www.sabblok.blogspot.com
ਨਥਾਣਾ, 21 ਜੁਲਾਈ
ਵੱਖ ਵੱਖ ਜਥੇਬੰਦੀਆਂ ਦੀ ਇੱਕ ਸਾਂਝੀ ਮੀਟਿੰਗ ਹੋਈ ਜਿਸ ਵਿੱਚ ਇਨਕਲਾਬੀ ਕੇਂਦਰ ਦੇ ਇਲਾਕਾ ਕਨਵੀਨਰ ਜਗਜੀਤ ਸਿੰਘ ਲਹਿਰਾ ਮੁਹੱਬਤ, ਟੀ.ਐਸ.ਯੂ.ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬੂਟਾ ਸਿੰਘ ਬੁਰਜ ਗਿੱਲ, ਪੇਂਡੂ ਮਜ਼ਦੂਰ ਯੂਨੀਅਨ ਦੇ ਬਾਰੂ ਸਿੰਘ, ਭੱਠਾ ਮਜ਼ਦੂਰ ਯੂਨੀਅਨ ਦੇ ਸੁਖਦੇਵ ਸਿੰਘ ਅਤੇ ਅਧਿਆਪਕ ਆਗੂ ਬੇਅੰਤ ਸਿੰਘ ਸ਼ਾਮਲ ਹੋਏ। ਮੀਟਿੰਗ ਵਿੱਚ ਬੇਰੁਜ਼ਗਾਰੀ ਤੋਂ ਅੱਕੇ ਬੇਰੁਜ਼ਗਾਰ
ਲਾਈਨਮੈਨ ਸਰਬਜੀਤ ਸਿੰਘ ਵੱਲੋਂ ਕੀਤੀ ਖੁਦਕਸ਼ੀ ’ਤੇ ਵਿਚਾਰ ਕੀਤੀ ਗਈ। ਆਗੂਆਂ ਨੇ ਕਿਹਾ ਕਿ ਸਰਕਾਰ ਰੁਜ਼ਗਾਰ ਮੰਗਦੇ ਨੌਜਵਾਨਾਂ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ। ਪੰਜਾਬ ਸਰਕਾਰ ਦੇ ਸਾਰਿਆਂ ਮਹਿਕਮਿਆਂ ਵਿੱਚ ਪੋਸਟਾਂ ਖਾਲੀ ਪਈਆਂ ਹਨ, ਪ੍ਰੰਤੂ ਨਵੀਂ ਭਰਤੀ ਨਹੀਂ ਕੀਤੀ ਜਾ ਰਹੀ। ਆਗੂਆਂ ਨੇ ਕਿਹਾ ਕਿ ਖੇਤੀ ਉਤਪਾਦਨ ਦੇ ਲਾਗਤ ਖਰਚੇ ਵਧ ਗਏ ਹਨ, ਪ੍ਰੰਤੂ ਜਿਣਸਾਂ ਦੇ ਭਾਅ ਨਹੀਂ ਮਿਲ ਰਹੇ, ਜਿਸ ਕਾਰਨ ਕਿਸਾਨ ਖੁਦਕਸ਼ੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਉਦਾਰੀਕਰਨ, ਨਿੱਜੀਕਰਨ ਦੀਆਂ ਨੀਤੀਆਂ ਤਹਿਤ ਪੱਕੇ ਤੌਰ ’ਤੇ ਰੁਜ਼ਗਾਰ ਖੋਹ ਰਹੀ ਹੈ। ਜਥੇਬੰਦੀ ਦੇ ਆਗੂਆਂ ਨੇ ਮੰਗ ਕੀਤੀ ਕਿ 4000 ਲਾਈਨਮੈਨਾਂ ਦੀ ਭਰਤੀ ਤੁਰੰਤ ਕੀਤੀ ਜਾਵੇ।
No comments:
Post a Comment