jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 13 July 2013

ਸਪੈਸ਼ਲ ਟਰੇਨਰ ਅਧਿਆਪਕ ਮੁੱਖ ਮੰਤਰੀ ਦੇ ਕਾਫ਼ਲੇ ਨੂੰ ਵਿਖਾਉਣਗੇ ਕਾਲੀਆਂ ਝੰਡੀਆਂ

www.sabblok.blogspot.com
ਸ੍ਰੀ ਮੁਕਤਸਰ ਸਾਹਿਬ,13 ਜੁਲਾਈ (ਰਿਣੀ, ਦਰਦੀ)- ਸਥਾਨਕ ਰੈੱਡ ਕਰਾਸ ਭਵਨ ਵਿਖੇ ਸਪੈਸ਼ਲ ਟਰੇਨਰ ਅਧਿਆਪਕ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਦਵਿੰਦਰ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਨੇ ਕਿਹਾ ਕਿ ਸਰਕਾਰ ਦੀਆਂ ਟਾਲ ਮਟੋਲ ਨੀਤੀਆਂ ਵਿਰੁੱਧ ਸੰਘਰਸ਼ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ 16 ਤੇ 17 ਜੁਲਾਈ ਨੰੂ ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਦੇ ਪਿੰਡਾਂ 'ਚ ਸੰਗਤ ਦਰਸ਼ਨ ਲਈ ਪਹੰੁਚ ਰਹੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਸਪੈਸ਼ਲ ਟਰੇਨਰ ਅਧਿਆਪਕ ਕਾਲੀਆਂ ਝੰਡੀਆਂ ਨਾਲ ਸਵਾਗਤ ਕਰਨਗੇ | ਉਨ੍ਹਾਂ ਕਿਹਾ ਕਿ 22 ਜੁਲਾਈ ਨੰੂ ਬਠਿੰਡਾ ਤੋਂ ਸਰਕਾਰ ਵਿਰੁੱਧ ਤੇਜ਼ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਜਗਸੀਰ ਸਿੰਘ ਭਲਾਈਆਣਾ, ਬੇਅੰਤ ਕੌਰ ਦੋਦਾ, ਬਲਕਰਨ ਸਿੰਘ ਸੂਰੇਵਾਲਾ, ਵਿਜੇ ਕੁਮਾਰ, ਹਰਪ੍ਰੀਤ ਸਿੰਘ ਗਿੱਦੜਬਾਹਾ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ, ਸੁਰਜਨ ਸਿੰਘ ਆਦਿ ਹਾਜ਼ਰ ਸਨ |

No comments: