jd1

NES

www.sabblok.blogspot.com

LPU


RDAP

sab

ਤਾਜਾ ਖਬਰਾਂ

Blogger Tips and TricksLatest Tips And TricksBlogger Tricks

Saturday 20 July 2013

ਸਪੈਸ਼ਲ ਟਰੇਨਰ ਅਧਿਆਪਕਾਂ ਵੱਲੋਂ ਮੰਗਾਂ ਲਈ ਸੰਘਰਸ਼ ਵਿੱਢਣ ਦੀ ਚੇਤਾਵਨੀ


www.sabblok.blogspot.com
ਬਠਿੰਡਾ, 19 ਜੁਲਾਈ
ਸਪੈਸ਼ਲ ਟਰੇਨਰ ਅਧਿਆਪਕ ਯੂਨੀਅਨ ਨੇ ਆਪਣੇ ਮੱਠੇ ਪਏ ਸੰਘਰਸ਼ ਨੂੰ ਤੇਜ਼ ਕਰਨ ਲਈ ਟੀਚਰਜ਼ ਹੋਮ ਬਠਿੰਡਾ ਵਿਖੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਦੀ ਅਗਵਾਈ ਵਿੱਚ ਇੱਕ ਮੀਟਿੰਗ ਕੀਤੀ।
ਇਸ ਮੀਟਿੰਗ ਵਿੱਚ ਯੂਨੀਅਨ ਦੇ ਅਹੁਦੇਦਾਰਾਂ ਨੇ ਆਪਣੀਆਂ ਮੰਗਾਂ ਸਰਕਾਰ ਤੋਂ ਮਨਵਾਉਣ ਲਈ ਮੁੜ ਸੜਕਾਂ ’ਤੇ ਉਤਰਨ ਤੋਂ ਪਹਿਲਾਂ ਆਪਣੀ ਪੂਰੀ ਤਿਆਰੀ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਸੰਬੋਧਨਕ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪੁਲੀਸ ਪ੍ਰਸ਼ਾਸਨ ਉਨ੍ਹਾਂ ਦੇ ਮੰਗਾਂ ਸਬੰਧੀ ਵਿੱਢੇ ਸੰਘਰਸ਼ ਨੂੰ ਡੰਡੇ ਦੇ ਜ਼ੋਰ ’ਤੇ ਦਬਾਉਣਾ ਚਾਹੁੰਦਾ ਹੈ ਪ੍ਰੰਤੂ ਉਨ੍ਹਾਂ ਦਾ ਸੰਘਰਸ਼ ਇਸ ਤਰ੍ਹਾਂ ਨਹੀਂ ਦਬਾਇਆ ਜਾ ਸਕਦਾ।


ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਨੇ ਸਰਕਾਰ ਵਿਰੁੱਧ ਜੰਗ ਛੇੜ ਦਿੱਤੀ ਹੈ ਤਾਂ ਹੁਣ ਇਸ ਦਾ ਇੱਕ ਪਾਸਾ ਹੋਣ ਤੋਂ ਬਾਅਦ ਹੀ ਉਹ ਦਮ ਲੈਣਗੇ। ਉਨ੍ਹਾਂ ਸਰਕਾਰ ਦੇ ਅੜੀਅਲ ਰਵੱਈਏ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਸਪੈਸ਼ਲ ਟਰੇਨਰਾਂ ਨੂੰ ਫਿਰ ਤੋਂ ਬਹਾਲ ਕੀਤਾ ਜਾਵੇ, ਉਨ੍ਹਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾਣ ਅਤੇ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਜਲਦ ਤੋਂ ਜਲਦ ਮੀਟਿੰਗ ਕਰਾਈ ਜਾਵੇ।
ਆਗੂਆਂ ਨੇ ਕਿਹਾ ਕਿ ਅਗਲੇ ਸੰਘਰਸ਼ ਸਬੰਧੀ ਭਰਾਤਰੀ ਜਥੇਬੰਦੀਆਂ ਅਤੇ ਪਿੰਡ ਦੇ ਆਮ ਲੋਕਾਂ ਨਾਲ ਮੀਟਿੰਗਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਜਲਦੀ ਹੀ ਬਠਿੰਡਾ ਜ਼ਿਲ੍ਹੇ ਵਿੱਚ ਇੱਕ ਸੂਬਾ ਪੱਧਰੀ ਪ੍ਰੋਗਰਾਮ ਉਲੀਕਿਆ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਹਾਲੇ ਵੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਇਸ ਤੋਂ ਵੀ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਕੁਲਦੀਪ ਕੌਰ ਫੂਲ ਬਲਾਕ ਪ੍ਰਧਾਨ,ਗੁਰਸ਼ਰਨ ਸਿੰਘ ਨਥਾਣਾ ਬਲਾਕ ਪ੍ਰਧਾਨ, ਹਰਪ੍ਰੀਤ ਕੌਰ ਆਦਿ ਵੀ ਮੌਜੂਦ ਸਨ।

No comments: