਂ ਖੇਤੀਬਾੜੀ ਤੇ ਸਹਾਇਕ ਧੰਦਿਆਂ ਵਿੱਚ ਸਵੈ-ਰੋਜ਼ਗਾਰ ਲਈ ਨੌਜਵਾਨਾਂ ਦੀ ਸਿਖਲਾਈ ਵਾਸਤੇ ਇੱਕ ਪ੍ਰੋਗਰਾਮ ਸ਼ੁਰੂ ਕਰਨ ਨੂੰ ਹਰੀ ਝੰਡੀ ਦੇ ਦਿੱਤੀ। ਅੱਜ ਸਵੇਰੇ ਇੱਥੇ ਮੁੱਖ ਮੰਤਰੀ ਨਿਵਾਸ ’ਤੇ ਬਾਗਬਾਨੀ ਅਤੇ ਖੇਤੀਬਾੜੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਬਾਦਲ ਨੇ ਇਹ ਫ਼ੈਸਲਾ ਲਿਆ। ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਵਿਕਾਸ ਨੂੰ ਆਖਿਆ ਕਿ ਉਹ ਨੌਜਵਾਨਾਂ ਨੂੰ ਸਿਖਲਾਈ ਦੇਣ ਵਾਸਤੇ ਲੋੜੀਂਦੀਆਂ ਰਸਮਾਂ ਪੂਰੀਆਂ ਕਰਨ ਤਾਂ ਜੋ ਨੌਜਵਾਨਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਜਿਵੇਂ ਕਿ ਡੇਅਰੀ, ਮੱਛੀ, ਬੱਕਰੀ, ਸੂਰ, ਮਧੂ ਮੱਖੀ ਪਾਲਣ ਅਤੇ ਖੁੰਬਾਂ ਦੀ ਖੇਤੀ ਆਦਿ ਨੂੰ ਸਵੈ-ਰੋਜ਼ਗਾਰ ਵਜੋਂ ਅਪਣਾਉਣ ਦੇ ਸਮਰਥ ਬਣਾਇਆ ਜਾ ਸਕੇ। ਸ. ਬਾਦਲ ਨੇ ਵਿੱਤ ਕਮਿਸ਼ਨਰ ਵਿਕਾਸ ਨੂੰ ਆਖਿਆ ਕਿ ਮਧੂ ਮੱਖੀ ਪਾਲਣ ਦੇ ਕਿੱਤੇ ਨੂੰ ਵੱਧ ਤੋਂ ਵੱਧ ਪ੍ਰਫੁੱਲਤ ਕਰਨ ਲਈ ਰਾਜ ਮਧੂ ਮੱਖੀ ਬੋਰਡ ਸਥਾਪਤ ਕਰਨ ਲਈ ਢੰਗ ਤਰੀਕੇ ਤਲਾਸ਼ੇ ਜਾਣ। ਮੁੱਖ ਮੰਤਰੀ ਨੇ ਕੌਮੀ ਬਾਗਬਾਨੀ ਮਿਸ਼ਨ ਤਹਿਤ ਸਾਲ 2013-14 ਲਈ ਬਾਗਬਾਨੀ ਵਿਭਾਗ ਦੇ 75 ਕਰੋੜ ਦੇ ਐਕਸ਼ਨ ਪਲਾਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਜਿਸ ਵਿਚੋਂ 30 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਭਾਰਤ ਸਰਕਾਰ ਪਾਸੋਂ ਮਿਲ ਗਈ। ਬਾਗਬਾਨੀ ਵਿਭਾਗ ਦੇ ਪ੍ਰਵਾਨ ਹੋਏ ਪ੍ਰੋਗਰਾਮ ਤਹਿਤ ਵੱਧ ਝਾੜ ਵਾਲੀਆਂ ਕਿਸਮਾਂ ਵਾਲੇ ਫਲਾਂ ਦੇ ਨਵੇਂ ਬਾਗ ਸਥਾਪਤ ਕਰਨ ਦੇ ਨਾਲ

ਨਾਲ ਤਿੰਨ ਹਾਈਟੈੱਕ ਨਰਸਰੀਆਂ ਵੀ ਕਾਇਮ ਕੀਤੀਆਂ ਜਾਣਗੀਆਂ ਜਿਨ੍ਹਾਂ ਵਿਚੋਂ ਦੋ ਨਰਸਰੀਆਂ ਕਿਨੂੰਆਂ ਦੀਆਂ ਅਤੇ ਇਕ ਨਰਸਰੀ ਅਮਰੂਦਾਂ ਦੀ ਹੋਵੇਗੀ। ਇਹ ਨਰਸਰੀਆਂ ਇਨ੍ਹਾਂ ਫਲਾਂ ਦੇ ਉਚ ਮਿਆਰੀ ਅਤੇ ਬਿਮਾਰੀ ਰਹਿਤ ਪੌਦੇ ਕਿਸਾਨਾਂ ਨੂੰ ਮੁਹੱਈਆ ਕਰਵਾਉਣਗੀਆਂ। ਉਨ੍ਹਾਂ ਨੇ ਫ਼ਸਲਾਂ ਦੀ ਪੈਦਾਵਾਰ ਉਪਰੰਤ ਪ੍ਰਬੰਧਾਂ ’ਤੇ ਧਿਆਨ ਇਕਾਗਰ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਉਨ੍ਹਾਂ ਨੇ ਪੈਕ ਹਾਊਸ, ਕੋਲਡ ਸਟੋਰੇਜ਼, ਰੈਫ਼ਰ ਵੈਨਾਂ ਅਤੇ ਰਾਇਪਨਿੰਗ ਚੈਂਬਰ ਆਦਿ ਲਈ 21.30 ਕਰੋੜ ਰੁਪਏ ਦੀ ਪ੍ਰਵਾਨਗੀ ਵੀ ਦਿੱਤੀ। ਵਿੱਤ ਕਮਿਸ਼ਨਰ ਵਿਕਾਸ ਨੇ ਸ. ਬਾਦਲ ਨੂੰ ਭਰੋਸਾ ਦਿੱਤਾ ਕਿ ਛੇਤੀ ਹੀ ਖੇਤੀਬਾੜੀ ਤੋਂ ਬਾਅਦ ਬਾਗਬਾਨੀ ਹੇਠ ਵੀ ਕਾਫ਼ੀ ਵੱਡਾ ਰਕਬਾ ਹੋਵੇਗਾ ਕਿਉਂਕਿ ਹੁਣ ਕਿਸਾਨ ਇਹ ਮਹਿਸੂਸ ਕਰਦੇ ਹਨ ਕਿ ਰਵਾਇਤੀ ਫ਼ਸਲਾਂ ਦੇ ਮੁਕਾਬਲੇ ਫਲਾਂ, ਸਬਜ਼ੀਆਂ ਅਤੇ ਫੁੱਲਾਂ ਦੀ ਕਾਸ਼ਤ ਥੋੜ੍ਹੇ ਰਕਬੇ ਵਿੱਚ ਪੈਦਾਵਾਰ ਦੇ ਬਾਵਜੂਦ ਵੱਧ ਮੁਨਾਫ਼ਾ ਮਿਲਦਾ ਹੈ। ਇਸ ਮੌਕੇ ਵਿੱਤ ਕਮਿਸ਼ਨਰ ਵਿਕਾਸ ਸ਼੍ਰੀ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰ੍ਰੀ ਗਗਨਦੀਪ ਸਿੰਘ ਆਦਿ ਮੌਜੂਦ ਸਨ। 
ਚੰਡੀਗੜ੍ਹ --( ਹਰੀਸ਼ ਚੰਦਰ ਬਾਗਾਂ ਵਾਲਾ)== ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਖੇਤੀ ਵੰਨ-ਸੁਵੰਨਤਾ ਪ੍ਰੋਗਰਾਮ ਦੇ ਇਕ ਹਿੱਸੇ ਵਜੋਂ ਸੂਬੇ ਦੇ ਇੱਕ ਲੱਖ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਅੱਜ ਇੱਕ ਅਹਿਮ ਫ਼ੈਸਲਾ ਲੈਂਦਿਆਂ ਖੇਤੀਬਾੜੀ ਤੇ ਸਹਾਇਕ ਧੰਦਿਆਂ ਵਿੱਚ ਸਵੈ-ਰੋਜ਼ਗਾਰ ਲਈ ਨੌਜਵਾਨਾਂ ਦੀ ਸਿਖਲਾਈ ਵਾਸਤੇ ਇੱਕ ਪ੍ਰੋਗਰਾਮ ਸ਼ੁਰੂ ਕਰਨ ਨੂੰ ਹਰੀ ਝੰਡੀ ਦੇ ਦਿੱਤੀ। ਅੱਜ ਸਵੇਰੇ ਇੱਥੇ ਮੁੱਖ ਮੰਤਰੀ ਨਿਵਾਸ ’ਤੇ ਬਾਗਬਾਨੀ ਅਤੇ ਖੇਤੀਬਾੜੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਬਾਦਲ ਨੇ ਇਹ ਫ਼ੈਸਲਾ ਲਿਆ। ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਵਿਕਾਸ ਨੂੰ ਆਖਿਆ ਕਿ ਉਹ ਨੌਜਵਾਨਾਂ ਨੂੰ ਸਿਖਲਾਈ ਦੇਣ ਵਾਸਤੇ ਲੋੜੀਂਦੀਆਂ ਰਸਮਾਂ ਪੂਰੀਆਂ ਕਰਨ ਤਾਂ ਜੋ ਨੌਜਵਾਨਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਜਿਵੇਂ ਕਿ ਡੇਅਰੀ, ਮੱਛੀ, ਬੱਕਰੀ, ਸੂਰ, ਮਧੂ ਮੱਖੀ ਪਾਲਣ ਅਤੇ ਖੁੰਬਾਂ ਦੀ ਖੇਤੀ ਆਦਿ ਨੂੰ ਸਵੈ-ਰੋਜ਼ਗਾਰ ਵਜੋਂ ਅਪਣਾਉਣ ਦੇ ਸਮਰਥ ਬਣਾਇਆ ਜਾ ਸਕੇ। ਸ. ਬਾਦਲ ਨੇ
ਵਿੱਤ ਕਮਿਸ਼ਨਰ ਵਿਕਾਸ ਨੂੰ ਆਖਿਆ ਕਿ ਮਧੂ ਮੱਖੀ ਪਾਲਣ ਦੇ ਕਿੱਤੇ ਨੂੰ ਵੱਧ ਤੋਂ ਵੱਧ ਪ੍ਰਫੁੱਲਤ ਕਰਨ ਲਈ ਰਾਜ ਮਧੂ ਮੱਖੀ ਬੋਰਡ ਸਥਾਪਤ ਕਰਨ ਲਈ ਢੰਗ ਤਰੀਕੇ ਤਲਾਸ਼ੇ ਜਾਣ। ਮੁੱਖ ਮੰਤਰੀ ਨੇ ਕੌਮੀ ਬਾਗਬਾਨੀ ਮਿਸ਼ਨ ਤਹਿਤ ਸਾਲ 2013-14 ਲਈ ਬਾਗਬਾਨੀ ਵਿਭਾਗ ਦੇ 75 ਕਰੋੜ ਦੇ ਐਕਸ਼ਨ ਪਲਾਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਜਿਸ ਵਿਚੋਂ 30 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਭਾਰਤ ਸਰਕਾਰ ਪਾਸੋਂ ਮਿਲ ਗਈ। ਬਾਗਬਾਨੀ ਵਿਭਾਗ ਦੇ ਪ੍ਰਵਾਨ ਹੋਏ ਪ੍ਰੋਗਰਾਮ ਤਹਿਤ ਵੱਧ ਝਾੜ ਵਾਲੀਆਂ ਕਿਸਮਾਂ ਵਾਲੇ ਫਲਾਂ ਦੇ ਨਵੇਂ ਬਾਗ ਸਥਾਪਤ ਕਰਨ ਦੇ ਨਾਲ

No comments: