jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 13 July 2013

ਸ਼ਹੀਦ ਬਾਬਾ ਮਹਾਰਾਜ ਸਿੰਘ ਦਾ ਬੁੱਤ ਪਾਰਲੀਮੈਂਟ ਵਿੱਚ ਲਵਾਉਣ ਲਈ ਕੇਂਦਰ ਸਰਕਾਰ ’ਤੇ ਪਾਉਣਗੇ ਜ਼ੋਰ- ਮੁੱਖ ਮੰਤਰੀ

www.sabblok.blogspot.com 

ਰੱਬੋਂ ਉਚੀ ਲੁਧਿਆਣਾ ( ਸਤਪਾਲ ਸੋਨੀ ) ਕੇਂਦਰ ਸਰਕਾਰ ਉਤੇ ਦੇਸ਼ ਦੀ ਆਜ਼ਾਦੀ ਵਿੱਚ 90 ਫ਼ੀਸਦੀ ਯੋਗਦਾਨ ਪਾਉਣ ਵਾਲੇ ਪੰਜਾਬੀਆਂ ਨਾਲ ਹਰ ਪੱਧਰ ’ਤੇ ਵਿਤਕਰਾ ਕਰਨ ਅਤੇ ਖ਼ਾਸ ਕਰ ਕੇ ਆਜ਼ਾਦੀ ਘੁਲਾਟੀਆਂ ਨੂੰ ਵੀ ਬਣਦਾ ਮਾਣ-ਸਤਿਕਾਰ ਨਾ ਦੇਣ ਦਾ ਦੋਸ਼ ਲਾਉਂਦਿਆਂ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹ ਸੁਤੰਤਰਤਾ ਸੰਗਰਾਮ ਦੇ ਪਹਿਲੇ ਸ਼ਹੀਦ ਬਾਬਾ ਮਹਾਰਾਜ ਸਿੰਘ ਜੀ ਦਾ ਬੁੱਤ ਪਾਰਲੀਮੈਂਟ ਵਿੱਚ ਲਵਾਉਣ ਲਈ ਕੇਂਦਰ ਸਰਕਾਰ ’ਤੇ ਜ਼ੋਰ ਪਾਉਣਗੇ। ਉਨ•ਾਂ ਕਿਹਾ ਕਿ ਸ਼ਹੀਦ ਦੇਸ਼ ਦੇ ਸਾਂਝੇ ਹੁੰਦੇ ਹਨ ਪਰ ਕੇਂਦਰ ਸਰਕਾਰ ਇਨ•ਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਵੀ ਸੂਬਾਈ ਜਾਂ ਧਰਮ ਦੇ ਆਧਾਰ ਉਤੇ ਵੰਡਣ ’ਤੇ ਉਤਾਰੂ ਹੈ। ਸੁਤੰਤਰਤਾ ਸੰਗਰਾਮ ਦੇ ਪਹਿਲੇ ਸ਼ਹੀਦ ਬਾਬਾ ਮਹਾਰਾਜ ਸਿੰਘ ਦੀ ਯਾਦ ਵਿੱਚ ਉਨ•ਾਂ ਦੇ ਜੱਦੀ ਪਿੰਡ ਰੱਬੋਂ ਉਚੀ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ. ਬਾਦਲ ਨੇ ਲੁਧਿਆਣਾ ਨਗਰ ਨਿਗਮ ਦੇ ਮੇਅਰ ਨੂੰ ਸ਼ਹਿਰ ਵਿੱਚ ਢੁਕਵੇਂ ਚੌਕ ਦੀ ਨਿਸ਼ਾਨਦੇਹੀ ਕਰਨ ਲਈ ਕਿਹਾ ਤਾਂ ਜੋ ਉਥੇ ਸ਼ਹੀਦ ਬਾਬਾ ਮਹਾਰਾਜ ਸਿੰਘ ਦਾ ਬੁੱਤ ਸਥਾਪਤ ਕੀਤਾ ਜਾ ਸਕੇ। ਸ ਬਾਦਲ ਨੇ ਪਿੰਡ ਰੱਬੋਂ ਉਚੀ ਵਿਖੇ ਸ਼ਹੀਦ ਬਾਬਾ ਮਹਾਰਾਜ ਸਿੰਘ ਦੀ ਯਾਦ ਵਿੱਚ ਬਣੇ ਗੁਰਦਵਾਰਾ ਸਾਹਿਬ ਦੇ ਦੀਵਾਨ ਹਾਲ ਦੇ ਵਿਸਥਾਰ ਲਈ ਮੌਕੇ ਤੇ ਹੀ 10 ਲੱਖ ਰੁਪਏ ਦਾ ਚੈਕ ਪ੍ਰਬੰਧਕੀ ਕਮੇਟੀ ਨੂੰ ਸੌਂਪਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਅਜਿਹੀਆਂ ਸ਼ਹਾਦਤਾਂ ਉਨ•ਾਂ ਲੋਕਾਂ ਲਈ ਚਾਨਣ ਮੁਨਾਰਾ ਹਨ ਜਿਹੜੇ ਇਸ ਸਮਾਜ ਵਿੱਚੋਂ ਜਬਰ, ਜ਼ੁਲਮ, ਬੇਇਨਸਾਫ਼ੀ ਅਤੇ ਧੱਕੇਸ਼ਾਹੀ ਨੂੰ ਖ਼ਤਮ ਕਰਨ ਲਈ ਜੂਝ ਰਹੇ ਹਨ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਗੁਰੂ ਸਾਹਿਬਾਨ ਅਤੇ ਪੰਜਾਬ ਦੇ ਹੋਰਨਾਂ ਸਿਰਮੌਰ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਦੇ ਅਮੀਰ ਵਿਰਸੇ ਨੂੰ ਅਗਲੀਆਂ ਪੀੜ•ੀਆਂ ਤੱਕ ਲਿਜਾਣ ਲਈ ਸੁਚੇਤ ਯਤਨ ਕਰ ਰਹੀ ਹੈ ਜਿਸ ਤਹਿਤ ਲੁਧਿਆਣਾ ਜ਼ਿਲ•ੇ ਦੇ ਪਿੰਡ ਬੱਸੀਆਂ ਵਿਖੇ ਬਣੇ ਪੁਰਾਣੇ ਰੈਸਟ ਹਾਊਸ, ਜਿਥੇ ਮਹਾਰਾਜਾ ਰਣਜੀਤ ਸਿੰਘ ਦੇ ਸਪੁੱਤਰ ਮਹਾਰਾਜਾ ਦਲੀਪ ਸਿੰਘ ਨੂੰ ਕੈਦ ਵਿੱਚ ਰੱਖਿਆ ਗਿਆ ਸੀ, ਦੀ ਪੁਰਾਣੀ ਦਿੱਖ ਬਹਾਲ ਕੀਤੀ ਗਈ ਹੈ। ਇਸੇ ਤਰ•ਾਂ ਜ਼ਿਲ•ੇ ਦੇ ਪਿੰਡ ਨਾਰੰਗਵਾਲ ਵਿਖੇ ਵੀ ਭਾਈ ਰਣਧੀਰ ਸਿੰਘ ਦੀ ਯਾਦਗਾਰ ਬਣਾਈ ਜਾ ਰਹੀ ਹੈ। ਉਨ•ਾਂ ਹੋਰਨਾਂ ਯਾਦਗਾਰਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖ਼ਾਲਸਾ ਯਾਦਗਾਰ, ਕਾਹਨੂੰਵਾਨ ਤੇ ਕੁੱਪ ਰਹੀੜਾਂ ਵਿਖੇ ਕ੍ਰਮਵਾਰ ਛੋਟੇ ਤੇ ਵੱਡੇ ਘੱਲੂਘਾਰਿਆਂ ਦੀਆਂ ਯਾਦਗਾਰਾਂ, ਚੱਪੜਚਿੜੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਸਮਾਰਕ ਦੀ ਉਸਾਰੀ ਕਰਵਾਈ ਗਈ ਹੈ। ਉਨ•ਾਂ ਕਿਹਾ ਕਿ ਇਸ ਤੋਂ ਇਲਾਵਾ ਫ਼ਤਹਿਗੜ• ਸਾਹਿਬ ਵਿਖੇ ਬਾਬਾ ਮੋਤੀ ਰਾਮ ਮਹਿਰਾ ਦੀ ਯਾਦਗਾਰ ਉਸਾਰੀ ਜਾਵੇਗੀ। ਇਸੇ ਤਰ•ਾਂ ਪੰਜਾਬੀਆਂ ਵੱਲੋਂ ਆਜ਼ਾਦੀ ਸੰਗਰਾਮ ਲਈ ਪਾਏ ਗਏ ਲਾਮਿਸਾਲ ਯੋਗਦਾਨ ਨੂੰ ਸਾਕਾਰ ਕਰਨ ਲਈ ਕਰਤਾਰਪੁਰ ਵਿਖੇ 25 ਏਕੜ ਰਕਬੇ ਵਿੱਚ ਜੰਗ-ਏ-ਆਜ਼ਾਦੀ ਯਾਦਗਾਰ ਉਸਾਰੀ ਜਾ ਰਹੀ ਹੈ ਅਤੇ ਅੰਮ੍ਰਿਤਸਰ ਵਿਖੇ ਆਜ਼ਾਦੀ ਤੋਂ ਬਾਅਦ ਮੁਲਕ ਵੱਲੋਂ ਲੜੀਆਂ ਗਈਆਂ ਜੰਗਾਂ ਵਿੱਚ ਸ਼ਹਾਦਤਾਂ ਪਾਉਣ ਵਾਲੇ ਪੰਜਾਬੀਆਂ ਦੀ ਯਾਦਗਾਰ ਵੀ ਬਣਾਈ ਜਾ ਰਹੀ ਹੈ। ਉਨ•ਾਂ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਲਈ ਪਿੰਡ ਖਾਟੀ (ਸ਼ਹੀਦ ਭਗਤ ਸਿੰਘ ਨਗਰ) ਵਿਖੇ ਭਗਵਾਨ ਪਰਸ਼ੂਰਾਮ ਨੂੰ ਸਮਰਪਿਤ ਯਾਦਗਾਰ, ਆਨੰਦਪੁਰ ਸਾਹਿਬ ਵਿਖੇ ਬਾਬਾ ਜੀਵਨ ਸਿੰਘ ਯਾਦਗਾਰ ਅਤੇ ਅੰਮ੍ਰਿਤਸਰ ਵਿਖੇ ਸਵਾਮੀ ਵਿਵੇਕਾਨੰਦ ਸਮਾਰਕ ਦਾ ਨਿਰਮਾਣ, ਗੁਰੂ ਰਵਿਦਾਸ ਜੀ ਅਤੇ ਭਗਵਾਨ ਬਾਲਮੀਕ ਜੀ ਦੀ ਯਾਦਗਾਰ ਵੀ ਬਣਾਈ ਜਾ ਰਹੀ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ•ੀਆਂ ਇਨ•ਾਂ ਤੋਂ ਸੇਧ ਲੈ ਸਕਣ। ਮੁਲਕ ਦੀ ਰੀੜ• ਦੀ ਹੱਡੀ ਸਮਝੀ ਜਾਂਦੀ ਕਿਸਾਨੀ ਦੀ ਬਦਤਰ ਹਾਲਤ ਲਈ ਕੇਂਦਰ ਸਰਕਾਰ ਦੀਆਂ ਨੁਕਸਦਾਰ ਨੀਤੀਆਂ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦਿਆਂ ਸ. ਬਾਦਲ ਨੇ ਕਿਹਾ ਕਿ ਖੇਤੀ ਇਕ ਬਹੁਤ ਹੀ ਘਾਟੇਵੰਦ ਕਿੱਤਾ ਬਣਾ ਦਿੱਤੇ ਜਾਣ ਕਾਰਨ ਮੁਲਕ ਭਰ ਦੇ ਕਿਸਾਨ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਹੇ ਹਨ। ਉਨ•ਾਂ ਕਿਹਾ ਕਿ ਜੇ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਕਿਸਾਨੀ ਲਈ ਮੁਫ਼ਤ ਬਿਜਲੀ-ਪਾਣੀ ਦੀ ਸਹੂਲਤ ਦੇ ਕੇ ਕਿਸਾਨੀ ਦੀ ਬਾਂਹ ਨਾ ਫੜਦੀ ਤਾਂ ਅੱਜ ਪੰਜਾਬ ਦੀ ਹਾਲਤ ਵੀ ਬਦ ਤੋਂ ਬਦਤਰ ਹੋ ਜਾਣੀ ਸੀ। ਉਨ•ਾਂ ਕਿਹਾ ਕਿ ਕਾਂਗਰਸ ਦੀਆਂ ਗ਼ਲਤ ਨੀਤੀਆਂ ਕਰ ਕੇ ਹੀ ਪੰਜਾਬ ਦੇ ਲੋਕ 32,000 ਕਰੋੜ ਰੁਪਏ ਦੇ ਕਰਜ਼ਾਈ ਹੋਏ ਹਨ। ਉਨ•ਾਂ ਦੋਸ਼ ਲਾਇਆ ਕਿ ਕੇਂਦਰ ਦੀ ਕਾਂਗਰਸ ਸਰਕਾਰ ਨੇ ਪੰਜਾਬ ਤੋਂ ਪਾਣੀ, ਬਿਜਲੀ ਅਤੇ ਰਾਜਧਾਨੀ ਦੇ ਹੱਕ ਖੋਹ ਕੇ ਸੂਬੇ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਪਰ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਨੇ ਆਪਣੇ ਬਲਬੂਤੇ ਤੇ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ’ਤੇ ਲੈ ਆਂਦਾ। ਉਨ•ਾਂ ਕਿਹਾ ਕਿ ਪੰਜਾਬ ਦੇ ਸਾਰੇ ਸ਼ਹਿਰਾਂ ਦਾ ਯੋਜਨਾਬਧ ਵਿਕਾਸ ਕੀਤਾ ਜਾ ਰਿਹਾ ਹੈ ਜਿਸ ਲਈ ਇਸ ਵਰ•ੇ 1914.72 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਨ•ਾਂ ਕਿਹਾ ਕਿ ਸੂਬੇ ਦਾ ਕੋਈ ਵੀ ਅਜਿਹਾ ਸ਼ਹਿਰ ਨਹੀਂ ਰਹੇਗਾ ਜਿਸ ਵਿੱਚ ਸੀਵਰੇਜ ਤੇ ਪੀਣਯੋਗ ਪਾਣੀ ਉਪਲਬਧ ਨਾ ਹੋਵੇ। ਪੇਂਡੂ ਖੇਤਰ ਦੀਆਂ ਸੜਕਾਂ ਸਬੰਧੀ ਉਨ•ਾਂ ਕਿਹਾ ਕਿ 1700 ਕਰੋੜ ਰੁਪਏ ਖ਼ਰਚ ਕੇ ਪੰਜਾਬ ਦੀਆਂ ਸਾਰੀਆਂ ਸੰਪਰਕ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ। ਸ. ਬਾਦਲ ਨੇ ਪਾਇਲ ਵਿਖੇ ਅਦਾਲਤੀ ਕੰਪਲੈਕਸ ਤੇ ਲੜਕੀਆਂ ਦੇ ਸਕੂਲ ਦਾ ਨਿਰਮਾਣ ਕਰਨ ਅਤੇ ਪੋਸਟਮਾਰਟਮ ਦੀ ਸਹਲੂਤ ਦੇਣ, ਦੋਰਾਹਾ ਵਿਖੇ ਸਿਵਲ ਹਸਪਤਾਲ ਤੇ ਬੱਸ ਸਟੈਂਡ, ਦੋਰਾਹਾ ਮਲੌਦ ਤੇ ਪਾਇਲ ਦੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਨੂੰ ਮੁਕੰਮਲ ਕਰਨ, ਪਿੰਡ ਰਾਜਗੜ• ਵਿੱਚ ਜ਼ਮੀਨਾਂ ਦੀਆਂ ਰਜਿਸਟਰੀਆਂ ਖੋਲ•ਣ, ਮਲੌਦ ਵਿਖੇ ਆਈ.ਟੀ.ਆਈ. ਬਣਾਉਣ, ਗੁਰਥਲੀ ਤੋਂ ਪਟਿਆਲਾ ਜਾਂਦੀ ਸੜਕ ਚੌੜੀ ਕਰਨ ਅਤੇ ਪਾਇਲ ਹਲਕੇ ਦੇ ਪਿੰਡਾਂ ਲਈ ਲੋੜੀਂਦੇ ਬੱਸ ਰੂਟ ਜਾਰੀ ਕਰਨ ਦਾ ਵੀ ਐਲਾਨ ਕੀਤਾ। ਉਨ•ਾਂ ਇਲਾਕੇ ਦੇ ਹੋਰ ਵਿਕਾਸ ਕਾਰਜ ਵੀ ਸਮੇਂ ਸਿਰ ਨੇਪਰੇ ਚਾੜ•ਨ ਦਾ ਭਰੋਸਾ ਦਿਵਾਇਆ। ਪੱਤਰਕਾਰਾਂ ਵੱਲੋਂ ਅਣਅਧਿਕਾਰਤ ਕਾਲੋਨੀਆਂ ਦੀ ਨੀਤੀ ਸਬੰਧੀ ਪੁੱਛੇ ਸਵਾਲ ਦੇ ਜਵਾਬ ’ਚ ਉਨ•ਾਂ ਕਿਹਾ ਕਿ ਸਰਕਾਰ ਵੱਲੋਂ ਇਹ ਨੀਤੀ ਕਾਲੋਨਾਈਜ਼ਰਾਂ ਨਾਲ ਨਿਰੰਤਰ ਵਿਚਾਰ-ਵਟਾਂਦਰੇ ਪਿੱਛੋਂ ਲਾਗੂ ਕੀਤੀ ਗਈ ਹੈ। ਕੇਂਦਰ ਸਰਕਾਰ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੌਮੀ ਸ਼ਹੀਦ ਦਾ ਦਰਜਾ ਨਾ ਦੇਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸ. ਸਰਾਭਾ ਨੂੰ ਕੌਮੀ ਸ਼ਹੀਦ ਮੰਨਦੀ ਹੈ ਅਤੇ ਸ਼ਹੀਦ ਸਰਾਭਾ ਨੂੰ ਕੌਮੀ ਸ਼ਹੀਦ ਦਾ ਦਰਜਾ ਦਿਵਾਉਣ ਲਈ ਕੇਂਦਰ ਸਰਕਾਰ ਕੋਲ ਵੀ ਕਈ ਵਾਰ ਮੁੱਦਾ ਉਠਾਇਆ ਗਿਆ ਹੈ। ਪੰਜਾਬ ਕਾਂਗਰਸ ਵੱਲੋਂ ਸੂਬੇ ਦੀ ਸਨਅਤੀ ਨੀਤੀ ਨੂੰ ਗ਼ਲਤ ਦੱਸੇ ਕੇ ਕੇਂਦਰ ਕੋਲੋਂ ਵਿਸ਼ੇਸ਼ ਸਨਅਤੀ ਪੈਕੇਜ ਦੀ ਮੰਗ ਕਰਨ ਸਬੰਧੀ ਸ. ਬਾਦਲ ਨੇ ਕਿਹਾ ਕਿ ਅਕਾਲੀ ਦਲ-ਭਾਜਪਾ ਗਠਜੋੜ ਵੱਲੋਂ ਪਹਿਲਾਂ ਹੀ ਕਈ ਵਰਿ•ਆਂ ਤੋਂ ਪੰਜਾਬ ਨੂੰ ਸਨਅਤੀ ਪੈਕੇਜ ਦੇਣ ਲਈ ਜ਼ੋਰ ਪਾਇਆ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਹਲਕਾ ਪਾਇਲ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਅਟਵਾਲ ਨੇ ਸ਼ਹੀਦ ਬਾਬਾ ਮਹਾਰਾਜ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੀਆਂ ਯਾਦਗਾਰਾਂ ਉਸਾਰਨ ਅਤੇ ਸ਼ਹੀਦਾਂ ਦੇ ਦਿਹਾੜੇ ਰਾਜ ਪੱਧਰ ’ਤੇ ਮਨਾਉਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ। ਉਨ•ਾਂ ਕਿਹਾ ਕਿ ਜਿਥੇ ਕੇਂਦਰ ਦੀ ਯੂ.ਪੀ.ਏ. ਸਰਕਾਰ ਕੂਕਾ ਲਹਿਰ ਸਣੇ ਪੰਜਾਬ ਵਿੱਚੋਂ ਉਠੀਆਂ ਹੋਰਨਾਂ ਆਜ਼ਾਦੀ ਲਹਿਰਾਂ ਨੂੰ ਕੌਮੀ ਪੱਧਰ ’ਤੇ ਮਾਨਤਾ ਦੇਣ ਤੋਂ ਇਨਕਾਰੀ ਹੁੰਦੀ ਰਹੀ ਹੈ, ਉਥੇ ਪੰਜਾਬ ਸਰਕਾਰ ਨੇ ਹਮੇਸ਼ਾ ਕੌਮ ਦੇ ਸ਼ਹੀਦਾਂ ਦਾ ਬਣਦਾ ਮਾਣ-ਸਤਿਕਾਰ ਕੀਤਾ ਹੈ। ਉਨ•ਾਂ ਇਸ ਮੌਕੇ ਸ. ਬਾਦਲ ਨੂੰ ਇਲਾਕੇ ਦੇ ਅਧੂਰੇ ਪਏ ਵਿਕਾਸ ਕਾਰਜਾਂ ਤੋਂ ਜਾਣੂ ਕਰਵਾਇਆ ਅਤੇ ਹੁਣ ਤੱਕ ਪਾਇਲ ਹਲਕੇ ਵਿੱਚ ਕੀਤਾ ਗਏ ਵਿਕਾਸ ਲਈ ਸ. ਬਾਦਲ ਦਾ ਧੰਨਵਾਦ ਕੀਤਾ। ਉਨ•ਾਂ ਕਿਹਾ ਕਿ ਪਾਇਲ ਹਲਕੇ ਤੋਂ ਲੰਮਾ ਸਮਾਂ ਕਾਂਗਰਸੀ ਵਿਧਾਇਕ ਬਣਦੇ ਰਹੇ ਹਨ, ਜਿਨ•ਾਂ ਨੇ ਹਮੇਸ਼ਾ ਹਲਕੇ ਦੇ ਵਿਕਾਸ ਨੂੰ ਅਣਗੌਲਿਆਂ ਕੀਤਾ। ਇਸ ਮੌਕੇ ਗੁਰਦਵਾਰਾ ਸ਼ਹੀਦ ਬਾਬਾ ਮਹਾਰਾਜ ਸਿੰਘ ਦੀ ਪ੍ਰਬੰਧਕ ਕਮੇਟੀ ਸਮੇਤ ਜ਼ਿਲ•ਾ ਯੂਥ ਅਕਾਲੀ ਦਲ ਅਤੇ ਜ਼ਿਲ•ਾ ਭਾਜਪਾ ਦਿਹਾਤੀ ਦੇ ਅਹੁਦੇਦਾਰਾਂ ਦੇ ਮੈਂਬਰਾਂ ਨੇ ਡਾ. ਅਟਵਾਲ ਦੀ ਅਗਵਾਈ ਹੇਠ ਮੁੱਖ ਮੰਤਰੀ ਸ. ਬਾਦਲ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਕੱਠ ਨੂੰ ਜ਼ਿਲ•ਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਸ. ਸੰਤਾ ਸਿੰਘ ਉਮੈਦਪੁਰੀ, ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਸ. ਸ਼ਿਵਰਾਜ ਸਿੰਘ ਜੱਲ•ਾ, ਕੌਮੀ ਸੀਨੀਅਰ ਮੀਤ ਪ੍ਰਧਾਨ ਸ. ਭੁਪਿੰਦਰ ਸਿੰਘ ਚੀਮਾ ਅਤੇ ਜ਼ਿਲ•ਾ ਪ੍ਰਧਾਨ ਭਾਜਪਾ ਦਿਹਾਤੀ ਸ. ਬਿਕਰਮ ਸਿੰਘ ਚੀਮਾ ਨੇ ਵੀ ਸੰਬੋਧਨ ਕੀਤਾ। ਸਮਾਗਮ ਦੌਰਾਨ ਸਾਬਕਾ ਮੰਤਰੀ ਸ. ਜਗਦੀਸ਼ ਸਿੰਘ ਗਰਚਾ, ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਸ. ਅਮਰਜੀਤ ਸਿੰਘ ਭਾਟੀਆ, ਮੇਅਰ ਨਗਰ ਨਿਗਮ ਲੁਧਿਆਣਾ ਸ. ਹਰਚਰਨ ਸਿੰਘ ਗੋਲਵੜੀਆ, ਸਾਬਕਾ ਵਿਧਾਇਕ ਸ. ਰਣਜੀਤ ਸਿੰਘ ਤਲਵੰਡੀ ਤੇ ਸ. ਇੰਦਰ ਇਕਬਾਲ ਸਿੰਘ ਅਟਵਾਲ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਘਬੀਰ ਸਿੰਘ ਸਹਾਰਨਮਾਜਰਾ ਤੇ ਭਾਈ ਚਰਨ ਸਿੰਘ ਆਲਮਗੀਰ, ਗੁਰਦਵਾਰਾ ਸ਼ਹੀਦ ਬਾਬਾ ਮਹਾਰਾਜ ਸਿੰਘ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਸੁਰਿੰਦਰਪਾਲ ਸਿੰਘ, ਪ੍ਰਧਾਨ ਨਗਰ ਕੌਂਸਲ ਮਲੌਦ ਸ੍ਰੀ ਸੰਜੀਵ ਪੁਰੀ, ਏ.ਡੀ.ਸੀ. ਡਾ. ਨੀਰੂ ਕਤਿਆਲ ਗੁਪਤਾ, ਐਸ.ਡੀ.ਐਮ. ਪਾਇਲ ਸ੍ਰੀ ਮਹਿੰਦਰਪਾਲ ਗੁਪਤਾ, ਸਰਕਲ ਪ੍ਰਧਾਨ ਬਾਬਾ ਜਗਰੂਪ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਸ਼ਾਮਲ ਹੋਏ।

No comments: