jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 6 July 2013

ਨਵਜੋਤ ਸਿੰਘ ਸਿੱਧੂ ਹੀ ਅੰਮ੍ਰਿਤਸਰ ਲੋਕ ਸਭਾ ਚੋਣ ਲੜਨਗੇ : ਕਮਲ ਸ਼ਰਮਾ

www.sabblok.blogspot.com

ਫ਼ਿਰੋਜ਼ਪੁਰ, 6 ਜੁਲਾਈ (ਰਾਜੇਸ਼ ਕਟਾਰੀਆ) : ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਦੀ 7-8 ਜੁਲਾਈ ਨੂੰ ਅੰਮ੍ਰਿਤਸਰ ਵਿਖੇ ਹੋਣ ਵਾਲੀ ਅਹਿਮ ਮੀਟਿੰਗ ਵਿਚ ਵਰਤਮਾਨ ਰਾਜਨੀਤਕ ਪ੍ਰਸਥਿਤੀਆਂ ਅਤੇ ਲੋਕ ਸਭਾ ਚੋਣਾਂ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਇਜਲਾਸ ਵਿਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰਾਜਨਾਥ ਸਿੰਘ ਸਮੇਤ ਸਾਰੇ ਸੀਨੀਅਰ ਆਗੂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਕਮਲ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿਤੀ। ਸ੍ਰੀ ਕਮਲ ਸ਼ਰਮਾ ਨੇ ਕਿਹਾ ਕਿ ਕੇਂਦਰ ਦੀ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਯੂ.ਪੀ.ਏ ਦੀ ਸਰਕਾਰ ਪੂਰੀ ਤਰਾਂ ਘੁਟਾਲਿਆ ਵਿਚ ਲਿਪਤ ਹੈ ਅਤੇ ਇਸ ਦੇ ਕਈ ਆਗੂ ਤੇ ਮੰਤਰੀ ਹੁਣ ਤਕ ਭ੍ਰਿਸ਼ਟਾਚਾਰ ਦੀ ਬਲੀ ਚੜ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਮੁੱਖ ਮੁੱਦਾ ਕਾਂਗਰਸ ਤੇ ਉਸ ਦੇ ਸਹਿਯੋਗੀਆਂ ਵਲੋਂ ਫੈਲਾਇਆ ਭ੍ਰਿਸ਼ਟਾਚਾਰ ਤੇ ਕੁਸ਼ਾਸਨ ਹੋਵੇਗਾ। ਸ੍ਰੀ ਸ਼ਰਮਾ ਨੇ ਕਿਹਾ ਕਿ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਸ. ਨਵਜੋਤ ਸਿੰਘ ਸਿੱਧੂ ਹੀ ਪਾਰਟੀ ਦੇ ਮਜ਼ਬੂਤ ਉਮੀਦਵਾਰ ਹਨ ਤੇ ਅੰਤਿਮ ਫ਼ੈਸਲਾ ਪਾਰਟੀ ਹਾਈ ਕਮਾਂਡ ਨੇ ਕਰਨਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਨੇ ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀਆਂ ਅਤੇ ਪੰਚਾਇਤ ਚੋਣਾਂ ਵਿਚ ਇਤਿਹਾਸਕ ਜਿੱਤ ਦਰਜ ਕੀਤੀ ਹੈ। ਸ੍ਰੀ ਕਮਲ ਸ਼ਰਮਾ ਨੇ ਕਿਹਾ ਕਿ ਪੰਜਾਬ ਅੰਦਰ ਅਕਾਲੀ-ਭਾਜਪਾ ਗਠਜੋੜ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਗਠਜੋੜ ਵਲੋਂ ਰਾਜ ਦੀਆਂ 13 ਲੋਕ ਸਭਾ ਸੀਟਾਂ 'ਤੇ ਸ਼ਾਨਦਾਰ ਜਿੱਤ ਦਰਜ ਕੀਤੀ ਜਾਵੇਗੀ ਤੇ ਕਾਂਗਰਸ ਪਾਰਟੀ ਪੰਜਾਬ ਸਮੇਤ ਪੂਰੇ ਦੇਸ਼ ਵਿਚ ਖ਼ਾਤਮੇ ਵਲ ਜਾਵੇਗੀ।
ਉਨ੍ਹਾਂ ਕਿਹਾ ਕਿ ਜੇਕਰ ਸ. ਪ੍ਰਕਾਸ ਸਿੰਘ ਬਾਦਲ ਐਨ.ਡੀ.ਏ ਦੇ ਕਨਵੀਨਰ ਬਣਦੇ ਹਨ ਤਾਂ ਉਨ੍ਹਾਂ ਦੀ ਪਾਰਟੀ ਨੂੰ ਖ਼ੁਸ਼ੀ ਹੋਵੇਗੀ ਕਿਉਂਕਿ ਉਹ ਦੇਸ਼ ਦੇ ਸੀਨੀਅਰ ਤੇ ਸੁਲਝੇ ਸਿਆਸਤਦਾਨ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਉਤਰਾਖੰਡ ਤ੍ਰਾਸਦੀ ਦੇ ਪੀੜਤਾਂ ਲਈ ਰਾਹਤ ਰਾਸ਼ੀ 7 ਜੁਲਾਈ ਨੂੰ ਅੰਮ੍ਰਿਤਸਰ ਵਿਖੇ ਪਾਰਟੀ ਪ੍ਰਧਾਨ ਸ੍ਰੀ ਰਾਜਨਾਥ ਸਿੰਘ ਨੂੰ ਸੌਂਪੀ ਜਾਵੇਗੀ। ਉਨ੍ਹਾਂ ਇੰਕਸ਼ਾਫ਼ ਕੀਤਾ ਕਿ ਭਾਜਪਾ ਵੱਲੋਂ ਪੰਜਾਬ ਅੰਦਰ ਪਹਿਲਾ ਵਾਲੀਆਂ ਸੀਟਾਂ ਤੋਂ ਹੀ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਜਾਣਗੇ ਪਰ ਜੇਕਰ ਕੋਈ ਸੀਟ ਬਦਲਣੀ ਪਈ ਤਾਂ ਗਠਜੋੜ ਤੇ ਆਗੂ ਅਪਣੀ ਸਹਿਮਤੀ ਨਾਲ ਫ਼ੈਸਲਾ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਗਰਾਜ ਸਿੰਘ ਕਟੋਰਾ, ਅਸਵਨੀ ਗਰੋਵਰ ਪ੍ਰਧਾਨ ਨਗਰ ਕੌਂਸਲ, ਜਿੰਮੀ ਸੰਧੂ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਹਾਜ਼ਰ ਸਨ।

No comments: