jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 20 July 2013

ਜ਼ਿਲ੍ਹਾ ਪੱਧਰੀ ਟੀਮ ਵੱਲੋਂ ਸਰਕਾਰੀ ਸਕੂਲਾਂ ਦੀ ਚੈਕਿੰਗ


www.sabblok.blogspot.com
ਤਪਾ ਮੰਡੀ, 19 ਜੁਲਾਈ
ਜ਼ਿਲ੍ਹਾ ਨਿਰੀਖਣ ਟੀਮ ਵੱਲੋਂ ਅੱਜ ਤਪਾ ਤੇ ਆਸਪਾਸ ਦੇ ਪਿੰਡਾਂ ਦੇ ਸਰਕਾਰੀ ਸਕੂਲਾਂ ਦੀ ਚੈਕਿੰਗ ਕੀਤੀ ਗਈ।
ਇਸ ਦੌਰਾਨ ਟੀਮ ਨੇ ਅਧਿਆਪਕਾਂ ਤੇ ਬੱਚਿਆਂ ਦੀ ਹਾਜ਼ਰੀ ਅਤੇ ਸਕੂਲਾਂ ਵਿੱਚ ਪੜ੍ਹਾਏ ਜਾ ਰਹੇ ਵਿਸ਼ਿਆਂ ਸਬੰਧੀ ਪੜਤਾਲ ਕੀਤੀ। ਇਸ ਟੀਮ ਵਿੱਚ ਵੱਖ-ਵੱਖ ਵਿਸ਼ਾ ਮਾਹਿਰ ਜਿਨ੍ਹਾਂ ਵਿੱਚ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਕਰਮਜੀਤ ਸਿੰਘ, ਰਮੇਸ਼ ਕੁਮਾਰ, ਬਿੰਦਰ ਸਿੰਘ ਅਤੇ ਭਾਰਤ ਭੂਸ਼ਨ ਸ਼ਾਮਲ ਸਨ, ਨੇ ਬੱਚਿਆਂ ਨੂੰ ਸਕੂਲਾਂ ਵਿੱਚ ਪੜ੍ਹਾਏ ਜਾ ਰਹੇ ਵਿਸ਼ਿਆਂ ਦੀ ਜਾਂਚ ਕਰਨ ਉਪਰੰਤ ਇਹ ਯਕੀਨੀ ਬਣਾਇਆ ਕਿ ਵਿਸ਼ਿਆਂ ਅਨੁਸਾਰ ਪੀਰੀਅਡਾਂ ਦੀ ਵੰਡ ਤੇ ਅਧਿਆਪਕ ਵਿਦਿਆਰਥੀਆਂ ਦੀ ਅਨੁਪਾਤ ਸਿੱਖਿਆ ਵਿਭਾਗ ਦੇ ਨਿਯਮਾਂ ਅਨੁਸਾਰ ਹੈ ਜਾਂ ਨਹੀਂ।

ਇਸ ਮੌਕੇ ਸਕੂਲ ਵਿੱਚ ਬੱਚਿਆਂ ਅਤੇ ਅਧਿਆਪਕਾਂ ਦੀ ਹਾਜ਼ਰੀ ਵੀ ਚੈੱਕ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਕਰਮਜੀਤ ਸਿੰਘ ਨੇ ਦੱਸਿਆ ਕਿ ਅੱਜ ਪਿੰਡ ਤਾਜੋਕੇ ਦੇ ਸਰਕਾਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਪਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਿੱਲਵਾਂ, ਸਰਕਾਰੀ ਪ੍ਰਾਇਮਰੀ ਸਕੂਲ ਢਿੱਲਵਾਂ ਤੇ ਸਰਕਾਰੀ ਸਕੂਲ ਚੀਮਾ ਜੋਧਪੁਰ ਦੀ ਚੈਕਿੰਗ ਕੀਤੀ ਗਈ। ਉਕਤ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਟਾਈਮ ਟੇਬਲ, ਰੋਜ਼ਾਨਾ ਡਾਇਰੀਆਂ ਅਤੇ ਸਕੂਲ ਸਫ਼ਾਈ ਦਾ ਵੀ ਨਿਰੀਖਣ ਕੀਤਾ ਗਿਆ ਅਤੇ ਸਮੂਹਕ ਤੌਰ ’ਤੇ ਤਸੱਲੀ ਪ੍ਰਗਟਾਈ ਅਤੇ ਮਾਮੂਲੀ ਕਮੀਆਂ ਨੂੰ ਦੂਰ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਦੱਸਿਆ ਕਿ ਤਪਾ ਦੇ ਸਕੂਲ ’ਚ ਕੁੱਝ ਕਲਾਸਾਂ ਖਾਲ੍ਹੀ ਪਾਈਆਂ ਗਈਆਂ, ਜਿਨ੍ਹਾਂ ਸਬੰਧੀ ਸਕੂਲ ਮੁਖੀ ਨੂੰ ਦੱਸ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਮੂਹ ਚੈਕਿੰਗ ਸਬੰਧੀ ਰਿਪੋਰਟ ਤਿਆਰ ਕਰਕੇ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇਗੀ। ਉਨ੍ਹਾਂ ਸਕੂਲ ਮੁਖੀਆਂ ਤੇ ਇੰਚਾਰਜ ਅਧਿਆਪਕਾਂ ਨੂੰ ਮਿੱਡ-ਡੇਅ-ਮੀਲ ਸਮੇਂ ਪੂਰੀਆਂ ਸਾਵਧਾਨੀਆਂ ਵਰਤਣ ਲਈ ਆਖ਼ਿਆ ਗਿਆ।

No comments: