jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Tuesday 16 July 2013

ਅਧਿਆਪਕ ਜਥੇਬੰਦੀ ਵੱਲੋਂ ਰੁਕੀਆਂ ਤਨਖ਼ਾਹਾਂ ਜਾਰੀ ਕਰਨ ਦੀ ਮੰਗ

www.sabblok.blogspot.com
ਪਟਿਆਲਾ, 16 ਜੁਲਾਈ (ਚੱਠਾ)-ਗੌਰਮਿੰਟ ਟੀਚਰਜ਼ ਯੂਨੀਅਨ (ਵਿਗਿਆਨਕ) ਪੰਜਾਬ ਦੇ ਆਗੂਆਂ ਨੇ ਮੀਟਿੰਗ ਦੌਰਾਨ ਅਧਿਆਪਕਾਂ ਨੂੰ ਜੂਨ ਮਹੀਨੇ ਦੀ ਤਨਖ਼ਾਹ ਅਜੇ ਤੱਕ ਨਾ ਮਿਲਣ ਦਾ ਗੰਭੀਰ ਨੋਟਿਸ ਲੈਂਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਉਹ ਮੁਲਾਜ਼ਮਾਂ ਦੀਆਂ ਮੁੱਢਲੀਆਂ ਮੰਗਾਂ ਵੱਲ ਤੁਰੰਤ ਧਿਆਨ ਦੇਵੇ | ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਗੁਰਨਾਮ ਘਨੌਰ ਤੇ ਪਰਮਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਦਾ ਸਿੱਖਿਆ ਮਹਿਕਮਾ ਹੀ ਅਜਿਹਾ ਹੈ, ਜਿਥੇ ਅਧਿਆਪਕਾਂ ਨੂੰ ਕਈ-ਕਈ ਮਹੀਨੇ ਤਨਖ਼ਾਹਾਂ ਵੱਲੋਂ ਫ਼ਾਕੇ ਕੱਟਣ ਲਈ ਮਜਬੂਰ ਹੋਣਾ ਪੈਂਦਾ ਹੈ | ਉਨ੍ਹਾਂ ਸਿੱਖਿਆ ਮੰਤਰੀ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਉਹ ਨਿੱਜੀ ਦਿਲਚਸਪੀ ਲੈ ਕੇ ਅਧਿਆਪਕਾਂ ਦੀਆਂ ਪੋਸਟਾਂ ਦਾ ਬਿਨਾਂ ਵਜ੍ਹਾ ਖੜ੍ਹਾ ਕੀਤਾ ਰੇੜਕਾ ਖ਼ਤਮ ਕਰਵਾ ਕੇ ਉਨ੍ਹਾਂ ਦੀਆਂ ਜੂਨ ਮਹੀਨੇ ਤੋਂ ਰੁਕੀਆਂ ਤਨਖ਼ਾਹਾਂ ਤੁਰੰਤ ਜਾਰੀ ਕਰਵਾਉਣ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਉੱਪਰ ਗ਼ੌਰ ਨਾ ਕੀਤਾ ਗਿਆ ਤਾਂ ਜਥੇਬੰਦੀ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ | ਇਸ ਮੌਕੇ ਪਰਮਜੀਤ ਸਿੰਘ ਪਟਿਆਲਾ, ਸ਼ਰਨਜੀਤ ਰਟੌਲ, ਸੰਦੀਪ ਕੁਮਾਰ, ਤਿਲਕ ਰਾਜ ਰਾਜਪੁਰਾ, ਮਨਜਿੰਦਰ ਗੋਲਡੀ, ਸੁਰਿੰਦਰ ਮੂੰਡਖੇੜਾ, ਰਾਮ ਚੰਦ, ਸੋਹਣ ਸਿੰਘ, ਗੁਰਮੇਲ ਜਾਹਲਾਂ, ਹਰਮਿੰਦਰ ਘਨੌਰ, ਸੁਖਜਿੰਦਰ ਸਿੰਘ ਆਦਿ ਸ਼ਾਮਿਲ ਸਨ |

No comments: