www.sabblok.blogspot.com
ਨਵੀਂ ਦਿੱਲੀ, 22 ਜੁਲਾਈ (ਜਗਤਾਰ ਸਿੰਘ)- ਦਿੱਲੀ ਯੂਨੀਵਰਸਿਟੀ 'ਚ ਨਵੇਂ ਸ਼ੁਰੂ ਹੋਏ ਸੈਸ਼ਨ ਵਿਚ ਮਾਂ-ਬੋਲੀ ਪੰਜਾਬੀ ਸਮੇਤ ਹੋਰਨਾ ਖੇਤਰੀ ਭਾਸ਼ਾਵਾਂ ਨਾਲ ਹੋਈ ਧੱਕੇਸ਼ਾਹੀ ਦੇ ਵਿਰੋਧ'ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿੱਢੀ ਮੁਹਿੰਮ ਨੂੰ ਉਰਦੂ, ਬੰਗਾਲੀ, ਤਮਿਲ, ਤੇਲਗੂ, ਮਲਿਆਲਮ ਤੇ ਹੋਰਨਾਂ ਖੇਤਰੀ ਭਾਸ਼ਾਵਾਂ ਦੇ ਨੁਮਾਇੰਦਿਆਂ ਵੱਲੋਂ ਹਰ ਪੱਖੋਂ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ | ਅੱਜ ਦਿੱਲੀ ਗੁਰਦੁਆਰਾ ਕਮੇਟੀ ਦੇ ਸਥਾਨਕ ਦਫ਼ਤਰ ਵਿਖੇ ਸੱਦੀ ਕਾਨਫਰੰਸ ਦੌਰਾਨ ਦਿੱਲੀ ਕਮੇਟੀ ਦੇ ਪ੍ਰਧਾਨ ਜੱਥੇ: ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਹੋਰਨਾ ਭਾਸ਼ਾਵਾਂ ਦੇ ਨੁਮਾਇੰਦਿਆਂ ਵੱਲੋਂ ਵੀ ਰਲ ਕੇ ਸਾਂਝੀ ਜਦੋਜਹਿਦ ਕਰਨ ਦੇ ਫੈਂਸਲੇ ਨਾਲ ਦਿੱਲੀ ਕਮੇਟੀ ਦੀ ਜ਼ਿੰਮੇਵਾਰੀ ਹੋਰ ਜ਼ਿਆਦਾ ਵੱਧ ਗਈ ਹੈ ਅਤੇ ਅਸੀਂ ਵਾਅਦਾ ਕਰਦੇ ਹਾਂ ਕਿ ਖੇਤਰੀ ਭਾਸ਼ਾਵਾਂ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਬਾਕੀਆਂ ਦੇ ਸਹਿਯੋਗ ਨਾਲ ਕੀਤੀ ਜਾ ਰਹੇ ਸੰਘਰਸ਼ ਦੀ ਸਫਲਤਾ ਵਾਸਤੇ ਦਿੱਲੀ ਕਮੇਟੀ ਪ੍ਰਬੰਧਕ ਪੂਰੀ ਵਾਹ ਲਾ ਦੇਣਗੇ |
ਜਥੇ: ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਖੇਤਰੀ ਭਾਸ਼ਾਵਾਂ ਕੀਤੀ ਜਾ ਰਹੀ ਵਧੀਕੀ ਭਾਰਤੀ ਕਲਚਰ ਦੇ ਭਵਿੱਖ ਲਈ ਚੰਗਾ ਸੰਕੇਤ ਨਹੀਂ, ਇਸ ਲਈ ਕੇਂਦਰ ਸਰਕਾਰ ਨੂੰ ਦਖਲਅੰਦਾਜੀ ਕਰਕੇ ਮਾਂ-ਬੋਲੀ ਪੰਜਾਬੀ ਸਮੇਤ ਹੋਰਨਾ ਖੇਤਰੀ ਭਾਸ਼ਾਵਾਂ ਦੇ ਹੋਣ ਵਾਲੇ ਨੁਕਸਾਨ ਤੋਂ ਰੋਕਣ ਲਈ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ |ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਵੈਸੇ ਹੀ ਆਪਣੇ ਕਲਚਰ ਤੋਂ ਦੂਰ ਜਾ ਰਹੀ ਹੈ ਅਤੇ ਜੇਕਰ ਸਰਕਾਰ ਦੀਆਂ ਨੀਤੀਆਂ ਵੀ ਅਜਿਹੀਆਂ ਹੀ ਰਹੀਆਂ ਤਾਂ ਸਾਨੂੰ ਵੱਡਾ ਨੁਕਸਾਨ ਹੋਵੇਗਾ | ਉਨ੍ਹਾਂ ਜਾਣਕਾਰੀ ਦਿੱਤੀ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਵੀ ਇਸ ਮੁੱਦੇ ਦੀ ਗੰਭੀਰਤਾ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਕੋਲੋਂ ਸਮਾਂ ਮੰਗਿਆ ਹੈ, ਇਸ ਤੋਂ ਇਲਾਵਾ ਅਕਾਲੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਭਾਜਪਾ ਆਗੂਆਂ ਵੱਲੋਂ ਵੀ ਇਹ ਮੁੱਦਾ ਸੰਸਦ ਵਿਚ ਉਠਾਇਆ ਜਾਵੇਗਾ ਤਾਂਕਿ ਖੇਤਰੀ ਭਾਸ਼ਾਵਾਂ ਨੂੰ ਦਬਾਉਣ ਦੀ ਸਾਜਿਸ਼ ਨੂੰ ਨਾਕਾਮ ਕੀਤਾ ਜਾ ਸਕੇ | ਕਾਨਫਰੰਸ 'ਚ ਮੌਜੂਦ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪੰਜਾਬੀ ਸਮੇਤ ਹੋਰਨਾਂ ਖੇਤਰੀ ਭਾਸ਼ਾਵਾਂ ਨੂੰ ਨੁਕਸਾਨ ਨੁੰ ਰੋਕਣ ਲਈ ਜਿਹੜੀ ਜ਼ਿੰਮੇਵਾਰੀ ਦਿੱਲੀ ਕਮੇਟੀ ਨੂੰ ਸੌਾਪੀ ਗਈ ਹੈ ਉਸ ਨੂੰ ਦਿੱਲੀ ਕਮੇਟੀ ਪ੍ਰਬੰਧਕਾਂ ਵੱਲੋਂ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ | ਕਾਨਫਰੰਸ 'ਚ ਮੌਜੂਦ ਪੰਜਾਬੀ ਲੈਕਚਰਾਰ ਡਾ: ਪਿ੍ਥਵੀਰਾਜ ਥਾਪਰ ਨੇ ਦਿੱਲੀ ਯੂਨੀਵਰਸਿਟੀ ਦੇ ਨਵੇਂ ਸੈਸ਼ਨ ਦੌਰਾਨ ਖੇਤਰੀ ਭਾਸ਼ਾਵਾਂ ਨਾਲ ਹੋ ਰਹੇ ਨੁਕਸਾਨ ਦੀ ਸੰਖੇਪ ਜਾਣਕਾਰੀ ਦਿੱਤੀ ਅਤੇ ਸੰਸਦ ਦੇ ਸੈਸ਼ਨ ਤੋਂ ਪਹਿਲਾਂ ਪੰਜਾਬੀ ਵਫ਼ਦ ਦੀ ਹਰਸਿਮਰਤ ਕੌਰ ਬਾਦਲ , ਸੁਸ਼ਮਾ ਸਵਰਾਜ ਤੇ ਅਰੁਣ ਜੇਤਲੀ ਨਾਲ ਮੁਲਾਕਾਤ ਕਰਾਉਣ ਦੀ ਅਪੀਲ ਕੀਤੀ,ਤਾਂਕਿ ਉਨ੍ਹਾਂ ਨੂੰ ਇਸ ਮਸਲੇ ਦੀ ਡੁੰਘਾਈ ਨਾਲ ਸੰਬੰਧਿਤ ਹਰ ਪਖ ਤੋਂ ਜਾਣੂ ਕਰਵਾਇਆ ਜਾ ਸਕੇ | ਇਸ ਦੌਰਾਨ ਵੱਖ ਵੱਖ ਖੇਤਰੀ ਭਾਸ਼ਾਵਾਂ ਦੇ ਨੁਮਾਇੰਦਿਆਂ ਨੇ ਵੀ ਆਪਣੇ ਵਿਚਾਰ ਰੱਖੇ ਅਤੇ ਦਿੱਲੀ ਕਮੇਟੀ ਨੂੰ ਇਸ ਜਦੋਜਹਿਦ 'ਚ ਪੂਰਨ ਸਮਰਥਨ ਦਾ ਭਰੋਸਾ ਦਿੱਤਾ | ਪੰਜਾਬੀ ਭਾਸ਼ਾ ਨੂੰ ਬਚਾਓਣ ਲਈ ਵੱਖ ਵੱਖ ਥਾਂਵਾਂ 'ਤੇ ਕੈਡਲ ਮਾਰਚ ਰਾਹੀਂ ਪੰਜਾਬੀਆਂ ਨੂੰ ਜਾਗਰੂਕ ਕਰਨ ਵਾਲੇ ਵਿਦਿਆਰਥੀਆਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਗਈ | ਇਸ ਕਾਨਫਰੰਸ 'ਚ ਹਰਮੀਤ ਸਿੰਘ ਕਾਲਕਾ, ਕੁਲਮੋਹਨ ਸਿੰਘ, ਪਰਮਜੀਤ ਸਿੰਘ ਰਾਣਾ , ਪਿ੍ੰ: ਸੁਰਿੰਦਰਪਾਲ ਸਿੰਘ, ਪ੍ਰਕਾਸ਼ ਸਿੰਘ ਗਿੱਲ, ਸਮੇਤ ਪੰਜਾਬੀ ਤੇ ਹੋਰਨਾ ਭਾਸ਼ਾਵਾਂ ਦੇ ਅਧਿਆਪਕ ਵੱਡੀ ਗਿਣਤੀ'ਚ ਮੌਜੂਦ ਸਨ |

No comments:
Post a Comment