jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Friday 12 July 2013

ਅਕਾਲੀ ਨੇਤਾ ਨੇ ਕਬੱਡੀ ਦੇ ਖਿਡਾਰੀ ਨੂੰ ਮਾਰੀ ਗੋਲੀ

www.sabblok.blogspot.com

ਹੁਸ਼ਿਆਰਪੁਰ- ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਦੇ ਇਕ ਯੂਥ ਅਕਾਲੀ ਦਲ ਦੇ ਨੇਤਾ ਵਲੋਂ ਇਕ ਕਬੱਡੀ ਖਿਡਾਰੀ ਨੌਜਵਾਨ ਦੀ ਬੁੱਧਵਾਰ ਰਾਤ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਪੰਜ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਹੱਤਿਆਕਾਂਡ 'ਚ ਨਾਮਜ਼ਦ ਦੋਸ਼ੀਆਂ 'ਚੋਂ ਇਕ ਯੂਥ ਅਕਾਲੀ ਦਲ ਦਾ ਨੇਤਾ ਰਾਜਵਿੰਦਰ ਉਰਫ ਰਾਜਾ ਵੀ ਸ਼ਾਮਲ ਹੈ। ਸ਼ੁਰੂਆਤੀ ਜਾਂਚ 'ਚ ਕਤਲ ਦੀ ਵਜ੍ਹਾ ਜ਼ਮੀਨੀ ਵਿਵਾਦ ਸਾਹਮਣੇ ਆਇਆ ਹੈ।
ਜਾਣਕਾਰੀ ਅਨੁਸਾਰ ਹੁਸ਼ਿਆਰਪੁਰ 'ਚ ਇਕ ਯੂਥ ਅਕਾਲੀ ਨੇਤਾ ਵਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਇਕ ਕਬੱਡੀ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਨਿਸ਼ਾਨ ਸਿੰਘ ਸ਼ਾਨੇ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਇਕ ਜ਼ਮੀਨੀ ਵਿਵਾਦ 'ਚ ਅਕਾਲੀ ਨੇਤਾ ਨੇ ਪਹਿਲਾਂ ਤੋਂ ਹੀ ਰੰਜਿਸ਼ ਰੱਖੀ ਹੋਈ ਸੀ ਅਤੇ ਬੀਤੀ ਰਾਤ ਇਸ ਅਕਾਲੀ ਨੇਤਾ ਰਾਜਵਿੰਦਰ ਸਿੰਘ ਰਾਜਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਨਿਸ਼ਾਨ ਸਿੰਘ ਨੂੰ ਗੋਲੀ ਮਾਰ ਦਿੱਤੀ। ਪੁਲਸ ਨੇ ਪੰਜ ਲੋਕਾਂ ਖਿਲਾਫ ਮਾਮਲਾ ਤਾਂ ਦਰਜ ਕਰ ਲਿਆ ਪਰ ਅਜੇ ਤੱਕ ਪੁਲਸ ਕਿਸੇ ਵੀ ਦੋਸ਼ੀ ਨੂੰ ਫੜਣ ਨਹੀਂ ਸਕੀ ਹੈ। ਪੁਲਸ ਦੀ ਕਾਰਜਪ੍ਰਣਾਲੀ 'ਤੇ ਪ੍ਰਸ਼ਨ ਚਿੰਨ੍ਹ ਲਗਾਏ ਗਏ ਹਨ।

No comments: